30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਦੀ ਪਦਵੀ ਬਹੁਤ ਪਵਿੱਤਰ ਹੈ ਤੇ ਇਸ ਦਾ ਸਤਿਕਾਰ ਕਾਇਮ ਰਹਿਣਾ ਚਾਹੀਦਾ-ਗਿਆਨੀ ਰਾਮ ਸਿੰਘ (ਸੰਗਰਾਵਾਂ) <br/>

Ad Position 21
No active advertisement
ਅਜੀਤ ਡੈਸਕ 24-02-2026
ਅੰਮਿ੍ਤਸਰ, 23 ਫਰਵਰੀ (ਜਸਵੰਤ ਸਿੰਘ ਜੱਸ)-ਦਮਦਮੀ ਟਕਸਾਲ (ਸੰਗਰਾਵਾਂ) ਦੇ ਮੁਖੀ ਗਿਆਨੀ ਰਾਮ ਸਿੰਘ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਦੀ ਪਦਵੀ ਬਹੁਤ ਸਤਿਕਾਰਤ ਹੈ ਤੇ ਗਿਆਨੀ ਰਘਬੀਰ ਸਿੰਘ ਵਲੋਂ ਪਿਛਲੇ ਕੁਝ ਦਿਨਾਂ ਤੋਂ ਸ਼੍ਰੋਮਣੀ ਕਮੇਟੀ ਵਿਰੁੱਧ ਕੀਤੀ ਜਾ ਰਹੀ ਬਿਆਨਬਾਜ਼ੀ ਮੰਦਭਾਗੀ ਗੱਲ ਹੈ | ਅੱਜ ਇੱਥੇ ਗੱਲਬਾਤ ਕਰਦਿਆਂ ਗਿਆਨੀ ਰਾਮ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਾਰਮਿਕ ਅਹੁਦਿਆਂ ਨਾਲ ਜੁੜੇ ਮਸਲੇ ਕੋਈ ਨਵੇਂ ਨਹੀਂ ਹਨ, ਇਹ ਲੰਮੇ ਸਮੇਂ ਤੋਂ ਚੱਲਦੇ ਆ ਰਹੇ ਹਨ | ਗਿਆਨੀ ਰਾਮ ਸਿੰਘ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਦੀ ਪਦਵੀ ਬਹੁਤ ਪਵਿੱਤਰ ਹੈ ਅਤੇ ਸਿੱਖ ਪੰਥ ਵਿਚ ਇਸਦਾ ਬੜਾ ਸਤਿਕਾਰ ਹੈ | ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਲੰਮੇ ਸਮੇਂ ਤੱਕ ਸੇਵਾਵਾਂ ਨਿਭਾਈਆਂ ਹਨ | ਐਸੇ ਵਿਚ ਜੇ ਕੋਈ ਗਲਤੀਆਂ ਜਾਂ ਮਸਲੇ ਸਨ ਤਾਂ ਉਨ੍ਹਾਂ ਨੂੰ ਅਹੁਦੇ 'ਤੇ ਬੈਠਿਆਂ ਹੀ ਕੌਮ ਦੇ ਸਾਹਮਣੇ ਲਿਆਉਣਾ ਚਾਹੀਦਾ ਸੀ | ਉਨ੍ਹਾਂ ਕਿਹਾ ਕਿ ਧਾਰਮਿਕ ਪਦਵੀਆਂ 'ਤੇ ਬੈਠੇ ਵਿਅਕਤੀਆਂ ਨੂੰ ਸੰਗਤ ਵਲੋਂ ਦਸਵੰਧ ਅਤੇ ਮਾਇਆ ਭੇਟ ਕੀਤੀ ਜਾਂਦੀ ਹੈ, ਜੋ ਗੁਰੂ ਦੇ ਖਜ਼ਾਨੇ ਵਿਚ ਜਮ੍ਹਾਂ ਕਰਵਾਉਣਾ ਫ਼ਰਜ਼ ਹੈ |

Ad Position 22
No active advertisement
ਪਿਛਲੀ ਖ਼ਬਰ ਡਵੀਜ਼ਨਲ ਦਫ਼ਤਰ ਫਿਰੋਜ਼ਪੁਰ ਵਲੋਂ ਅੰਮਿ੍ਤਸਰ ਵਿਚ ਡਵੀਜ਼ਨਲ ਪੱਧਰੀ ਸੁਰੱਖਿਆ ਸੈਮੀਨਾਰ <br/> ਅਗਲੀ ਖ਼ਬਰ ਅੰਮਿ੍ਤਸਰ 'ਚ ਨਸ਼ਾ ਤਸਕਰੀ 'ਚ ਸ਼ਾਮਿਲ 2 ਸਕੇ ਭਰਾਵਾਂ ਦਾ ਘਰ ਪੁਲਿਸ ਨੇ ਢਾਹਿਆ <br/>
Ad Position 24