07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸੁੰਦਰ ਲਿਖਾਈ ਸਿਖਲਾਈ ਕੈਂਪ 'ਚ 50 ਸਿੱਖਿਆਰਥੀਆਂ ਨੇ ਕੀਤੀ ਸ਼ਿਰਕਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਅੰਮਿ੍ਤਸਰ, 21 ਫਰਵਰੀ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤਹਿਸੀਲਪੁਰਾ -ਗੋਲਡਨ ਐਵੀਨਿਊ ਵਿਖੇ ਮਾਂ-ਬੋਲੀ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਹਿਤ ਬੱਚਿਆਂ ਨੂੰ ਸੁੰਦਰ ਪੰਜਾਬੀ ਲਿਖਾਈ ਦੀ ਸਿਖਲਾਈ ਦੇਣ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦਾ ਰਸਮੀ ਉਦਘਾਟਨ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਚੌਕ ਦੇ ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾਅ ਵਲੋਂ ਅਰਦਾਸ ਉਪਰੰਤ ਕੀਤਾ ਗਿਆ | ਗਿਆਨੀ ਸਭਰਾਅ ਵਲੋਂ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਵਿਚ 50 ਦੇ ਕਰੀਬ ਸਿੱਖਿਆਰਥੀਆਂ ਨੇ ਸ਼ਿਰਕਤ ਕੀਤੀ ਅਤੇ ਸ. ਗਗਨਦੀਪ ਸਿੰਘ ਪਾਸੋਂ ਸੁੰਦਰ ਲਿਖਾਈ ਦੀ ਸਿਖਲਾਈ ਪ੍ਰਾਪਤ ਕੀਤੀ | ਇਸ ਮੌਕੇ ਗਿਆਨੀ ਸੁਰਜੀਤ ਸਿੰਘ ਸਭਰਾਅ ਨੇ ਦੱਸਿਆ ਕਿ ਕੱਲ੍ਹ 21 ਫਰਵਰੀ ਨੂੰ ਵੀ ਇਸੇ ਤਰ੍ਹਾਂ ਸ਼ਾਮ 3 ਤੋਂ 6 ਵਜੇ ਤੱਕ ਸੁੰਦਰ ਲਿਖਾਈ ਦਾ ਕੈਂਪ ਲਗਾਇਆ ਜਾਵੇਗਾ ਅਤੇ ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਰਾਤ 8 ਵਜੇ ਤੱਕ ਵਿਸ਼ਾਲ ਗੁਰਮਤਿ ਸਮਾਗਮ ਵੀ ਸਜਾਇਆ ਜਾਵੇਗਾ, ਜਿਸ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਵਿਦਵਾਨਾਂ ਵਲੋਂ ਗੁਰਮਤਿ ਵਿਚਾਰਾਂ ਅਤੇ ਪੰਜਾਬੀ ਮਾਂ- ਬੋਲੀ ਦੇ ਅਨਮੋਲ ਵਿਰਸੇ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇਗਾ ਤੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਵਾਲੀਆਂ ਸ਼ਖਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਗਿਆਨੀ ਅਮਰੀਕ ਸਿੰਘ ਅਤੇ ਗੁ: ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਫਰੰਟ ਦੀ ਅਹਿਮ ਮੀਟਿੰਗ <br/> ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੀ ਕਾਮਰਸ ਐਸੋਸੀਏਸ਼ਨ ਦੇ ਵਿਦਿਆਰਥੀਆਂ ਵਲੋਂ ਬਿਰਧ ਆਸ਼ਰਮ ਦਾ ਦੌਰਾ
Ad Position 24