30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸ੍ਰੀ ਨਾਨਕ ਦਰ ਸਾਹਿਬ ਸੰਧੂ ਕਾਲੋਨੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ <br/>

Ad Position 21
No active advertisement
ਅਜੀਤ ਡੈਸਕ 24-02-2026
ਛੇਹਰਟਾ, 23 ਫਰਵਰੀ (ਪੱਤਰ ਪ੍ਰੇਰਕ)-ਗੁਰਦੁਆਰਾ ਸ੍ਰੀ ਨਾਨਕ ਦਰ ਸਾਹਿਬ ਸੰਧੂ ਕਾਲੋਨੀ ਏ ਬਲਾਕ ਛੇਹਰਟਾ ਵਿਖੇ ਇਲਾਕਾ ਨਿਵਾਸੀਆਂ ਦੀ ਭਰਵੀਂ ਇਕੱਤਰਤਾ ਹੋਈ | ਇਕੱਤਰਤਾ ਦੌਰਾਨ ਸਰਬ ਸੰਮਤੀ ਨਾਲ ਸਮੂਹ ਸੰਗਤ ਵਲੋਂ ਭਾਈ ਰਣਜੀਤ ਸਿੰਘ ਨੂੰ ਗੁਰਦੁਆਰਾ ਸ੍ਰੀ ਨਾਨਕ ਦਰ ਸਾਹਿਬ ਸੰਧੂ ਕਾਲੋਨੀ ਏ ਬਲਾਕ ਛੇਹਰਟਾ ਦਾ ਮੁੱਖ ਸੇਵਾਦਾਰ ਚੁਣਿਆ ਗਿਆ | ਇਸ ਦੌਰਾਨ ਸਟੇਜ ਦੀ ਜਿੰਮੇਵਾਰੀ ਕਸ਼ਮੀਰ ਸਿੰਘ ਨੇ ਨਿਭਾਈ | ਇਸ ਮੌਕੇ ਰਵਿੰਦਰ ਸਿੰਘ ਬਾਵਾ, ਗੁਰਜਿੰਦਰ ਸਿੰਘ ਢਿੱਲੋਂ, ਕਸ਼ਮੀਰ ਸਿੰਘ, ਸਵਰਨ ਸਿੰਘ ਸੰਧੂ ਪ੍ਰਧਾਨ ਵੈਲਫੇਅਰ ਕਮੇਟੀ ਸੰਧੂ ਕਾਲੋਨੀ ਏ ਬਲਾਕ ਵਲੋਂ ਸਮੂਹ ਸੰਗਤ ਦਾ ਧੰਨਵਾਦ ਕੀਤਾ ਤੇ ਗੁਰਦੁਆਰਾ ਸਾਹਿਬ ਦੇ ਨਵੇਂ ਬਣੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਨੂੰ ਇਮਾਨਦਾਰੀ ਨਾਲ ਸੇਵਾ ਨਿਭਾਉਣ ਦੀ ਅਪੀਲ ਕੀਤੀ | ਇਸ ਮੌਕੇ ਰਵਿੰਦਰ ਸਿੰਘ ਬਾਵਾ, ਰਛਪਾਲ ਸਿੰਘ, ਸਵਰਨ ਸਿੰਘ ਸੰਧੂ, ਸੁਖਪਾਲ ਸਿੰਘ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਤਜਿੰਦਰਪਾਲ ਸਿੰਘ, ਸਤਨਾਮ ਸਿੰਘ ਲੇਹਲ, ਮੇਜਰ ਸਿੰਘ ਰਣੀਕੇ, ਐਡਵੋਕੇਟ ਜਗੀਰ ਸਿੰਘ, ਗੁਰਚਰਨ ਸਿੰਘ ਘਰਿੰਡਾ, ਗੁਰਦਿਆਲ ਸਿੰਘ, ਉੱਤਮ ਸਿੰਘ, ਲਖਬੀਰ ਸਿੰਘ, ਇੰਦਰਜੀਤ ਸਿੰਘ ਵਾਲੀਆ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ 'ਚ ਕੰਨਾਂ ਦੇ ਮੁਫ਼ਤ ਟੈਸਟ ਤੇ 55 ਫੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ <br/> ਅਗਲੀ ਖ਼ਬਰ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਨੂੰ ਪੁਲਿਸ ਰਾਹੀਂ ਦਬਾ ਕੇ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਕਾਇਮ ਕਰਨਾ ਚਾਹੁੰਦੀ ਹੈ-ਬਾ...
Ad Position 24