ਜੰਡਿਆਲਾ ਗੁਰੂ, 5 ਫਰਵਰੀ (ਹਰਜਿੰਦਰ ਸਿੰਘ ਕਲੇਰ)-ਬਲਾਕ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਦੇ ਮੁਹਤਬਰ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਹਵੇਲੀ ਵਿਖੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਹੋਈ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੈਨੀ ਬੰਡਾਲਾ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ 6 ਫਰਵਰੀ ਨੂੰ ਹਲਕਾ ਜੰਡਿਆਲਾ ਗੁਰੂ ਵਿਚ ਕਾਂਗਰਸ ਪਾਰਟੀ ਵਲੋਂ ਵਿਸ਼ਾਲ ਰੈਲੀ ਕੀਤੀ ਜਾਵੇਗੀ | ਇਸ ਰੈਲੀ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਚੇਅਰਮੈਨ ਸੁਖਪਾਲ ਸਿੰਘ ਰੰਧਾਵਾ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਉਨ੍ਹਾਂ ਕਿਹਾ ਕਿ ਇਸ ਰੈਲੀ ਦੌਰਾਨ ਕੇਂਦਰ ਸਰਕਾਰ ਵਲੋਂ ਮਨਰੇਗਾ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕੀਤਾ ਜਾਵੇਗਾ, ਜਦਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੇ ਦਲਿਤ ਅਤੇ ਗ਼ਰੀਬ ਵਿਰੋਧੀ ਚਿਹਰੇ ਨੂੰ ਵੀ ਬੇਨਕਾਬ ਕੀਤਾ ਜਾਵੇਗਾ | ਡੈਨੀ ਬੰਡਾਲਾ ਨੇ ਦੋਸ਼ ਲਗਾਇਆ ਕਿ ਕਾਂਗਰਸ ਸਰਕਾਰ ਸਮੇਂ ਗ਼ਰੀਬ ਪਰਿਵਾਰਾਂ ਨੂੰ ਮਿਲਦੀ 30 ਕਿਲੋ ਕਣਕ ਨੂੰ ਮੌਜੂਦਾ ਸਰਕਾਰ ਨੇ ਘਟਾ ਕੇ ਸਿਰਫ਼ 5 ਕਿਲੋ ਕਰ ਦਿੱਤਾ ਹੈ | ਇਸ ਦੇ ਨਾਲ ਹੀ ਦਲਿਤ ਅਤੇ ਗਰੀਬ ਪਰਿਵਾਰਾਂ ਦੇ ਨੀਲੇ ਕਾਰਡ ਕੱਟ ਕੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਤੋਂ ਵਾਂਝਾ ਕੀਤਾ ਗਿਆ ਹੈ | ਇਸ ਮੌਕੇ ਮਲਕੀਤ ਸਿੰਘ ਸਰਜਾ, ਸਾਬਕਾ ਚੇਅਰਮੈਨ ਕਸ਼ਮੀਰ ਸਿੰਘ ਜਾਣੀਆ, ਜਸਮੇਰ ਸਿੰਘ ਖਲੈਹਰਾ, ਦਿਲਬਾਗ ਸਿੰਘ ਜੌਹਲ, ਮਨਜੀਤ ਸਿੰਘ ਚੌਹਾਨ, ਹਰਜੀਤ ਸਿੰਘ ਬੰਡਾਲਾ, ਸੁਖ ਸਫੀਪੁਰ, ਜਸਵਿੰਦਰ ਸਿੰਘ ਝੰਡ, ਗੁਰਪਾਲ ਸਿੰਘ ਚੌਹਾਨ, ਕੁਲਦੀਪ ਸਿੰਘ ਬਾਠ, ਅਵਤਾਰ ਸਿੰਘ ਟੱਕਰ, ਲਖਵਿੰਦਰ ਸਿੰਘ ਬੰਡਾਲਾ, ਰਾਣਾ ਜੰਡ, ਗੁਰਪ੍ਰੀਤ ਸਿੰਘ ਬੰਡਾਲਾ, ਜੋਗਾ ਸਿੰਘ, ਜਗਜੀਤ ਸਿੰਘ ਜੋਗੀ, ਸੁਰਿੰਦਰ ਸਿੰਘ ਸ਼ਾਹ, ਬੂਟਾ ਸਿੰਘ, ਮਨਜਿੰਦਰ ਸਿੰਘ ਬੰਮਾ, ਕੁਲਦੀਪ ਸਿੰਘ ਭੋਲਾ, ਸੁਖਪਾਲ ਸਿੰਘ ਸੰਧੂ, ਗੁਰਦੀਪ ਸਿੰਘ ਭੋਲਾ, ਸੋਨੂ ਧੀਰੇ ਕੋਟ, ਬਲਵਿੰਦਰ ਸਿੰਘ ਗਹਿਰੀ ਮੰਡੀ, ਸ਼ਮਸ਼ੇਰ ਸਿੰਘ ਕਲੇਰ, ਚੰਨ ਕਲੇਰ, ਪਰਮਜੀਤ ਸਿੰਘ ਨੰਗਲ, ਦਿਲਬਾਗ ਸਿੰਘ ਸਫੀਪੁਰ, ਸਤਪਾਲ ਸਿੰਘ,ਪ੍ਰਗਟ ਸਿੰਘ, ਅਤੇ ਹੋਰ ਆਗੂ ਮੌਜੂਦ ਸਨ |