13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਦਯੋਗਪਤੀ ਬਲਦੇਵ ਸਿੰਘ ਕੰਗ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 25-02-2026
ਅੰਮਿ੍ਤਸਰ, 24 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ਪਹਿਲੀ ਵਿਸ਼ਵ ਪੰਜਾਬੀ ਕਾਨਫਰੰਸ ਦੌਰਾਨ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਵਲੋਂ ਸਨਮਾਨ ਸੈਸ਼ਨ ਵਿਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਵਿਸ਼ਵ ਪੱਧਰ 'ਤੇ ਨਾਮ ਰੌਸ਼ਨ ਕਰਨ ਵਾਲੀਆਂ ਸ਼ਖ਼ਸੀਅਤਾਂ 'ਚ ਬਲਦੇਵ ਸਿੰਘ ਕੰਗ ਅੰਤਰ ਰਾਸ਼ਟਰੀ ਪੱਧਰ ਦੇ ਉਦਯੋਗਪਤੀ ਨੂੰ ਸਨਮਾਨਿਤ ਕੀਤਾ ਗਿਆ | ਇਸ ਕਾਨਫਰੰਸ ਦੇ ਕੋਆਰਡੀਨੇਟਰ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ ਕੰਗ ਅੰਤਰ-ਰਾਸ਼ਟਰੀ ਪੱਧਰ ਦੇ ਪ੍ਰਮੁੱਖ ਉਦਯੋਗਪਤੀ ਜੋ ਲੋਜਿਸਟਿਕਸ, ਸਟੀਲ ਅਤੇ ਰੀਅਲ ਅਸਟੇਟ ਖੇਤਰਾਂ 'ਚ ਵਿਸ਼ਵ-ਪੱਧਰੀ ਉਦਯੋਗਾਂ ਦੀ ਅਗਵਾਈ ਕਰ ਰਹੇ ਹਨ | ਉਹ ਪਰਿਵਾਰਕ ਏਕਤਾ ਅਤੇ ਸਾਂਝੀ ਜ਼ਿੰਮੇਵਾਰੀ ਦੇ ਮਾਡਲ ਨੂੰ ਵਪਾਰਕ ਸੰਸਕਿ੍ਤੀ ਵਿਚ ਸਫ਼ਲਤਾ ਨਾਲ ਲਾਗੂ ਕਰਕੇ ਪੰਜਾਬੀ ਉਦਯੋਗਪਤੀਆਂ ਲਈ ਨਵਾਂ ਰੋਲ ਮਾਡਲ ਬਣੇ ਹਨ | ਇਸ ਦੌਰਾਨ ਬਲਦੇਵ ਸਿੰਘ ਕੰਗ ਨੇ ਉਪ ਕੁਲਪਤੀ ਪ੍ਰੋ: ਕਰਮਜੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਝੰਡਾ ਬਰਦਾਰ ਹਨ | ਉਨ੍ਹਾਂ ਵਿਸ਼ਵ ਪੰਜਾਬੀ ਕਾਨਫਰੰਸ ਕਰਵਾਉਣ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮੇਂ ਦੀ ਅਹਿਮ ਮੰਗ ਹਨ |

Ad Position 22
No active advertisement
ਪਿਛਲੀ ਖ਼ਬਰ ਪ੍ਰੋ: ਕਰਮਜੀਤ ਸਿੰਘ ਨੇ ਖਿਡਾਰੀਆਂ ਨੂੰ 80 ਲੱਖ ਰੁਪਏ ਡਾਇਟ ਮਨੀ ਵਜੋਂ ਵੰਡੇ <br/> ਅਗਲੀ ਖ਼ਬਰ 'ਮੇਰੀ ਰਸੋਈ' ਸਕੀਮ ਤਹਿਤ ਕਣਕ ਸਮੇਤ ਫੂਡ ਕਿੱਟ ਦੇਵੇਗੀ ਆਮ ਆਦਮੀ ਪਾਰਟੀ ਦੀ ਸਰਕਾਰ-ਜਸਕਰਨ ਸਿੰਘ ਬੰਦੇਸ਼ਾ <br/>
Ad Position 24