03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਥਾਣਾ ਛੇਹਰਟਾ ਵਲੋਂ ਇਕ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਚਲਾਉਣ ਵਾਲੇ ਦਾ ਪਰਦਾਫ਼ਾਸ਼ <br/>

Ad Position 21
No active advertisement
ਅਜੀਤ ਡੈਸਕ 23-02-2026

ਵਿਅਕਤੀ ਕੀਤਾ ਗਿ੍ਫ਼ਤਾਰ


ਛੇਹਰਟਾ, 22 ਫਰਵਰੀ (ਪੱਤਰ ਪ੍ਰੇਰਕ)-ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਰੋਜ਼ ਐਵੀਨਿਊ, ਕਾਲੇ ਘਣਪੁਰ ਕੋਲ ਇਕ ਕਿਰਾਏ ਦੀ ਕੋਠੀ ਵਿਚ, ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਖੋਲ੍ਹ ਕੇ ਨਸ਼ਾ ਛਡਾਉਣ ਦੀ ਆੜ ਵਿਚ ਮੋਟੀਆਂ ਰਕਮਾਂ ਵਸੂਲਦੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਸੀ.ਪੀ. ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਤੇ ਏ. ਸੀ. ਪੀ. ਪੱਛਮੀ ਸ਼ਿਵਦਰਸ਼ਨ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੂੰ ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਸੀ ਕਿ ਸਰਬਜੀਤ ਸਿੰਘ ਉਰਫ ਸੰਨੀ, ਹਰਪ੍ਰੀਤ ਸਿੰਘ, ਦਿਲਪ੍ਰੀਤ ਸਿੰਘ ਅਤੇ ਰਾਣਾ ਪ੍ਰਤਾਪ ਸਿੰਘ ਸਾਰੇ ਮਿਲ ਕੇ ਰੋਜ਼ ਐਵੀਨਿਊ ਛੇਹਰਟਾ ਕੋਲ ਇਕ ਕਿਰਾਏ ਦੀ ਕੋਠੀ ਲੈ ਕੇ ਉਸ ਕੋਠੀ ਵਿਚ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰ ਖੋਲ੍ਹ ਕੇ ਉਸ ਕੇਂਦਰ ਵਿਚ ਭੋਲੇ ਭਾਲੇ ਨੌਜਵਾਨਾ ਨੂੰ ਨਸ਼ਾ ਛਡਾਉਣ ਦੀ ਆੜ ਵਿਚ ਦਾਖਲ ਕਰਕੇ ਉਨ੍ਹਾਂ ਨੂੰ ਡਰਾ ਧਮਕਾ ਕੇ ਮੋਟੀਆਂ ਰਕਮਾਂ ਵਸੂਲਦੇ ਹਨ ਤੇ ਨੌਜਵਾਨਾ ਦਾ ਸ਼ੋਸ਼ਣ ਕਰ ਰਹੇ ਹਨ, ਜੇਕਰ ਉਕਤ ਨੌਜਵਾਨ ਨਸ਼ਾ ਛੱਡ ਵੀ ਜਾਣ ਤਾਂ ਵੀ ਉਨ੍ਹਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨਾਲ ਗੱਲ ਕਰਕੇ ਮੋਟੀਆਂ ਰਕਮਾਂ ਵਸੂਲਦੇ ਹਨ | ਜਿਸ ਪਰ ਤੁਰੰਤ ਕਾਰਵਾਈ ਕਰਦੇ ਹੋਏ ਮੌਕਾ ਪਰ ਪੁੱਜ ਕੇ ਪੁਲਿਸ ਵਲੋਂ ਰੇਡ ਕੀਤੀ ਗਈ, ਜਿੱਥੇ ਰਾਣਾ ਪ੍ਰਤਾਪ ਸਿੰਘ ਵਾਸੀ ਸੁਲਤਾਨਵਿੰਡ ਰੋਡ, ਅੰਮਿ੍ਤਸਰ ਨੂੰ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਉਕਤ ਸੈਟਰ ਵਿਚ ਕੋਈ ਵੀ ਡਾਕਟਰੀ ਸਹੂਲਤ ਜਾਂ ਕੋਈ ਡਾਕਟਰ ਮੌਜੂਦ ਨਹੀਂ ਸੀ ਤੇ ਨਾ ਹੀ ਉਕਤ ਕੇਂਦਰ ਵਿਚ ਮਰੀਜ ਰੱਖਣ ਦੀ ਕੋਈ ਸਹੂਲਤ ਸੀ | ਦੂਜੇ ਪਾਸੇ ਆ ਕੇ ਪੁਲਿਸ ਪ੍ਰਸ਼ਾਸਨ ਵਲੋਂ ਮੌਕੇ 'ਤੇ ਹੀ ਸਿਵਲ ਸਰਜਨ ਨਾਲ ਸੰਪਰਕ ਕਰਕੇ ਡਾਕਟਰਾਂ ਅਤੇ ਐਂਬੂਲੈਂਸ ਨੂੰ ਬੁਲਾ ਕੇ 15 ਵਿਅਕਤੀਆਂ ਨੂੰ ਸਰਕਾਰੀ ਨਸ਼ਾ ਛੁਡਾਉ ਕੇਂਦਰ ਦਾਖਲ ਕਰਾਇਆ ਗਿਆ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਕਾਬੂ ਕੀਤੇ ਵਿਅਕਤੀ ਰਾਣਾ ਪ੍ਰਤਾਪ ਉਕਤ ਨਸ਼ਾ ਛੁਡਾਊ ਕੇਂਦਰ ਨੂੰ ਚਲਾਉਣ ਸੰਬੰਧੀ ਸਰਕਾਰ ਵਲੋਂ ਕੋਈ ਪਰਮਿਟ ਪੇਸ਼ ਨਹੀਂ ਕਰ ਸਕਿਆ ਤੇ ਉਸ ਦੇ ਤਿੰਨ ਸਾਥੀਆਂ ਨੂੰ ਵੀ ਜਲਦ ਕਾਬੂ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜੋੜਾ ਘਰਾਂ, ਸਕੂਟਰ, ਮੋਟਰਸਾਈਕਲ, ਕਾਰ ਸਟੈਂਡ 'ਤੇ ਨਿਸ਼ਕਾਮ ਸੇਵਾ ਕਰਨ ਵਾਲੇ ਸੇਵਾਦਾਰਾਂ ਦਾ ਸਨਮਾਨ <br/> ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਗਾਏ ਗਏ ਪਾਣੀ ਨਾਲ ਹਵਾ ਠੰਢੀ ਕਰਨ ਵਾਲੇ ਪੱਖੇ <br/>
Ad Position 24