30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸਰਕਾਰ ਆਪਣੇ ਸਿਆਸੀ ਵਿਰੋਧੀਆਂ ਨੂੰ ਪੁਲਿਸ ਰਾਹੀਂ ਦਬਾ ਕੇ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਕਾਇਮ ਕਰਨਾ ਚਾਹੁੰਦੀ ਹੈ-ਬਾਪੂ ਤਰਸੇਮ ਸਿੰਘ <br/>

Ad Position 21
No active advertisement
ਅਜੀਤ ਡੈਸਕ 24-02-2026
ਅੰਮਿ੍ਤਸਰ, 23 ਫਰਵਾਰੀ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸਰਪ੍ਰਸਤ ਅਤੇ ਮੈਂਬਰ ਪਾਰਲੀਮੈਂਟ ਤੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਹਰ ਤਰ੍ਹਾਂ ਦਾ ਗੈਰ-ਲੋਕਤੰਤਰਿਕ ਹਰਬਾ ਵਰਤ ਰਹੀ ਹੈ ਤੇ ਇਸ ਦੀ ਤਾਜ਼ਾ ਮਿਸਾਲ ਅੱਜ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੇ ਘਰ ਦੀਆਂ ਕੰਧਾਂ ਤੋੜਨ ਤੋਂ ਮਿਲਦੀ ਹੈ | ਜਾਰੀ ਬਿਆਨ ਵਿਚ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਇਕ ਵੱਡੀ ਨਫ਼ਰੀ ਨੂੰ ਸ. ਖਹਿਰਾ ਦੇ ਘਰ ਦੀ ਇਕ ਛੋਟੀ ਜਿਹੀ ਕੰਧ ਨੂੰ ਤੋੜਨ ਲਈ ਭੇਜਣਾ ਇਹ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਸਿਆਸੀ ਵਿਰੋਧੀਆਂ ਨੂੰ ਕਥਿਤ ਤੌਰ 'ਤੇ ਤੰਗ ਪ੍ਰੇਸ਼ਾਨ ਕਰਕੇ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਕਾਇਮ ਕਰਨਾ ਚਾਹੁੰਦੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਇਸੇ ਤਰ੍ਹਾਂ ਦੂਜੇ ਪਾਸੇ ਸਰਕਾਰ ਕਿਸਾਨਾਂ ਦੀਆਂ ਜਮਹੂਰੀ ਮੰਗਾਂ ਨੂੰ ਪੁਲਿਸ ਦੀ ਲਾਠੀ ਨਾਲ ਦਬਾਉਣ ਦੇ ਰਾਹ ਪਈ ਹੋਈ ਹੈ | ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਜ਼ਿਲ੍ਹਾ ਬਠਿੰਡਾ ਦੇ ਪਿੰਡ ਜਿਉਂਦ ਵਿਚ ਕਿਸਾਨਾਂ ਉੱਪਰ ਲਾਠੀਚਾਰਜ ਕੀਤਾ ਗਿਆ ਅਤੇ ਉਸ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਉੱਪਰ ਗੈਰ- ਕਾਨੂੰਨੀ ਕਾਰਵਾਈ ਕੀਤੀ ਗਈ ਹੈ, ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀ ਸਰਕਾਰ ਪੰਜਾਬ ਵਿਚ ਆਪਣਾ ਜਨ-ਆਧਾਰ ਗਵਾ ਚੁੱਕੀ ਹੈ ਅਤੇ ਆਪਣੀ ਖੁੱਸ ਰਹੀ ਸਿਆਸੀ ਚੌਧਰ ਨੂੰ ਬਚਾਉਣ ਲਈ ਉਹ ਰੋਜ਼ ਅਜਿਹੇ ਕੋਝੇ ਹੱਥ ਕੰਡਿਆਂ 'ਤੇ ਉਤਰ ਰਹੀ ਹੈ | ਉਨ੍ਹਾਂ ਪੰਜਾਬ ਦੀਆਂ ਸਮੂਹ ਇਨਸਾਫ ਪਸੰਦ ਜਥੇਬੰਦੀਆਂ ਅਤੇ ਪੰਥਕ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਉੱਪਰ ਹੋ ਰਹੇ ਜਬਰ ਨੂੰ ਰੋਕਣ ਲਈ ਤੁਰੰਤ ਇੱਕਜੁੱਟ ਹੋਣ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਨਾਨਕ ਦਰ ਸਾਹਿਬ ਸੰਧੂ ਕਾਲੋਨੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ <br/> ਅਗਲੀ ਖ਼ਬਰ ਬਿਨਾਂ ਲਾਗਤ ਓਪਨ ਸਾਫਟਰਵੇਅਰ ਸਰੋਤਾਂ ਦੀ ਮਦਦ ਨਾਲ ਖੋਜ 'ਚ ਵਿਕਾਸ ਵਿਸ਼ੇ 'ਤੇ ਰਿਫਰੈਸ਼ਰ ਕੋਰਸ <br/>
Ad Position 24