03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਆਮ ਆਦਮੀ ਪਾਰਟੀ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

Ad Position 21
No active advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ ਦਿਖਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ | ਤਸਵੀਰ : ਹਰਜੀਤ ਸਿੰਘ <br/> 23-02-2026
ਅੰਮਿ੍ਤਸਰ, 22 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਿਧਾਇਕਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਆਮਦ ਮੌਕੇ ਕਾਲੀਆਂ ਝੰਡੀਆਂ ਲਹਿਰਾਉਂਦੇ ਹੋਏ ਸਿਰਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ | ਦੱਸਣਯੋਗ ਹੈ ਕਿ ਨਾਇਬ ਸਿੰਘ ਸੈਣੀ ਅੰਮਿ੍ਤਸਰ ਦੀ ਦਾਣਾ ਮੰਡੀ ਵਿਖੇ ਇਕ ਰੈਲੀ 'ਚ ਸ਼ਾਮਿਲ ਹੋਣ ਅਤੇ ਸੈਣੀ ਭਾਈਚਾਰੇ ਦੇ ਇਕ ਸਮਾਗਮ 'ਚ ਹਿੱਸਾ ਲੈਣ ਪਹੁੰਚੇ ਸਨ | ਇਸ ਦੌਰਾਨ ਵਿਧਾਇਕਾ ਜੀਵਨਜੋਤ ਕੌਰ, ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ਸ਼ਹਿਰੀ ਪ੍ਰਭਬੀਰ ਸਿੰਘ ਬਰਾੜ, ਲੋਕ ਸਭਾ ਇੰਚਾਰਜ ਜਸਕਰਨ ਬਦੇਸ਼ਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ, ਸਿਹਤ, ਸਿੱਖਿਆ ਅਤੇ ਹੋਰ ਖੇਤਰਾਂ ਨਾਲ ਸੰਬੰਧਿਤ ਪੰਜਾਬ ਦੇ ਹੱਕੀ ਫੰਡਾਂ ਨੂੰ ਵਾਰ-ਵਾਰ ਰੋਕਿਆ ਹੈ, ਜਦਕਿ ਨਾਲ ਹੀ ਸਿਆਸੀ ਦੌਰਿਆਂ ਅਤੇ ਬਿਆਨਬਾਜ਼ੀ ਰਾਹੀਂ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬੀ ਭਾਜਪਾ ਦੇ ਕਿਸਾਨ ਵਿਰੋਧੀ, ਵਪਾਰ ਵਿਰੋਧੀ ਅਤੇ ਸਿੱਖਿਆ ਵਿਰੋਧੀ ਚਿਹਰੇ ਤੋਂ ਚੰਗੀ ਤਰ੍ਹਾਂ ਜਾਣੂ ਹਨ | ਉਨ੍ਹਾਂ ਕਿਹਾ ਕਿ ਨਾਇਬ ਸਿੰਘ ਸੈਣੀ ਨੂੰ ਪੰਜਾਬ ਵਿਚ ਆਪਣੀ ਪਾਰਟੀ ਦਾ ਪ੍ਰਚਾਰ ਕਰਨ ਦਾ ਪੂਰਾ ਅਧਿਕਾਰ ਹੈ, ਪਰ ਕੇਂਦਰੀ ਏਜੰਸੀਆਂ ਦੀਆਂ ਰਿਪੋਰਟਾਂ ਸਪੱਸ਼ਟ ਤੌਰ 'ਤੇ ਦਰਸਾਉਂਦੀਆਂ ਹਨ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਮਾਮਲੇ 'ਚ ਪੰਜਾਬ ਹਰਿਆਣਾ ਨਾਲੋਂ ਬਿਹਤਰ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ਦਿਹਾਤੀ ਗੁਰਪ੍ਰਤਾਪ ਸਿੰਘ ਸੰਧੂ, ਡਾ. ਇੰਦਰਪਾਲ, ਗੁਰਦਰਸ਼ਨ ਸਿੰਘ ਗੋਲਡੀ, ਅਰਵਿੰਦਰ ਸਿੰਘ ਭੱਟੀ, ਵਰੁਣ ਰਾਣਾ, ਸਤਨਾਮ ਸਿੰਘ ਮਠਾਰੂ, ਮਨਦੀਪ ਮੋਂਗਾ, ਬਲਬੀਰ ਬੋਪਾਰਾਏ, ਵਿਸਾਖਾ ਸਿੰਘ, ਰਮਨ ਕੁਮਾਰ, ਬੌਬੀ ਬਾਵਾ, ਵਿਕਰਮਜੀਤ ਵਿੱਕੀ, ਬਲਜੀਤ ਸਿੰਘ ਰਿੰਕੂ, ਸੁਖਚੈਨ ਸਿੰਘ ਤਲਵੰਡੀ, ਰਾਜਬੀਰ ਸਿੰਘ, ਲਵਪ੍ਰੀਤ ਸਿੰਘ, ਲਖਬੀਰ ਸਿੰਘ, ਦਲਜੀਤ ਸਿੰਘ, ਗੁਰਪ੍ਰੀਤ ਕਟਾਰੀਆ, ਗੌਰਵ ਅਗਰਵਾਲ, ਸਤਪਾਲ ਸੋਖੀ, ਕਾਮਨਾ ਆਨੰਦ, ਸਰਬਜੀਤ ਬੱਲ ਅਤੇ ਅਸ਼ੋਕ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੀ.ਐੱਸ.ਟੀ.ਈ.ਟੀ. ਦੇ ਵਿਰੋਧ 'ਚ ਅੰਮਿ੍ਤਸਰ ਤੋਂ ਸੈਂਕੜੇ ਅਧਿਆਪਕ ਰੋਸ ਰੈਲੀ ਲਈ ਹੋਏ ਰਵਾਨਾ ਅਗਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ 'ਸਵੱਛ ਜਲ, ਸਵੱਛ ਮਨ' ਅਭਿਆਨ ਦੀ ਕੀਤੀ ਸ਼ੁਰੂਆਤ <br/>
Ad Position 24