ਅੰਮਿ੍ਤਸਰ, 22 ਫਰਵਰੀ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਮੁੱਕੇਬਾਜ ਖਿਡਾਰਣ ਨੇ ਆਸਮੀਨ ਕੌਰ ਨੇ 69 ਕਿਲੋਗ੍ਰਾਮ 'ਚ ਚਾਂਦੀ ਦਾ ਤਮਗਾ ਜਿੱਤ ਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ | ਇਸ ਦੌਰਾਨ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਗਵਰਨਿੰਗ ਕੌਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪਿ੍ੰਸੀਪਲ ਪੁਨੀਤ ਨਾਗਪਾਲ, ਖੇਡ ਮੁੱਖੀ ਸੋਨੀ ਅਤੇ ਜੇਤੂ ਵਿਦਿਆਰਥਣ ਨੂੰ ਵਧਾਈ ਦਿੱਤੀ | ਇਸ ਮੌਕੇ ਪਿ੍ੰ: ਨਾਗਪਾਲ ਨੇ ਬਾਕਸਿੰਗ ਟੀਮ ਨੂੰ ਵਧਾਈ ਦਿੰਦਿਆ ਕਿਹਾ ਕਿ ਸਕੂਲ ਨੈਸ਼ਨਲ ਖੇਡਾਂ ਅੰਡਰ-19 ਸਾਲ ਲੜਕੀਆ ਜੋ ਕਿ ਬੰਗਲੌਰ ਵਿਖੇ ਹੋਈਆਂ, 'ਚ ਆਸਮੀਨ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ 69 ਕਿਲੋਗ੍ਰਾਮ 'ਚ ਚਾਂਦੀ ਦਾ ਮੈਡਲ ਜਿੱਤ ਕੇ ਸਕੂਲ ਅਤੇ ਖਾਲਸਾ ਕਾਲਜ ਬਾਕਸਿੰਗ ਕੇਂਦਰ ਦਾ ਨਾਮ ਰੌਸ਼ਨ ਕੀਤਾ | ਉਨ੍ਹਾਂ ਕਿਹਾ ਕਿ ਆਸਮੀਨ ਕੌਰ ਪਿੰਡ ਚੌਹਾਨ ਤੋਂ ਰੋਜਾਨਾ ਸਵੇਰੇ-ਸ਼ਾਮ 120 ਕਿਲੋਮੀਟਰ ਸਫ਼ਰ ਤਹਿ ਕਰਕੇ ਬਾਕਸਿੰਗ ਕੋਚ ਬਲਜਿੰਦਰ ਸਿੰਘ ਪੰਜਾਬ ਪੁਲਿਸ ਤੋਂ ਕੋਚਿੰਗ ਲੈਣ ਲਈ ਖ਼ਾਲਸਾ ਕਾਲਜ ਬਾਕਸਿੰਗ ਸੈਂਟਰ ਵਿਖੇ ਪਹੁੰਚਦੀ ਹੈ |