29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਡੀ. ਏ. ਵੀ. ਕਾਲਜ ਨੇ ਆਈ. ਬੀ. ਐੱਮ. ਦਾ ਸਕਿੱਲ ਬੇਸਡ ਵਰਕਸ਼ਾਪ ਕਰਵਾਈ <br/>

Ad Position 21
No active advertisement
ਅਜੀਤ ਡੈਸਕ 24-02-2026
ਅੰਮਿ੍ਤਸਰ, 23 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਦੁਆਰਾ ਆਈ. ਬੀ. ਐੱਮ. ਹੁਨਰ-ਨਿਰਮਾਣ ਸਿਖਲਾਈ ਪ੍ਰੋਗਰਾਮ ਆਨ ਆਰਟੀਫੀਸ਼ੀਅਲ ਇੰਟੈਲੀਜੈਂਸ 'ਤੇ ਚਾਰ ਦਿਨਾਂ ਵਰਕਸ਼ਾਪ ਕਰਵਾਈ ਗਈ | ਇਹ ਪ੍ਰੋਗਰਾਮ ਆਈ. ਬੀ. ਐਮ. ਦੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਪਹਿਲਕਦਮੀ ਤਹਿਤ ਆਯੋਜਿਤ ਕੀਤਾ ਗਿਆ ਸੀ ਤੇ ਇਸਦਾ ਉਦੇਸ਼ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰ 'ਚ ਉੱਭਰ ਰਹੀਆਂ ਤਕਨਾਲੋਜੀਆਂ ਤੋਂ ਜਾਣੰੂ ਕਰਵਾਉਣਾ ਤੇ ਉਨ੍ਹਾਂ ਨੂੰ ਵਿਹਾਰਕ ਗਿਆਨ ਪ੍ਰਦਾਨ ਕਰਨਾ ਸੀ | ਪ੍ਰੋਗਰਾਮ ਦਾ ਉਦਘਾਟਨ ਕਾਲਜ ਦੇ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਕੀਤਾ | ਆਪਣੇ ਸੰਬੋਧਨ 'ਚ ਉਨ੍ਹਾਂ ਨੇ ਤਕਨੀਕੀ ਸਿੱਖਿਆ ਦੀ ਮਹੱਤਤਾ 'ਤੇ ਚਾਨਣਾ ਪਾਇਆ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਉਦਯੋਗ ਦੀਆਂ ਜ਼ਰੂਰਤਾਂ ਲਈ ਤਿਆਰ ਕਰਨ 'ਚ ਮਦਦ ਕਰਦੇ ਹਨ | ਆਈ. ਬੀ. ਐੱਮ. ਮਾਹਿਰ ਸੰਦੀਪ ਸਿੰਘ ਸ਼ੇਖਾਵਤ ਨੇ ਵਰਕਸ਼ਾਪ 'ਚ ਇਕ ਸਰੋਤ ਵਿਅਕਤੀ ਵਜੋਂ ਹਿੱਸਾ ਲਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ, ਮਸ਼ੀਨ ਲਰਨਿੰਗ, ਡੂੰਘੀ ਸਿਖਲਾਈ ਅਤੇ ਵੱਖ-ਵੱਖ ਉਦਯੋਗਾਂ 'ਚ ਏਆਈ ਦੇ ਉਪਯੋਗਾਂ ਦੀਆਂ ਬੁਨਿਆਦੀ ਧਾਰਨਾਵਾਂ ਬਾਰੇ ਦੱਸਿਆ | ਵਿਦਿਆਰਥੀਆਂ ਨੂੰ ਅਜ਼ੂਰ ਏ. ਆਈ. ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਵਿਕਰਮ ਸ਼ਰਮਾ ਨੇ ਦੱਸਿਆ ਕਿ ਇਸ ਪ੍ਰੋਗਰਾਮ 'ਚ ਬੀ. ਸੀ. ਏ., ਬੀ. ਐੱਸ. ਸੀ. ਤੇ ਬੀ. ਏ. ਸਟਰੀਮ ਦੇ 64 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ | ਉਨ੍ਹਾਂ ਕਿਹਾ ਕਿ ਇਸ ਵਰਕਸ਼ਾਪ ਦਾ ਉਦੇਸ਼ ਵਿਦਿਆਰਥੀਆਂ 'ਚ ਏ. ਆਈ. 'ਚ ਦਿਲਚਸਪੀ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਇਸ ਖੇਤਰ 'ਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰਨਾ ਸੀ |

Ad Position 22
No active advertisement
ਪਿਛਲੀ ਖ਼ਬਰ ਬਿਨਾਂ ਲਾਗਤ ਓਪਨ ਸਾਫਟਰਵੇਅਰ ਸਰੋਤਾਂ ਦੀ ਮਦਦ ਨਾਲ ਖੋਜ 'ਚ ਵਿਕਾਸ ਵਿਸ਼ੇ 'ਤੇ ਰਿਫਰੈਸ਼ਰ ਕੋਰਸ <br/> ਅਗਲੀ ਖ਼ਬਰ ਸ੍ਰੀ ਰਾਮ ਸ਼ਰਣਮ ਆਸ਼ਰਮ ਵਲੋਂ ਸੁੰਦਰਕਾਂਡ ਦੇ ਵਿਸ਼ਾਲ ਯੱਗ ਕਰਵਾਏ <br/>
Ad Position 24