25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਡੀ. ਏ. ਵੀ. ਪਬਲਿਕ ਸਕੂਲ 'ਚ ਚੌਥੀ ਜਮਾਤ ਦਾ ਸਾਲਾਨਾ ਖੇਡ ਦਿਵਸ ਕਰਾਇਆ

Ad Position 21
No active advertisement
ਅਜੀਤ ਡੈਸਕ 06-02-2026
ਅੰਮਿ੍ਤਸਰ, 5 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ ਅੰਮਿ੍ਤਸਰ ਦਾ ਚੌਥੀ ਜਮਾਤ ਦਾ ਸਾਲਾਨਾ ਖੇਡ ਦਿਵਸ ਬੜੇ ਉਤਸ਼ਾਹ, ਅਨੁਸ਼ਾਸਨ ਅਤੇ ਆਪਸੀ ਭਾਈਚਾਰੇ ਦੇ ਮਾਹੌਲ 'ਚ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਝੰਡਾ ਲਹਿਰਾਉਣ ਨਾਲ ਹੋਈ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਸ਼ਾਨਦਾਰ ਤੇ ਸੁਚੱਜੇ ਢੰਗ ਨਾਲ ਮਾਰਚ ਪਾਸਟ ਕੀਤਾ ਗਿਆ | ਇਸ ਸਮਾਗਮ 'ਚ ਪਿ੍ੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਸਿਰਫ਼ ਮਨੋਰੰਜਨ ਹੀ ਨਹੀਂ ਹੁੰਦੀਆਂ ਬਲਕਿ ਸਰੀਰਿਕ ਤੰਦਰੁਸਤੀ ਅਤੇ ਮਾਨਸਿਕ ਤੀਬਰਤਾ ਦੇ ਵਿਕਾਸ 'ਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕੀਤਾ | ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ ਤੇ ਉਨ੍ਹਾਂ ਨੂੰ ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਅਤੇ ਲਗਾਤਾਰ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸਵਰਨ ਕੌਰ ਨਮਿਤ ਅੰਤਿਮ ਅਰਦਾਸ <br/> ਅਗਲੀ ਖ਼ਬਰ ਜੰਡਿਆਲਾ ਗੁਰੂ ਵਿਚ ਅੱਜ ਕਾਂਗਰਸ ਦੀ ਵਿਸ਼ਾਲ ਰੈਲੀ <br/>
Ad Position 24