25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸ਼ਹਿਜ਼ਾਦਾ ਨੰਦ ਕਾਲਜ ਅੰਮਿ੍ਤਸਰ ਵਿਖੇ ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ

Ad Position 21
No active advertisement
ਅਜੀਤ ਡੈਸਕ 06-02-2026
ਅੰਮਿ੍ਤਸਰ, 5 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮਿ੍ਤਸਰ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਅਤੇ ਕਾਲਜ ਪਿ੍ੰਸੀਪਲ ਡਾ. ਰੀਨਾ ਤਲਵਾੜ ਦੀ ਅਗਵਾਈ ਹੇਠ ਰੈੱਡ ਰੀਬਨ ਕਲੱਬ ਦੇ ਇੰਚਾਰਜ ਪ੍ਰੋ. ਮੀਨਾਕਸ਼ੀ ਅਤੇ ਯੂਥ ਰੈੱਡ ਕਰਾਸ ਸੁਸਾਇਟੀ ਦੇ ਇੰਚਾਰਜ ਨਵਨੀਤ ਕੌਰ ਦਿਓਲ ਦੁਆਰਾ ਵਿਸ਼ਵ ਕੈਂਸਰ ਦਿਵਸ ਦੇ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ 'ਚ ਅਮਨਦੀਪ ਮੈਡੀਸਿਟੀ ਹਸਪਤਾਲ ਤੋਂ ਡਾ. ਨੈਣਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਡਾ. ਨੈਣਾ ਨੇ ਵਿਦਿਆਰਥੀਆਂ ਨੂੰ ਵਰਲਡ ਕੈਂਸਰ ਡੇ ਮਨਾਉਣ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਕੈਂਸਰ ਦੇ ਕਾਰਨ, ਲੱਛਣ ਅਤੇ ਬਚਾਅ ਦੇ ਤਰੀਕਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਨੇ ਸਮੇਂ-ਸਿਰ ਜਾਂਚ, ਸਿਹਤਮੰਦ ਜੀਵਨ-ਸ਼ੈਲੀ ਅਤੇ ਵੈਕਸੀਨੇਸ਼ਨ ਰਾਹੀਂ ਕੈਂਸਰ ਤੋਂ ਬਚਾਅ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ | ਇਸ ਦੌਰਾਨ ਮੰਚ ਦਾ ਸੰਚਾਲਨ ਪ੍ਰੋ. ਕਿਰਨਦੀਪ ਵਲੋਂ ਸੁਚੱਜੇ ਢੰਗ ਨਾਲ ਕੀਤਾ ਗਿਆ | ਪ੍ਰੋਗਰਾਮ ਦੇ ਅਖੀਰ 'ਚ ਕਾਲਜ ਸਟਾਫ ਵਲੋਂ ਡਾ. ਨੈਣਾ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵੱਡੀ ਗਿਣਤੀ 'ਚ ਵਿਦਿਆਰਥਣਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਣਤੰਤਰ ਦਿਵਸ ਪਰੇਡ 'ਚ ਪੰਜਾਬ ਦੀ ਅਗਵਾਈ ਕਰਨ ਵਾਲੇ ਅਰਮਾਨਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਗੈਵੀ ਕਲੇਰ ਨੇ 15 ਦਿਨਾਂ ਵਿਚ ਲਗਵਾਇਆ ਮਨਦੀਪ ਕੌਰ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਜੁਲਾਈ ਇਨਟੇਕ ਵਿਚ ਆਸਟ੍ਰੇਲੀਆ ਵ...
Ad Position 24