04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਹਲਕਾ ਮਜੀਠਾ ਵਿਚ ਔਰਤਾਂ ਦੀ ਭਲਾਈ ਲਈ ਆਮ ਆਦਮੀ ਪਾਰਟੀ ਵਲੋਂ ਕਈ ਲੋਕ ਭਲਾਈ ਉਪਰਾਲੇ- ਤਲਬੀਰ ਸਿੰਘ ਗਿੱਲ

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਚਵਿੰਡਾ ਦੇਵੀ, 21 ਫਰਵਰੀ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਕਈ ਮਹੱਤਵਪੂਰਨ ਲੋਕ-ਭਲਾਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ 'ਤੇ ਮਜ਼ਬੂਤ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਜਾਰੀ ਰੱਖੀ ਗਈ ਹੈ, ਜਿਸ ਨਾਲ ਹਜ਼ਾਰਾਂ ਔਰਤਾਂ ਨੂੰ ਰੋਜ਼ਾਨਾ ਆਵਾਜਾਈ ਵਿਚ ਵੱਡੀ ਰਾਹਤ ਮਿਲ ਰਹੀ ਹੈ | ਇਸ ਤੋਂ ਇਲਾਵਾ ਮਹਿਲਾਵਾਂ ਲਈ ਸਿਹਤ ਸਹੂਲਤਾਂ ਵਿਚ ਸੁਧਾਰ, ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਵੀ ਯਕੀਨੀ ਬਣਾਈ ਗਈ ਹੈ | ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮਹਿਲਾਵਾਂ ਨੂੰ ਸਵੈ ਰੋਜ਼ਗਾਰ ਵੱਲ ਉਤਸ਼ਾਹਿਤ ਕਰਨ ਲਈ ਸਿਲਾਈ ਸੈਂਟਰਾਂ ਅਤੇ ਹੁਨਰ ਵਿਕਾਸ ਪ੍ਰੋਗਰਾਮਾਂ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਆਪਣੇ ਪੈਰਾਂ 'ਤੇ ਖੜ੍ਹੀਆਂ ਹੋ ਸਕਣ | ਉਨ੍ਹਾਂ ਕਿਹਾ ਕਿ ਸਰਕਾਰ ਮਹਿਲਾਵਾਂ ਦੀ ਸੁਰੱਖਿਆ ਲਈ ਵੀ ਪ੍ਰਤੀਬੱਧ ਹੈ ਅਤੇ ਇਸ ਸੰਬੰਧੀ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ | ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾਂ ਆਮ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੀ ਰਹੇਗੀ ਅਤੇ ਹਲਕਾ ਮਜੀਠਾ ਵਿਚ ਵੀ ਔਰਤਾਂ ਦੀ ਭਲਾਈ ਲਈ ਹੋਰ ਯੋਜਨਾਵਾਂ ਲਿਆਂਦੀਆਂ ਜਾਣਗੀਆਂ | ਇਸ ਮੌਕੇ ਪਾਰਟੀ ਵਰਕਰ ਵਿਚ ਗੀਤਾ ਗਿੱਲ ਚੇਅਰਮੈਨ, ਅਮਨ ਹਲਕਾ ਕੋਆਰਡੀਨੇਟਰ ਹਰਪ੍ਰੀਤ ਕੌਰ ਢੱਡੇ ਬਲਾਕ ਕੋਆਰਡੀਨੇਟਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਕਾਲਜ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਅਗਲੀ ਖ਼ਬਰ ਮਾਤਾ ਲਾਲ ਦੇਵੀ ਦੇ ਜਨਮ ਦਿਨ ਮੌਕੇ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਭਰੀ ਹਾਜ਼ਰੀ
Ad Position 24