ਅੰਮਿ੍ਤਸਰ, 24 ਫਰਵਰੀ (ਰੇਸ਼ਮ ਸਿੰਘ)-ਪੰਜਾਬ ਸਾਈਕਲਿੰਗ ਲਈ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਵਲੋਂ ਬਣਾਈ ਐਡਹਾਕ ਕਮੇਟੀ ਨੇ ਪੰਜਾਬ ਭਰ ਦੀਆਂ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨਾਂ ਤੋਂ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਨਾਲ ਮਾਨਤਾ (ਐਫਲੀਏਸ਼ਨ) ਲਈ ਅਰਜ਼ੀਆਂ ਮੰਗੀਆਂ ਹਨ | ਇਹ ਜਾਣਕਾਰੀ ਸਾਂਝੀ ਕਰਦਿਆਂ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਸੰਯੁਕਤ ਸਕੱਤਰ ਸ਼ੈਲੇਂਦਰ ਪਾਠਕ ਨੇ ਦੱਸਿਆ ਕਿ ਰੁਚੀ ਰੱਖਣ ਵਾਲੀਆਂ ਜਿਲ੍ਹਾ ਸਾਈਕਲਿੰਗ ਐਸੋਸੀਏਸ਼ਨਾਂ ਆਪਣੀ ਅਰਜ਼ੀ ਨਾਲ ਆਪਣਾ ਰਜਿਸਟ੍ਰੇਸ਼ਨ ਸਰਟੀਫਿਕੇਟ, ਸੰਵਿਧਾਨ/ਮੈਮੋਰੈਂਡਮ ਆਫ ਐਸੋਸੀਏਸ਼ਨ ਅਤੇ ਹੋਰ ਸੰਬੰਧਿਤ ਸਹਾਇਕ ਦਸਤਾਵੇਜ਼ ਜ਼ਰੂਰ ਲਗਾਉਣ | ਅਧਿਕਾਰਿਤ ਈਮੇਲ 'ਤੇ ਭੇਜੀਆਂ ਜਾਣ ਵਾਲੀਆਂ ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 26 ਫਰਵਰੀ 2026 ਨਿਰਧਾਰਤ ਕੀਤੀ ਗਈ ਹੈ |