03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਪੀ.ਐੱਸ.ਟੀ.ਈ.ਟੀ. ਦੇ ਵਿਰੋਧ 'ਚ ਅੰਮਿ੍ਤਸਰ ਤੋਂ ਸੈਂਕੜੇ ਅਧਿਆਪਕ ਰੋਸ ਰੈਲੀ ਲਈ ਹੋਏ ਰਵਾਨਾ

Ad Position 21
No active advertisement
ਪੀ.ਐੱਸ.ਟੀ.ਈ.ਟੀ. ਦੇ ਵਿਰੋਧ 'ਚ ਗੰਭੀਰਪੁਰ ਰੋਸ ਰੈਲੀ ਲਈ ਰਵਾਨਾ ਹੋਣ ਮੌਕੇ ਅਧਿਆਪਕ | ਤਸਵੀਰ ਰਾਹੀਂ : ਹਰਜੀਤ ਸਿੰਘ <br/> 23-02-2026

ਅੰਮਿ੍ਤਸਰ, 22 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੀ.ਐੱਸ.ਟੀ.ਈ.ਟੀ. ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਵਲੋਂ ਅਨੰਦਪੁਰ ਸਾਹਿਬ ਵਿਖੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਅੱਜ ਕੀਤੀ ਗਈ ਰੋਸ ਰੈਲੀ 'ਚ ਸ਼ਾਮਿਲ ਹੋਣ ਲਈ ਜ਼ਿਲ੍ਹਾ ਅੰਮਿ੍ਤਸਰ ਤੋਂ ਸੈਂਕੜੇ ਅਧਿਆਪਕ ਰਵਾਨਾ ਹੋਏ | ਇਸ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਵਿੱਤ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ ਤੇ ਡੀ. ਐੱਮ. ਐੱਫ. ਪੰਜਾਬ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਤਜ਼ਰਬੇਕਾਰ ਅਧਿਆਪਕਾਂ ਨੂੰ 20-25 ਸਾਲ ਦੀ ਸੇਵਾ ਉਪਰੰਤ ਪਰਖਣ ਅਤੇ ਪੀ.ਐੱਸ.ਟੀ.ਈ.ਟੀ. ਲਈ ਪਾਬੰਧ ਕਰਨ ਵਿਰੁੱਧ ਸੂਬੇ ਭਰ ਦੇ ਅਧਿਆਪਕਾਂ ਵਿਚ ਭਾਰੀ ਰੋਸ ਅਤੇ ਸਮਾਜਿਕ ਸੁਰੱਖਿਆ ਨੂੰ ਖਤਰਾ ਪਾਇਆ ਜਾ ਰਿਹਾ ਹੈ, ਜਿਸ ਦਾ ਸਬੂਤ ਅਧਿਆਪਕਾਂ ਦੇ ਠਾਠਾਂ ਮਾਰਦੇ ਇੱਕਠ ਨੇ ਦਿੱਤਾ | ਇਸ ਰੋਸ ਰੈਲੀ ਵਿੱਚ ਡੀ.ਟੀ.ਐੱਫ. ਪੰਜਾਬ ਜ਼ਿਲ੍ਹਾ ਅੰਮਿ੍ਤਸਰ ਵਲੋਂ ਇਕ ਬੱਸ ਅਤੇ 10 ਕਾਰਾਂ ਦਾ ਕਾਫਲਾ ਰਵਾਨਾ ਹੋਇਆ | ਜਥੇਬੰਦਕ ਆਗੂਆਂ ਨੇ ਐਲਾਨ ਕੀਤਾ ਕਿ ਅਸੀਂ ਇਸ ਮੰਗ ਦੀ ਪੂਰਤੀ ਤੱਕ ਤਿੱਖਾ ਸੰਘਰਸ਼ ਕਰਾਂਗੇ ਅਤੇ ਇਸ ਫ਼ੈਸਲੇ ਵਿਰੁੱਧ ਸਖ਼ਤ ਵਿਰੋਧ ਦਰਜ਼ ਕਰਵਾਵਾਂਗੇ | ਇਸ ਮੌਕੇ ਗੁਰਦੇਵ ਸਿੰਘ, ਚਰਨਜੀਤ ਸਿੰਘ ਰਜਧਾਨ, ਪ੍ਰੈਸ ਸਕੱਤਰ ਰਾਜੇਸ਼ ਕੁਮਾਰ ਪਰਾਸ਼ਰ, ਸਹਾਇਕ ਪ੍ਰੈਸ ਸਕੱਤਰ ਕੁਲਦੀਪ ਸਿੰਘ ਵਰਨਾਲੀ, ਨਿਰਮਲ ਸਿੰਘ, ਸੁਖਜਿੰਦਰ ਸਿੰਘ ਜੱਬੋਵਾਲ, ਮਨਪ੍ਰੀਤ ਸਿੰਘ, ਵਿਪਨ ਰਿਖੀ, ਕੰਵਲਜੀਤ ਕੌਰ, ਵਿਸ਼ਾਲ ਕਪੂਰ, ਗੁਰ ਕਿਰਪਾਲ ਸਿੰਘ, ਸ਼ਮਸ਼ੇਰ ਸਿੰਘ, ਮੋਨਿਕਾ ਸੋਨੀ, ਹਰਵਿੰਦਰ ਸਿੰਘ, ਅਰਚਨਾ ਸ਼ਰਮਾ, ਬਿਕਰਮਜੀਤ ਸਿੰਘ ਭੀਲੋਵਾਲ, ਹਰਵਿੰਦਰ ਸਿੰਘ, ਜੁਝਾਰ ਸਿੰਘ ਟਪਿਆਲਾ, ਸੁਖਵਿੰਦਰ ਸਿੰਘ ਬਿੱਟਾ, ਨਵਤੇਜ ਸਿੰਘ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਨਿਰੰਜਨਪੁਰ, ਰਾਜੀਵ ਕੁਮਾਰ ਮਰਵਾਹਾ, ਪਿ੍ਥੀਪਾਲ ਸਿੰਘ ਆਦਿ ਨੇ ਸੂਬਾ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਇਸ ਫ਼ੈਸਲੇ ਵਿਰੁੱਧ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਵਿਧਾਨ ਸਭਾ ਵਿਚ ਮਤਾ ਲਿਆਂਦਾ ਜਾਵੇ ਤੇ ਬਹੁਮਤ ਨਾਲ ਇਸ ਨੂੰ ਪਾਸ ਕਰਵਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪਿੰਡ ਖੋਜਕੀਪੁਰ ਵਿਖੇ ਦੋ ਰੋਜ਼ਾ ਸ਼ਹੀਦ ਬਾਬਾ ਚੜਤ ਸਿੰਘ ਯਾਦਗਰੀ ਪਲੇਠਾ ਟੂਰਨਾਮੈਂਟ ਅੱਜ ਤੋਂ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ
Ad Position 24