05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸ਼੍ਰੋਮਣੀ ਕਮੇਟੀ ਦੇ ਹਰਿਆਣਾ ਤੋਂ ਮੈਂਬਰ ਅਮੀਰ ਸਿੰਘ ਰਸੀਦਾਂ ਦੇ ਅਕਾਲ ਚਲਾਣੇ 'ਤੇ ਐਡਵੋਕੇਟ ਧਾਮੀ ਤੇ ਹੋਰਨਾਂ ਵਲੋਂ ਦੁੱਖ ਦਾ ਇਜ਼ਹਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਅੰਮਿ੍ਤਸਰ, 21 ਫਰਵਰੀ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਤੋਂ ਮੈਂਬਰ ਅਮੀਰ ਸਿੰਘ ਰਸੀਦਾਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸ. ਰਸੀਦਾਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੱਡਾ ਯੋਗਦਾਨ ਪਾਇਆ | ਉਨ੍ਹਾਂ ਕਿਹਾ ਕਿ ਸ. ਅਮੀਰ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ | ਐਡਵੋਕੇਟ ਧਾਮੀ ਨੇ ਸ. ਰਸੀਦਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਨਮਿਤ ਅਰਦਾਸ ਕੀਤੀ | ਇਸੇ ਦੌਰਾਨ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤਿ੍ੰਗ ਮੈਂਬਰ ਬਲਦੇਵ ਸਿੰਘ ਕਾਇਮਪੁਰ, ਮੈਂਬਰ ਹਰਭਜਨ ਸਿੰਘ ਮਸਾਣਾਂ ਤੇ ਤੇਜਿੰਦਰਪਾਲ ਸਿੰਘ ਲਾਡਵਾਂ ਨੇ ਵੀ ਸ. ਰਸੀਦਾਂ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ 'ਚੀਫ਼ ਲੀਗਲ ਡਿਫੈਂਸ ਏਡ' ਨੂੰ ਤੁਰੰਤ ਵਾਪਸ ਲਵੇ-ਧਾਰਨੀ, ਵਿਰਕ, ਸ਼ਰਮਾ ਮਾਮਲਾ ਸੁਪਰੀਮ ਕੋਰਟ ਵਲੋਂ ਮੁ... ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕੋਟ ਖ਼ਾਲਸਾ ਦੀ ਸਰਬਸੰਮਤੀ ਨਾਲ ਹੋਈ ਚੋਣ <br/>
Ad Position 24