04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਅੰਮਿ੍ਤਸਰ 'ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਯੋਜਨਾ ਦੇ ਕਾਰਡਾਂ ਦੀ ਕੀਤੀ ਸਮੀਖਿਆ

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਅੰਮਿ੍ਤਸਰ, 21 ਫਰਵਰੀ (ਰੇਸ਼ਮ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦਾ ਲੇਖਾ ਜੋਖਾ ਕੀਤਾ ਗਿਆ | ਇਸ ਮੀਟਿੰਗ 'ਚ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਦੇਣ ਲਈ ਵੱਧ ਤੋਂ ਵੱਧ ਕਾਰਡ ਬਣਾਏ ਜਾਣ ਅਤੇ ਇਸ ਕੰਮ ਲਈ ਕੈਂਪਾਂ ਦੀ ਗਿਣਤੀ ਵਧਾਈ ਜਾਵੇ | ਉਨ੍ਹਾਂ ਅਧਿਕਾਰੀਆਂ ਦੇ ਨਾਲ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਨ੍ਹਾਂ ਕੈਂਪਾਂ ਵਿਚ ਜਾ ਕੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜਾ ਵੀ ਲੈਂਦੇ ਰਹਿਣ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ: ਸਿੰਘ ਨੇ ਕਿਹਾ ਕਿ ਸੂਬੇ ਦੇ ਵਸਨੀਕ ਮੁੱਖ ਮੰਤਰੀ ਸਿਹਤ ਯੋਜਨਾ ਤੋਂ ਬਹੁਤ ਖੁਸ਼ ਹਨ ਅਤੇ ਵੱਡੀ ਗਿਣਤੀ ਵਿਚ ਲੋਕ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸੂਬੇ ਦੇ ਹਰੇਕ ਪਰਿਵਾਰ ਦਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾ ਕੇ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਵਿਚ 9 ਲੱਖ ਕਾਰਡ ਬਣ ਚੁੱਕੇ ਹਨ ਅਤੇ ਸੋਮਵਾਰ ਤੱਕ ਇਹ ਗਿਣਤੀ 10 ਲੱਖ ਤੋਂ ਪਾਰ ਕਰ ਜਾਵੇਗੀ | ਉਨ੍ਹਾਂ ਦੱਸਿਆ ਕਿ ਸਿਹਤ ਯੋਜਨਾ ਤਹਿਤ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਸਿਹਤ ਬੀਮਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਮੈਡੀਕਲ ਐਮਰਜੈਂਸੀ ਦੌਰਾਨ ਪਰਿਵਾਰਾਂ ਦੇ ਵਿੱਤੀ ਬੋਝ ਨੂੰ ਬਿਲਕੁੱਲ ਘੱਟ ਕਰਨਾ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਜਿੱਥੇ ਸਾਰੇ ਸਰਕਾਰੀ ਹਸਪਤਾਲਾਂ ਤੋਂ ਮੁਫ਼ਤ ਇਲਾਜ ਹੋਵੇਗਾ ਓਥੇ 600 ਨਿੱਜੀ ਹਸਪਤਾਲ ਵੀ ਇੰਪੈਨਲਡ ਕੀਤੇ ਗਏ ਹਨ | ਵਿਰੋਧੀ ਪਾਰਟੀਆਂ ਵਲੋਂ ਫ਼ੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸੂਬਾ ਵਾਸੀਆਂ ਨੂੰ ਸਾਵਧਾਨ ਕਰਦਿਆਂ ਸਿਹਤ ਮੰਤਰੀ ਡਾ. ਸਿੰਘ ਨੇ ਕਿਹਾ ਕਿ ਵਿਰੋਧੀ ਜਾਣਬੁੱਝ ਕੇ ਭਰਮ ਪੈਦਾ ਕਰ ਰਹੇ ਹਨ | ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਡਾ: ਅਜੇ ਗੁਪਤਾ, ਸ੍ਰੀਮਤੀ ਜੀਵਨਜੋਤ ਕੌਰ, ਡਾ: ਜਸਬੀਰ ਸਿੰਘ ਸੰਧੂ, ਜਸਵਿੰਦਰ ਸਿੰਘ ਰਮਦਾਸ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਪ੍ਰਭਬੀਰ ਸਿੰਘ ਬਰਾੜ, ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ ਤੋਂ ਇਲਾਵਾ ਡੀ.ਸੀ. ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰੋਹਿਤ ਗੁਪਤਾ ਆਦਿ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 2 ਕਿਲੋਗ੍ਰਾਮ ਅਫੀਮ ਸਮੇਤ ਔਰਤ ਗਿ੍ਫਤਾਰ ਅਗਲੀ ਖ਼ਬਰ ਵਿਧਾਇਕਾ ਜੀਵਨਜੋਤ ਕੌਰ ਵਲੋਂ 'ਮੁੱਖ ਮੰਤਰੀ ਸਿਹਤ ਯੋਜਨਾ' ਅਧੀਨ ਲਗਾਏ ਕੈਂਪਾਂ ਦਾ ਜਾਇਜ਼ਾ
Ad Position 24