13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਹਰਦੀਪ ਸਿੰਘ ਗਿੱਲ ਕੌਮੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 25-02-2026
ਅੰਮਿ੍ਤਸਰ, 24 ਫਰਵਰੀ (ਹਰਮਿੰਦਰ ਸਿੰਘ)- ਕੇਂਦਰ ਸਰਕਾਰ ਨੇ ਸਮਾਜਿਕ ਨਿਆਂ ਅਤੇ ਸਮਾਵੇਸ਼ੀ ਸ਼ਾਸਨ ਦੇ ਆਪਣੇ ਸੰਕਲਪ ਨੂੰ ਅੱਗੇ ਵਧਾਉਂਦਿਆਂ ਪੰਜਾਬ ਦੇ ਦਲਿਤ ਸਿੱਖ ਭਾਈਚਾਰੇ ਨੂੰ ਕੌਮੀ ਪੱਧਰ 'ਤੇ ਮਹੱਤਵਪੂਰਨ ਨੁਮਾਇੰਦਗੀ ਪ੍ਰਦਾਨ ਕੀਤੀ ਹੈ | ਦੇਸ਼ ਦੇ ਰਾਸ਼ਟਰਪਤੀ ਵਲੋਂ ਪੰਜਾਬ ਭਾਜਪਾ ਦੇ ਅੰਮਿ੍ਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਨੂੰ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਕਾਫੀ ਸਮੇਂ ਤੋਂ ਕਮਿਸ਼ਨ 'ਚ ਇਹ ਅਹੁਦਾ ਖਾਲੀ ਪਿਆ ਸੀ, ਜਿਸਨੂੰ ਕੇਂਦਰੀ ਸਮਾਜਿਕ ਨਿਆਂ ਅਤੇ ਸ਼ਸ਼ਕਤੀਕਰਨ ਮੰਤਰਾਲੇ ਵਲੋਂ ਜਾਰੀ ਅਧਿਸੂਚਨਾ ਰਾਹੀਂ ਭਰਿਆ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਨਾ ਸਿਰਫ਼ ਪੰਜਾਬ ਲਈ, ਬਲਕਿ ਦੇਸ਼ ਭਰ ਦੇ ਦਲਿਤ ਸਿੱਖ ਸਮਾਜ ਲਈ ਮਾਣ ਅਤੇ ਗੌਰਵ ਦਾ ਵਿਸ਼ਾ ਹੈ | ਪ੍ਰੋ. ਖਿਆਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਵਿਚ ਪਹਿਲੀ ਵਾਰ ਕਿਸੇ ਦਲਿਤ ਸਿੱਖ ਨੂੰ ਇਸ ਤਰ੍ਹਾਂ ਦੇ ਮਹੱਤਵਪੂਰਨ ਕਮਿਸ਼ਨ ਵਿਚ ਜ਼ਿੰਮੇਵਾਰੀ ਦਿੱਤੀ ਗਈ ਹੈ | ਆਪਣੀ ਨਵੀਂ ਜ਼ਿੰਮੇਵਾਰੀ ਲਈ ਹਰਦੀਪ ਸਿੰਘ ਗਿੱਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ, ਪਾਰਦਰਸ਼ਤਾ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਸਫਾਈ ਕਰਮਚਾਰੀਆਂ ਦੇ ਹੱਕਾਂ ਅਤੇ ਭਲਾਈ ਲਈ ਅਵਾਜ਼ ਉਠਾਉਂਦੇ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਭਗਤ ਪੂਰਨ ਸਿੰਘ ਪਿੰਗਲਵਾੜਾ ਵਲੋਂ ਮਨਾਈ ਜਾਵੇਗੀ ਵਾਤਾਵਰਨ ਜਾਗਰੂਕਤਾ ਸ਼ਤਾਬਦੀ-ਡਾ: ਇੰਦਰਜੀਤ ਕੌਰ <br/> ਅਗਲੀ ਖ਼ਬਰ ਭਾਜਪਾ ਵਲੋਂ ਪੰਜਾਬ ਸਰਕਾਰ ਦਾ ਆਰ. ਡੀ. ਐੱਫ. ਫੰਡ ਰੋਕਣਾ ਮੰਦਭਾਗਾ ਤੇ ਨਿੰਦਣਯੋਗ-ਪ੍ਰਭਬੀਰ ਸਿੰਘ ਬਰਾੜ <br/>
Ad Position 24