30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਅੰਮਿ੍ਤਸਰ 'ਚ ਨਸ਼ਾ ਤਸਕਰੀ 'ਚ ਸ਼ਾਮਿਲ 2 ਸਕੇ ਭਰਾਵਾਂ ਦਾ ਘਰ ਪੁਲਿਸ ਨੇ ਢਾਹਿਆ <br/>

Ad Position 21
No active advertisement
ਅਜੀਤ ਡੈਸਕ 24-02-2026

ਅੰਮਿ੍ਤਸਰ, 23 ਫਰਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਖੇਤਰ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਨਾਜਾਇਜ਼ ਤੌਰ 'ਤੇ ਬਣਾਈ ਜਾਇਦਾਦ ਨੂੰ ਅੱਜ ਪੁਲਿਸ ਵਲੋਂ ਪ੍ਰਸ਼ਾਸਨ ਦੀ ਮਦਦ ਨਾਲ ਢਾਹ ਦਿੱਤਾ ਗਿਆ ਹੈ | ਇਹ ਘਰ 2 ਸਕੇ ਭਰਾਵਾਂ ਦਾ ਹੈ ਜੋ ਕਿ ਸ਼ਾਦੀਸ਼ੁਦਾ ਹਨ ਅਤੇ ਇਸ ਵੇਲੇ ਨਸ਼ਾ ਤਸਕਰੀ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਹਨ | ਇਹ ਪ੍ਰਗਟਾਵਾ ਅੱਜ ਇਥੇ ਆਪ੍ਰੇਸ਼ਨ ਦੀ ਅਗਵਾਈ ਕਰਨ ਪੁੱਜੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੇ | ਉਨ੍ਹਾਂ ਦੱਸਿਆ ਕਿ ਅੱਜ ਢਾਹੀ ਜਾ ਰਹੀ ਕੁਲਜੀਤ ਸਿੰਘ ਉਰਫ ਹੈਪੀ ਪੈਂਚਰ (36) ਅਤੇ ਜਤਿੰਦਰ ਉਰਫ ਸੋਨੂੰ (37) ਵਾਸੀਆਂ ਗਲੀ ਨੰਬਰ 4 ਕੋਟ ਆਤਮਾ ਰਾਮ ਦੀ ਹੈ ਜੋ ਕਿ ਦੋਵੇਂ ਸਕੇ ਭਰਾ ਹਨ ਅਤੇ ਕਥਿਤੀ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਸ਼ਾਮਿਲ ਰਹੇ ਹਨ | ਉਨ੍ਹਾਂ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਕਈ ਮਾਮਲੇ ਦਰਜ ਕੀਤੇ ਗਏ ਹਨ | ਦੋਵੇਂ ਹੀ ਬੇਰੁਜ਼ਗਾਰ ਹਨ ਅਤੇ ਸ਼ਾਦੀਸ਼ੁਦਾ ਹਨ | ਇਨ੍ਹਾਂ ਦੋਵਾਂ ਖ਼ਿਲਾਫ਼ ਥਾਣਾ ਮਕਬੂਲਪੁਰਾ, ਬੀ. ਡਵੀਜ਼ਨ, ਸੁਲਤਾਨਵਿੰਡ ਆਦਿ ਸ਼ਹਿਰ ਦੇ ਹੋਰ ਥਾਣਿਆਂ 'ਚ ਦਰਜ਼ਨ ਦੇ ਕਰੀਬ ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਬਣਾਈਆਂ ਗਈਆਂ ਜਾਇਦਾਦਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਅੱਜ ਇਸ ਘਰ ਨੂੰ ਢਾਹਿਆ ਗਿਆ ਹੈ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕਾਂ ਨੂੰ ਤਬਾਹ ਕਰਨ ਅਤੇ ਨਸ਼ੀਲੇ ਪਦਾਰਥਾਂ ਦੇ ਵਪਾਰ ਵਿਚ ਸ਼ਾਮਿਲ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ | ਅਜਿਹੀਆਂ ਕਾਰਵਾਈਆਂ ਇਸ ਸੰਦੇਸ਼ ਨੂੰ ਹੋਰ ਮਜ਼ਬੂਤ ਕਰਦੀਆਂ ਹਨ ਕਿ ਨਸ਼ੀਲੇ ਪਦਾਰਥਾਂ ਦੇ ਪੈਸੇ ਨਾਲ ਬਣਾਈਆਂ ਗਈਆਂ ਜਾਇਦਾਦਾਂ ਨੂੰ ਖੜ੍ਹਾ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਡੀ.ਸੀ.ਪੀ. ਆਲਮ ਵਿਜੈ ਸਿੰਘ, ਏ.ਡੀ.ਸੀ.ਪੀ. ਹਰਪਾਲ ਸਿੰਘ ਆਦਿ ਪੁਲਿਸ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਦੀ ਪਦਵੀ ਬਹੁਤ ਪਵਿੱਤਰ ਹੈ ਤੇ ਇਸ ਦਾ ਸਤਿਕਾਰ ਕਾਇਮ ਰਹਿਣਾ ਚਾਹੀਦਾ-ਗਿਆਨੀ ਰਾਮ... ਅਗਲੀ ਖ਼ਬਰ ਚੇਅਰਮੈਨ ਛੀਨਾ ਤੇ ਸੋਨੀਆ ਮਾਨ ਦੀ ਹਾਜ਼ਰੀ 'ਚ ਕੁਲਵਿੰਦਰ ਸਿੰਘ ਔਲਖ ਨੇ ਨਗਰ ਪੰਚਾਇਤ ਰਾਜਾਸਾਂਸੀ ਦੇ ਪ੍ਰਧਾਨ ਵਜੋਂ ਅਹੁ...
Ad Position 24