25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਗਣਤੰਤਰ ਦਿਵਸ ਪਰੇਡ 'ਚ ਪੰਜਾਬ ਦੀ ਅਗਵਾਈ ਕਰਨ ਵਾਲੇ ਅਰਮਾਨਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 06-02-2026
ਅੰਮਿ੍ਤਸਰ, 5 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਬੀ. ਐੱਸ. ਸੀ. (ਮੈਡੀਕਲ) ਦੇ ਵਿਦਿਆਰਥੀ ਅਤੇ ਐੱਨ. ਐੱਸ. ਐੱਸ. ਵਲੰਟੀਅਰ ਅਰਮਾਨਪ੍ਰੀਤ ਸਿੰਘ ਨੇ 77ਵੇਂ ਗਣਤੰਤਰ ਦਿਵਸ ਪਰੇਡ ਦੌਰਾਨ ਪੇਸ਼ ਕੀਤੀ ਗਈ ਪੰਜਾਬ ਦੀ ਇਤਿਹਾਸਕ ਝਾਕੀ 'ਚ ਇਕ ਪ੍ਰਮੁੱਖ ਭੂਮਿਕਾ ਨਿਭਾਅ ਕੇ ਕਾਲਜ ਅਤੇ ਰਾਜ ਦਾ ਨਾਮ ਰੌਸ਼ਨ ਕੀਤਾ | ਰਾਸ਼ਟਰੀ ਪੱਧਰ ਦੀ ਚੋਣ ਪ੍ਰਕਿਰਿਆ ਤੋਂ ਬਾਅਦ ਅਰਮਾਨਪ੍ਰੀਤ ਨੂੰ ਇਸ ਝਾਕੀ ਦਾ ਹਿੱਸਾ ਬਣਨ ਲਈ ਚੁਣਿਆ ਗਿਆ | ਅਰਮਾਨਪ੍ਰੀਤ ਨੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਦਰਸਾਉਂਦੀ ਇਸ ਝਾਕੀ 'ਚ ਇਕ ਨੌਜਵਾਨ ਸਿੱਖ ਦੀ ਭੂਮਿਕਾ ਨਿਭਾਈ | ਨਵੀਂ ਦਿੱਲੀ ਦੇ ਕਰਤਵਯ ਪਥ 'ਤੇ ਆਯੋਜਿਤ ਇਸ ਸ਼ਾਨਦਾਰ ਸਮਾਗਮ 'ਚ ਉਸਦੀ ਮੌਜੂਦਗੀ ਅਤੇ ਵਿਸ਼ਵਾਸ ਨੇ ਭਾਰਤ ਅਤੇ ਵਿਦੇਸ਼ਾਂ ਦੇ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ | ਕਾਲਜ ਦੇ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਇਸ ਪ੍ਰਾਪਤੀ 'ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਅਰਮਾਨਪ੍ਰੀਤ ਦੀ ਸਫਲਤਾ ਨਾ ਸਿਰਫ਼ ਉਸਦੇ ਨਿੱਜੀ ਸਮਰਪਣ ਦਾ ਨਤੀਜਾ ਹੈ, ਸਗੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ 'ਤੇ ਸਾਡੀ ਸੰਸਥਾ ਦੀ ਮਿਹਨਤ ਦਾ ਵੀ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਵਿਸ਼ਵਾਸ ਹੈ ਕਿ ਉਸਦਾ ਅਨੁਭਵ ਹੋਰ ਵਿਦਿਆਰਥੀਆਂ ਨੂੰ ਦੇਸ਼ ਦੀ ਸੇਵਾ ਕਰਨ ਅਤੇ ਸੱਭਿਆਚਾਰ ਨੂੰ ਸੁਰੱਖਿਅਤ ਰੱਖਣ ਲਈ ਪ੍ਰੇਰਿਤ ਕਰੇਗਾ | ਵਿਦਿਆਰਥੀ ਅਰਮਾਨਪ੍ਰੀਤ ਸਿੰਘ ਨੇ ਇਸ ਅਨੁਭਵ ਨੂੰ ਆਪਣੇ ਜੀਵਨ ਦਾ ਸਭ ਤੋਂ ਯਾਦਗਾਰੀ ਅਤੇ ਮਾਣ ਦਾ ਪਲ ਦੱਸਿਆ ਅਤੇ ਮੰਨਿਆ ਕਿ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਨੂੰ ਦਰਸਾਉਂਦੇ ਰਾਜਪਥ 'ਤੇ ਤੁਰਨ ਤੇ ਉਸਦਾ ਸੁਪਨਾ ਸਾਕਾਰ ਹੋਇਆ | ਉਸਨੇ ਕਾਲਜ ਪ੍ਰਸ਼ਾਸਨ ਅਤੇ ਆਪਣੇ ਅਧਿਆਪਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਨਿਰੰਤਰ ਮਾਰਗਦਰਸ਼ਨ ਨੇ ਉਸਨੂੰ ਇਸ ਮੀਲ ਪੱਥਰ ਤੱਕ ਪਹੁੰਚਣ 'ਚ ਮਦਦ ਕੀਤੀ ਹੈ | ਇਸ ਮੌਕੇ ਐੱਨ. ਐੱਸ. ਐੱਸ. ਅਧਿਕਾਰੀ ਡਾ. ਸਮਿ੍ਤੀ ਅਗਰਵਾਲ, ਪ੍ਰੋ. ਮਨੀਸ਼ ਕਪੂਰ, ਪ੍ਰੋ. ਮੋਹਿਤ ਮਹਿਰਾ, ਅਤੇ ਪ੍ਰੋ. ਨਿਧੀ ਕੌਸ਼ਲ ਨੇ ਅਰਮਾਨਪ੍ਰੀਤ ਨੂੰ ਇਸ ਅਸਾਧਾਰਨ ਪ੍ਰਾਪਤੀ 'ਤੇ ਵਧਾਈ ਦਿੱਤੀ ਅਤੇ ਉਸਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਅੰਮਿ੍ਤਸਰ ਵਿਖੇ ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ
Ad Position 24