29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸਰੂਪ ਰਾਣੀ ਕਾਲਜ ਫਾਰ ਵੂਮੈਨ 'ਚ ਸਾਡੇ ਬਜ਼ੁਰਗ ਸਾਡਾ ਮਾਣ ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 24-02-2026
ਅੰਮਿ੍ਤਸਰ, 23 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਦੇ ਸਟੇਟ ਐਕਸ਼ਨ ਪਲਾਨ 2025-26 ਅਧੀਨ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਅੱਜ ਸਰੂਪ ਰਾਣੀ ਕਾਲਜ ਫਾਰ ਵੂਮੈਨ 'ਚ ਇਕ ਪ੍ਰਭਾਵਸ਼ਾਲੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਕਾਲਜ ਦੀ ਪਿ੍ੰਸੀਪਲ ਡਾ. ਕਿਰਨਜੀਤ ਬੱਲ ਦੇ ਮਾਰਗਦਰਸ਼ਨ ਹੇਠ ਸਫਲਤਾਪੂਰਵਕ ਕਰਵਾਇਆ ਗਿਆ | ਪ੍ਰੋਗਰਾਮ 'ਚ ਵੱਡੀ ਗਿਣਤੀ 'ਚ ਵਿਦਿਆਰਥਣਾਂ ਦੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਨੇ ਉਤਸ਼ਾਹ ਨਾਲ ਭਾਗ ਲਿਆ | ਮੁੱਖ ਮਹਿਮਾਨ ਵਜੋਂ ਮੌਜੂਦ ਉਪ-ਪਿ੍ੰਸੀਪਲ ਡਾ. ਸੁਨੀਲਾ ਸ਼ਰਮਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਬਜ਼ੁਰਗ ਸਮਾਜ ਦੀ ਅਮੂਲ ਧਰੋਹਰ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਤਜਰਬੇ, ਤਿਆਗ ਅਤੇ ਮਾਰਗਦਰਸ਼ਨ ਨਾਲ ਹੀ ਪਰਿਵਾਰ ਅਤੇ ਸਮਾਜ ਦੀ ਨੀਂਹ ਮਜ਼ਬੂਤ ਹੁੰਦੀ ਹੈ | ਉਨ੍ਹਾਂ ਵਿਦਿਆਰਥਣਾਂ ਨੂੰ ਬਜ਼ੁਰਗਾਂ ਪ੍ਰਤੀ ਸਤਿਕਾਰ, ਸੰਵੇਦਨਸ਼ੀਲਤਾ ਅਤੇ ਸੇਵਾ ਭਾਵ ਅਪਣਾਉਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਰੰਗਾਰੰਗ ਸਾਂਸਕਿ੍ਤਿਕ ਪ੍ਰਸਤੁਤੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ 'ਚ ਲੋਕ ਨਿ੍ਤ ਅਤੇ ਸਮੂਹ ਗੀਤ ਖਿੱਚ ਦਾ ਕੇਂਦਰ ਰਹੇ | ਵਿਦਿਆਰਥਣਾਂ ਦੀਆਂ ਪ੍ਰਸਤੁਤੀਆਂ ਨੇ ਹਾਜ਼ਰ ਮਹਿਮਾਨਾਂ ਦਾ ਮਨ ਮੋਹ ਲਿਆ ਅਤੇ ਆਡੀਟੋਰੀਅਮ ਤਾਲੀਆਂ ਦੀ ਗੜਗੜਾਹਟ ਨਾਲ ਗੂੰਜ ਉੱਠਿਆ | ਕਾਲਜ ਪ੍ਰਸ਼ਾਸਨ ਵਲੋਂ ਹਾਜ਼ਰ ਬਜ਼ੁਰਗਾਂ ਨੂੰ ਸਨਮਾਨ ਦੇ ਤੌਰ 'ਤੇ ਬੂਟੇ ਭੇਂਟ ਕੀਤੇ ਗਏ, ਜੋ ਪਿਆਰ, ਕਿ੍ਤਜਤਾ ਅਤੇ ਹਰਿਆਵਲ ਦੇ ਪ੍ਰਤੀਕ ਹਨ | ਪ੍ਰੋਗਰਾਮ ਦੌਰਾਨ ਬਜ਼ੁਰਗਾਂ ਨੇ ਕਾਲਜ ਸਟਾਫ ਅਤੇ ਵਿਦਿਆਰਥਣਾਂ ਨਾਲ ਆਤਮਿਕ ਗੱਲਬਾਤ ਕੀਤੀ ਅਤੇ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਮਾਜ 'ਚ ਬਜ਼ੁਰਗਾਂ ਪ੍ਰਤੀ ਸਤਿਕਾਰ ਅਤੇ ਸੰਵੇਦਨਸ਼ੀਲਤਾ ਦੀ ਭਾਵਨਾ ਨੂੰ ਪ੍ਰੋਤਸਾਹਿਤ ਕਰਨਾ ਸੀ | ਅਖ਼ੀਰ 'ਚ ਸਭ ਨੇ ਇਸ ਸਰਾਹੁਣਯੋਗ ਪਹਿਲ ਦੀ ਪ੍ਰਸ਼ੰਸਾ ਕੀਤੀ ਅਤੇ ਭਵਿੱਖ 'ਚ ਵੀ ਅਜਿਹੇ ਪ੍ਰੋਗਰਾਮ ਲਗਾਤਾਰ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਹਰਿਆਣਾ 'ਚ 435 ਕਰੋੜ ਤੋਂ ਵੱਧ ਵਿੱਤੀ ਖਾਮੀਆਂ ਬੇਨਕਾਬ ਤੇ ਮੁੱਖ ਮੰਤਰੀ ਨਾਇਬ ਸੈਣੀ ਪੰਜਾਬ ਪ੍ਰਚਾਰ 'ਚ ਰੁੱਝੇ-ਸਤਨਾਮ... ਅਗਲੀ ਖ਼ਬਰ ਭਗਵਾਨ ਹਨੂੰਮਾਨ ਰੱਥ ਯਾਤਰਾ 'ਚ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ <br/>
Ad Position 24