30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਜਥੇਦਾਰ ਗੜਗੱਜ ਵਲੋਂ ਨਾਨਕਸਰ ਸੰਪਰਦਾ ਦੇ ਸੰਤ ਬਾਬਾ ਘਾਲਾ ਸਿੰਘ ਤੋਂ ਸੁਰੱਖਿਆ ਵਾਪਸ ਲਏ ਜਾਣ ਦੀ ਨਿੰਦਾ <br/>

Ad Position 21
No active advertisement
ਅਜੀਤ ਡੈਸਕ 24-02-2026

ਅੰਮਿ੍ਤਸਰ, 23 ਫ਼ਰਵਰੀ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਾਨਕਸਰ ਸੰਪਰਦਾ ਦੇ ਸੰਤ ਬਾਬਾ ਘਾਲਾ ਸਿੰਘ ਪਾਸੋਂ ਸੁਰੱਖਿਆ ਵਾਪਸ ਲਏ ਜਾਣ ਦੀ ਕਰੜੇ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਹੈ ਕਿ ਪੰਜਾਬ ਸੂਬੇ ਦੀ ਮੌਜੂਦਾ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਦੇ ਚੱਲਦਿਆਂ ਸਰਕਾਰ ਦੀ ਇਹ ਕਾਰਵਾਈ ਗਲਤ ਹੈ | ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਨਾਨਕਸਰ ਸੰਪਰਦਾ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਤੇ ਸੰਤ ਬਾਬਾ ਘਾਲਾ ਸਿੰਘ ਨੂੰ ਪਿਛਲੇ ਲੰਮੇ ਸਮੇਂ ਤੋਂ ਜੋ ਸੁਰੱਖਿਆ ਮਿਲੀ ਹੋਈ ਹੈ, ਉਸ ਨੂੰ ਹਾਲ ਹੀ ਵਿਚ ਵਾਪਸ ਲੈ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਭਾਵੇਂ ਕਿ ਜੋ ਕਤਲੋਗਾਰਤ ਅੱਜ ਪੰਜਾਬ ਵਿਚ ਵਾਪਰ ਰਹੀ ਹੈ, ਇਹ ਪੰਜਾਬ ਦਾ ਸੁਭਾਅ ਨਹੀਂ ਬਲਕਿ ਇੱਥੋਂ ਸਰਬੱਤ ਦੇ ਭਲੇ ਦਾ ਸੁਨੇਹਾ ਸਮੁੱਚੇ ਵਿਸ਼ਵ ਨੂੰ ਜਾਂਦਾ ਹੈ ਪਰ ਜੇਕਰ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਦੇ ਪ੍ਰਚਾਰਕਾਂ ਨਾਲ ਸਰਕਾਰ ਲਾਗਤਬਾਜ਼ੀ ਕਰਕੇ ਕਾਰਵਾਈ ਕਰੇਗੀ ਤਾਂ ਇਹ ਉਚਿਤ ਨਹੀਂ ਹੈ ਤੇ ਇਸ 'ਤੇ ਸਰਕਾਰ ਨੂੰ ਮੁੜ ਵਿਚਾਰ ਕਰਦਿਆਂ ਸੁਰੱਖਿਆ ਮੁੜ ਬਹਾਲ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸੰਤ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੀ ਸਿੱਧੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਦਿਆਲ ਸਿੰਘ ਦੀ ਅਗਵਾਈ 'ਚ ਸਮੂਹ ਕੌਂਸਲਰਾਂ ਨੇ ਰਾਜਾਸਾਂਸੀ ਦੇ ਮਿੰਨੀ ਸਿਹਤ ਕੇਂਦਰ 'ਚੋਂ ਨਸ਼ਾ ਛਡਾਉ ਦਵਾਈਆਂ ਬ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਨੁਮਾਇੰਦਿਆਂ ਨੇ ਏ. ਆਈ. ਸੰਬੰਧੀ ਅੰਤਰਰਾਸ਼ਟਰੀ ਸੰਮੇਲਨ 'ਚ ਕੀਤੀ ਸ਼ਿਰਕਤ <br/>
Ad Position 24