30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸ਼ਹਿਜ਼ਾਦਾਨੰਦ ਕਾਲਜ ਅੰਮਿ੍ਤਸਰ ਵਿਖੇ ਸਾਲਾਨਾ ਖੇਡ ਮੇਲਾ 2026 ਕਰਵਾਇਆ

Ad Position 21
No active advertisement
ਅਸਮਾਨ 'ਚ ਗੁਬਾਰੇ ਛੱਡ ਕੇ ਸਾਲਾਨਾ ਖੇਡ ਮੇਲੇ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮਹਿਮਾਨ ਪ੍ਰੋ. ਡਾ. ਅਮਨਦੀਪ ਸਿੰਘ, ਨਾਲ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ, ਪਿ੍ੰਸੀਪਲ ਡਾ. ਰੀਨਾ ਤਲਵਾੜ ਤੇ ਹੋਰ | ਅਜੀਤ ਤਸਵੀਰ <br/> 24-02-2026
ਅੰਮਿ੍ਤਸਰ, 23 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾਨੰਦ ਕਾਲਜ ਗ੍ਰੀਨ ਐਵੇਨਿਊ ਅੰਮਿ੍ਤਸਰ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਦੀ ਸਰਪ੍ਰਸਤੀ ਤੇ ਪਿ੍ੰਸੀਪਲ ਡਾ. ਰੀਨਾ ਤਲਵਾੜ ਦੀ ਯੋਗ ਅਗਵਾਈ ਹੇਠ ਸਰੀਰਕ ਸਿੱਖਿਆ ਵਿਭਾਗ ਵਲੋਂ ਸਾਲਾਨਾ ਖੇਡ ਮੇਲਾ 2026 ਉਤਸ਼ਾਹ ਤੇ ਧੂਮਧਾਮ ਨਾਲ ਕਰਵਾਇਆ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਪ੍ਰੋਫੈਸਰ ਡਾ. ਅਮਨਦੀਪ ਸਿੰਘ ਸਾਬਕਾ ਡੀਨ ਫੈਕਲਟੀ ਤੇ ਮੁਖੀ ਸਰੀਰਕ ਸਿੱਖਿਆ ਵਿਭਾਗ ਤੇ ਯੁਵਾ ਭਲਾਈ ਵਿਭਾਗ ਜੀ. ਐੱਨ. ਡੀ. ਯੂ. ਅੰਮਿ੍ਤਸਰ ਦੇ ਡਾਇਰੈਕਟਰ ਅਤੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਨੂੰ ਫੁੱਲਾਂ ਦੇ ਗੁਲਦਸਤੇ ਨਾਲ ਸਨਮਾਨਿਤ ਕਰਕੇ ਕੀਤੀ ਗਈ | ਉਪਰੰਤ ਖੇਡ ਮਸ਼ਾਲ ਰੌਸ਼ਨ ਕੀਤੀ ਗਈ ਤੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਗਿਆ | ਐੱਨ. ਸੀ. ਸੀ. ਕੈਡਿਟਾਂ ਵਲੋਂ ਉਨ੍ਹਾਂ ਦਾ ਗਾਰਡ ਆਫ਼ ਆਨਰ ਨਾਲ ਸਵਾਗਤ ਕੀਤਾ | ਪਿ੍ੰਸੀਪਲ ਡਾ. ਰੀਨਾ ਤਲਵਾੜ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਦੇ ਹੋਏ ਕਾਲਜ ਦੀਆਂ ਖੇਡ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ | ਖੇਡ ਮੇਲੇ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ 'ਚ ਹਿੱਸਾ ਲੈ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ | ਅਧਿਆਪਕ ਵਰਗ ਨੇ ਵੀ ਸੰਗੀਤਕ ਕੁਰਸੀਆਂ ਦੀ ਮਨੋਰੰਜਕ ਪ੍ਰਤੀਯੋਗਿਤਾ 'ਚ ਭਾਗ ਲਿਆ | ਆਪਣੇ ਸੰਬੋਧਨ 'ਚ ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਲਈ ਖੇਡਾਂ 'ਚ ਨਿਯਮਿਤ ਭਾਗ ਲੈਣ ਦੀ ਪ੍ਰੇਰਣਾ ਦਿੱਤੀ ਤੇ ਖੇਡ ਭਾਵਨਾ ਨੂੰ ਵਿਕਸਤ ਕਰਨ 'ਤੇ ਜ਼ੋਰ ਦਿੱਤਾ | ਉਨ੍ਹਾਂ ਵਲੋਂ ਵੱਖ-ਵੱਖ ਖੇਡਾਂ ਦੇ ਜੇਤੂਆਂ ਨੂੰ ਇਨਾਮ ਵੰਡੇ ਗਏ | ਪਿ੍ੰਸੀਪਲ ਡਾ. ਰੀਨਾ ਤਲਵਾੜ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ | ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਨੇ ਸਮਾਗਮ ਦੀ ਸਫਲਤਾ ਲਈ ਸਟਾਫ਼ ਅਤੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਦਵਿੰਦਰ ਕੌਰ ਨੂੰ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਵਧਾਈ ਦਿੱਤੀ | ਇਸ ਮੌਕੇ ਕਾਲਜ ਡਾਇਰੈਕਟਰ ਮਿਸਟਰ ਚਮਨ ਲਾਲ, ਸਮੂਹ ਸਟਾਫ਼ ਤੇ ਵਿਦਿਆਰਥੀ ਵੱਡੀ ਗਿਣਤੀ 'ਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਾਪਰਟੀ ਟੈਕਸ ਵਿਭਾਗ ਪਛੜ ਕੇ ਚੱਲ ਰਿਹਾ ਹੈ ਆਪਣੇ ਟੀਚੇ ਤੋਂ <br/> ਅਗਲੀ ਖ਼ਬਰ ਫੋਰਟਿਸ ਐਸਕਾਰਟ ਹਸਪਤਾਲ ਨੇ ਰੋਬੋਟਿਕ ਗੋਡੇ ਬਦਲਣ 'ਚ ਬੇਮਿਸਾਲ ਸਫਲਤਾ ਹਾਸਿਲ ਕੀਤੀ-ਡਾ. ਮੋਹਿਤ ਅਰੋੜਾ <br/>
Ad Position 24