06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸਿੱਖ ਜਥੇਬੰਦੀਆਂ ਵਲੋਂ ਅਕਾਲ ਤਖ਼ਤ ਸਾਹਿਬ ਸਨਮੁੱਖ ਨਨਕਾਣਾ ਸਾਹਿਬ ਸਾਕੇ ਦੇ ਸ਼ਹੀਦਾਂ ਨਮਿਤ ਪੰਥਕ ਏਕਤਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਅੰਮਿ੍ਤਸਰ, 21 ਫਰਵਰੀ (ਜਸਵੰਤ ਸਿੰਘ ਜੱਸ)-ਸ਼ੇਰੇ-ਪੰਜਾਬ ਪੰਥਕ ਦਲ, ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਅਤੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੋਆਬਾ ਆਦਿ ਪੰਥਕ ਤੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਅਤੇ ਪੰਥਕ ਏਕਤਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ | ਅਰਦਾਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਬਲਦੇਵ ਸਿੰਘ ਵਡਾਲਾ ਤੇ ਬਲਦੇਵ ਸਿੰਘ ਸਿਰਸਾ ਆਦਿ ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਜ਼ਾਦੀ ਪੰਥ ਅਤੇ ਪੂਰੀ ਦੁਨੀਆਂ ਦੇ ਸਿੱਖਾਂ ਦੀ ਏਕਤਾ ਤੋਂ ਬਿਨਾਂ ਸੰਭਵ ਨਹੀਂ ਹੈ | ਭਾਈ ਵਡਾਲਾ ਨੇ ਕਿਹਾ ਕਿ ਅਸੀਂ ਗਿਆਨੀ ਹਰਪ੍ਰੀਤ ਸਿੰਘ ਅਤੇ ਗਿਆਨੀ ਰਘਬੀਰ ਸਿੰਘ ਨੂੰ ਕਿਹਾ ਸੀ, ਕਿ ਜੇਕਰ ਉਹ ਸੱਚਮੁੱਚ ਸਿੱਖ ਪੰਥ ਲਈ ਆਵਾਜ਼ ਬੁਲੰਦ ਕਰਦੇ ਹਨ, ਤਾਂ ਉਹ ਵੀ ਅਰਦਾਸ ਵਿਚ ਸ਼ਾਮਿਲ ਹੋਣ, ਪਰ ਉਹ ਨਹੀਂ ਆਏ | ਉਨ੍ਹਾਂ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਕਿ ਜੇਕਰ ਉਹ ਗੰਭੀਰ ਹਨ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਐਲਾਨ ਕਰਨ ਲਈ ਸਰਬੱਤ ਖਾਲਸਾ ਬੁਲਾਉਣ | ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਕੌਮ ਨੂੰ ਇਕਜੁੱਟ ਹੋਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਉਹ ਹੁਦ ਅਰਦਾਸ ਸਮਾਗਮ ਵਿਚ ਸ਼ਾਮਿਲ ਹੋਣ ਲਈ ਪਿੰਡ ਹਵਾਰਾ, ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਜਾਣਗੇ | ਇਸ ਮੌਕੇ ਭਾਈ ਵਡਾਲਾ ਤੇ ਸ: ਸਿਰਸਾ ਤੋਂ ਇਲਾਵਾ ਭਾਈ ਸੁਖਜੀਤ ਸਿੰਘ ਖੋਸਾ, ਭਾਈ ਗੁਰਮੀਤ ਸਿੰਘ ਥੂਹੀ, ਗੁਰਵਤਨ ਸਿੰਘ ਮੁਲਤਾਨੀ, ਅਵਤਾਰ ਸਿੰਘ ਖ਼ਾਲਸਾ, ਭਾਈ ਨਿਰਮਲ ਸਿੰਘ ਕਮਾਂਡੋ, ਬੀਬੀ ਭੁਪਿੰਦਰ ਕੌਰ, ਭਾਈ ਅਮਰਪਾਲ ਸਿੰਘ ਫਰੀਦਕੋਟ, ਕੈਪਟਨ ਜੋਗਿੰਦਰ ਸਿੰਘ, ਭਾਈ ਗੁਰਬਖਸ਼ ਸਿੰਘ ਮਕਬੂਲਪੁਰਾ, ਬਾਪੂ ਬਲਵਿੰਦਰ ਸਿੰਘ ਮਕਬੂਲਪੁਰਾ, ਭਾਈ ਸਤਵੰਤ ਸਿੰਘ ਵੇਰਕਾ, ਭਾਈ ਗੁਰਜੀਤ ਸਿੰਘ ਬਰਨਾਲਾ, ਭਾਈ ਹਰਦੇਵ ਸਿੰਘ ਛੇਹਰਟਾ, ਭਾਈ ਕੁਲਦੀਪ ਸਿੰਘ ਦਿਲਬਾਗ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟੀ. ਈ. ਟੀ. ਦੀ ਸ਼ਰਤ ਖ਼ਿਲਾਫ਼ ਅੱਜ ਦੀ ਸਾਂਝੀ ਰੈਲੀ 'ਚ ਕਰਵਾਈ ਜਾਵੇਗੀ ਭਰਵੀਂ ਸ਼ਮੂਲੀਅਤ-ਡੀ.ਟੀ.ਐੱਫ. ਅਗਲੀ ਖ਼ਬਰ ਖ਼ਾਲਸਾ ਕਾਲਜ ਆਫ ਇੰਜੀ. ਵਿਖੇ ਕਰਵਾਈ 11ਵੀਂ ਸਾਲਾਨਾ ਅਥਲੈਟਿਕ ਮੀਟ
Ad Position 24