25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਕਰਨਗੇ ਇਕੱਠਾ-ਜ਼ਿਲ੍ਹਾ ਚੋਣ ਅਫ਼ਸਰ

Ad Position 21
No active advertisement
ਅਜੀਤ ਡੈਸਕ 06-02-2026
ਅੰਮਿ੍ਤਸਰ, 5 ਫਰਵਰੀ (ਰੇਸ਼ਮ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੌਜੂਦਾ ਵੋਟਰ ਸੂਚੀ ਵਿਚ ਦਰਜ ਵੋਟਰਾਂ ਦਾ 2003 ਦੀ ਵੋਟਰ ਸੂਚੀ ਵਿਚ ਦਰਜ ਵੋਟਰਾਂ ਨਾਲ ਮਿਲਾਨ ਦਾ ਕੰਮ ਚੱਲ ਰਿਹਾ ਹੈ | ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਸ਼ੁੱਧ, ਅਪਡੇਟ ਅਤੇ ਗਲਤੀਆਂ ਰਹਿਤ ਬਣਾਉਣਾ ਹੈ | ਇਹ ਜਾਣਕਾਰੀ ਦਿੰਦਿਆਂ ਦਲਵਿੰਦਰਜੀਤ ਸਿੰਘ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਗਾਮੀ ਚੋਣ ਪ੍ਰਕਿਰਿਆ ਦੌਰਾਨ ਨਾਗਰਿਕਾ ਦੇ ਨਵੇਂ ਨਾਮ ਵੋਟਰ ਸੂਚੀ ਵਿਚ ਦਰਜ ਕਰਨ, ਮਰ ਚੁੱਕੇ ਵੋਟਰਾਂ ਦੇ ਨਾਮ ਵੋਟਰ ਸੂਚੀ ਵਿਚੋਂ ਹਟਾਉਣ, ਪਤੇ ਵਿਚ ਸੋਧ ਕਰਨ ਅਤੇ ਦੁਹਰਾਏ ਗਏ ਨਾਮਾ ਨੂੰ ਵੋਟਰ ਸੂਚੀ ਵਿਚੋਂ ਹਟਾਉਣ ਦੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪੈਂਦੇ 11 ਵਿਧਾਨ ਸਭਾ ਚੋਣ ਹਲਕਿਆਂ ਵਿਚ ਨਿਯੁੱਕਤ 2134 ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੋਟਰਾਂ ਤੋਂ ਉਪਰੋਕਤ ਜਾਣਕਾਰੀ ਇਕੱਠੀ ਕਰਨਗੇ | ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਇਸ ਪ੍ਰਕਿਰਿਆ ਵਿਚ ਪੂਰਾ ਸਹਿਯੋਗ ਦੇਣ ਅਤੇ ਬੂਥ ਲੈਵਲ ਅਫ਼ਸਰਾਂ ਨੂੰ ਲੋੜੀਂਦੀ ਜਾਣਕਾਰੀ ਤੇ ਦਸਤਾਵੇਜ ਮੁਹੱਈਆ ਕਰਵਾਉਣ ਤਾਂ ਜੋ ਵੋਟਰ ਸੂਚੀ ਸਹੀ ਅਤੇ ਅਪਡੇਟ ਬਣਾਈ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ 'ਵਰਸਿਟੀ ਵਿਖੇ 'ਪਾਠਕ੍ਰਮ ਡਿਜ਼ਾਇਨ, ਵਿਕਾਸ, ਸਿੱਖਿਆ ਸ਼ਾਸਤਰ ਅਤੇ ਮੁਲਾਂਕਣ' ਵਿਸ਼ੇ 'ਤੇ ਕਰਵਾਈ ਸੱਤ ਦਿਨਾ ਵ... ਅਗਲੀ ਖ਼ਬਰ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ
Ad Position 24