25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਇਮਤਿਹਾਨਾਂ ਦੀ ਕਾਮਯਾਬੀ ਲਈ ਅਰਦਾਸ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 06-02-2026
ਸੁਲਤਾਨਵਿੰਡ, 5 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪਿੰਡ ਸੁਲਤਾਨਵਿੰਡ ਵਿਖੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਾਲਾਨਾ ਇਮਤਿਹਾਨਾਂ ਦੀ ਕਾਮਯਾਬੀ ਲਈ ਅਰਦਾਸ ਦਿਵਸ ਮਨਾਇਆ ਗਿਆ | ਜਿੱਥੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਥੇ ਹੀ ਵਿਦਿਆਰਥੀਆਂ ਦੀ ਕਾਮਯਾਬੀ ਲਈ ਅਰਦਾਸ ਕੀਤੀ ਗਈ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਇਕਬਾਲ ਸਿੰਘ ਸੈਰੀ, ਮੈਡਮ ਹਰਸੋਹਿਨ ਕੌਰ ਸਰਕਾਰੀਆ, ਸਵਰਾਜ ਸਿੰਘ ਸ਼ਾਮ, ਮਨਜੀਤ ਸਿੰਘ ਨਰੂਲਾ, ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਅਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਮੈਂਬਰ ਇੰਚਾਰਜਾਂ ਨੂੰ ਆਖਦਿਆ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਸੰਬੋਧਨ ਕਰਦਿਆਂ ਮੈਂਬਰ ਇੰਚਾਰਜਾਂ ਨੇ ਵਿਦਿਆਰਥੀਆਂ ਨੂੰ ਵਿਦਿਆ ਦੀ ਅਹਿਮੀਅਤ ਦੱਸਦਿਆਂ ਸਖ਼ਤ ਮਿਹਨਤ ਕਰਨ ਲਈ ਜ਼ੋਰ ਦਿੱਤਾ | ਇਕਬਾਲ ਸਿੰਘ ਸ਼ੈਰੀ, ਮੈਡਮ ਹਰਸੋਹਿਨ ਕੌਰ ਸਰਕਾਰੀਆ, ਸਵਰਾਜ ਸਿੰਘ ਸ਼ਾਮ ਅਤੇ ਮਨਜੀਤ ਸਿੰਘ ਨਰੂਲਾ ਨੇ ਆਪਣੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਵਿਦਿਆਰਥੀਆਂ ਨੂੰ ਸਮਾਜ ਵਿਚ ਚੰਗੇ ਇਨਸਾਨ ਬਣਕੇ ਆਪਣਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਆ ਅਤੇ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਮਨ ਲਗਾਕੇ ਦਰਜਾ ਹਾਸਿਲ ਕਰਨ ਲਈ ਆਖਿਆ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਸਮੇਂ ਹਲਕਾ ਰਾਜਾਸਾਂਸੀ 'ਚ ਵਿਕਾਸ ਕਾਰਜ ਰੁਕੇ-ਕੱਕੜ <br/> ਅਗਲੀ ਖ਼ਬਰ ਸਟੇਟ ਜੀ. ਐੱਸ. ਟੀ. ਵਿਭਾਗ ਵਲੋਂ ਕਾਰੋਬਾਰੀਆਂ ਦਾ ਆਈ. ਟੀ. ਸੀ. ਬਲਾਕ ਕਰਨ 'ਤੇ 'ਜੀ. ਐੱਸ. ਟੀ. ਪੀ. ਏ.' ਸਖ਼ਤ ਵਿਰੋ...
Ad Position 24