13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਖ਼ਾਲਸਾ ਕਾਲਜ ਦੇ 10 ਵਿਦਿਆਰਥੀਆਂ ਦੀ ਨਿੱਜੀ ਬੈਂਕ ਵਲੋਂ ਨੌਕਰੀਆਂ ਲਈ ਚੋਣ

Ad Position 21
No active advertisement
ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ. ਆਤਮ ਸਿੰਘ ਰੰਧਾਵਾ ਇਕ ਨਿੱਜੀ ਬੈਂਕ ਵਲੋਂ ਨੌਕਰੀਆਂ ਲਈ ਚੁਣੇ ਗਏ ਕਾਲਜ ਦੇ 10 ਵਿਦਿਆਰਥੀਆਂ ਅਤੇ ਸਟਾਫ਼ ਨਾਲ ਨਜ਼ਰ ਆ ਰਹੇ ਹਨ | ਤਸਵੀਰ : ਨਿਰਮਲ ਸਟੂਡੀਓ<br/> 25-02-2026

ਅੰਮਿ੍ਤਸਰ, 24 ਫਰਵਰੀ (ਜੱਸ)-ਖ਼ਾਲਸਾ ਕਾਲਜ ਦੇ 10 ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਨਿੱਜੀ ਖੇਤਰ ਦੇ ਆਈ. ਸੀ. ਆਈ. ਸੀ. ਆਈ. ਬੈਂਕ ਵਲੋਂ ਬਤੌਰ ਰਿਲੇਸ਼ਨਸ਼ਿਪ ਮੈਨੇਜਰ ਦੀਆਂ ਨੌਕਰੀਆਂ ਲਈ ਚੋਣ ਕੀਤੀ ਗਈ ਹੈ | ਪਿ੍ੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਦੱਸਿਆ ਉਕਤ ਸੰਬੰਧੀ ਭਰਤੀ ਪ੍ਰਕਿਰਿਆ ਦੀ ਸ਼ੁਰੂਆਤ ਉਪਰੋਕਤ ਬੈਂਕ ਦੇ ਐੱਚ. ਆਰ. ਮੈਨੇਜਰ ਆਰਤੀ ਸ਼ਰਮਾ ਵਲੋਂ ਸੰਖੇਪ ਓਰੀਐਂਟੇਸ਼ਨ ਨਾਲ ਕੀਤੀ ਗਈ, ਜਿਸ 'ਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਨਲਾਈਨ ਪ੍ਰੀਖਿਆ ਪ੍ਰਕਿਰਿਆ ਦਾ ਹਿੱਸਾ ਬਣੇ | ਉਨ੍ਹਾਂ ਦੱਸਿਆ ਕਿ ਆਈ. ਸੀ. ਆਈ. ਸੀ. ਆਈ. ਬੈਂਕ ਭਾਰਤ ਦੀਆਂ ਪ੍ਰਮੱਖ ਨਿੱਜੀ ਬੈਂਕਾਂ 'ਚੋਂ ਇਕ ਹੈ | ਉਨ੍ਹਾਂ ਕਿਹਾ ਕਿ ਆਨਲਾਈਨ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਅਗਲੇ ਇੰਟਰਵਿਊ ਲਈ ਚੁਣਿਆ ਗਿਆ ਜਿੰਨ੍ਹਾਂ 'ਚੋਂ 10 ਵਿਦਿਆਰਥੀਆਂ ਨੇ ਸਫ਼ਲਤਾ ਪ੍ਰਾਪਤ ਕੀਤੀ ਹੈ | ਚੁਣੇ ਗਏ ਵਿਦਿਆਰਥੀਆਂ ਨੂੰ ਬੈਂਕਿੰਗ ਦੇ ਵੱਖ-ਵੱਖ ਖੇਤਰਾਂ 'ਚ ਵਿਆਪਕ ਅਨੁਭਵ ਪ੍ਰਾਪਤ ਕਰਨ ਦਾ ਮÏਕਾ ਮਿਲੇਗਾ | ਉਕਤ ਬੈਂਕ ਨੇ ਚੁਣੇ ਗਏ ਵਿਦਿਆਰਥੀਆਂ ਨੂੰ 5.0 ਐੱਲ. ਪੀ. ਏ. ਦਾ ਪੈਕੇਜ ਪੇਸ਼ ਕੀਤਾ¢ ਪਿ੍ੰ: ਡਾ. ਰੰਧਾਵਾ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੀ ਚੋਣ ਕਾਲਜ ਲਈ ਮਾਣ ਵਾਲੀ ਗੱਲ ਹੈ ਤੇ ਇਸ ਪ੍ਰਾਪਤੀ ਲਈ ਪਲੇਸਮੈਂਟ ਸੱੈਲ, ਫ਼ੈਕਲਟੀ ਅਤੇ ਵਿਦਿਆਰਥੀ ਵਧਾਈ ਦੇ ਪਾਤਰ ਹਨ¢ ਇਸ ਮੌਕੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਡਾਇਰੈਕਟਰ ਡਾ. ਮਨੀ ਅਰੋੜਾ ਅਤੇ ਸਹਾਇਕ ਡਾਇਰੈਕਟਰ ਡਾ. ਅਨੁੂਰੀਤ ਕÏਰ ਨੇ ਵਿਦਿਆਰਥੀਆਂ ਨੂੰ ਭਵਿੱਖ 'ਚ ਵੀ ਸਫ਼ਲਤਾ ਪ੍ਰਾਪਤ ਕਰਨ ਲਈ ਵਧਾਈ ਦਿੱਤੀ | ਇਸ ਮੌਕੇ ਪਲੇਸਮੈਂਟ ਕੋਆਰਡੀਨੇਟਰਜ਼ ਪੋ੍ਰ. ਰੋਹਿਤ ਕਾਕੜੀਆ, ਪੋ੍ਰ. ਹਰਿਆਲੀ ਢਿੱਲੋਂ, ਪੋ੍ਰ. ਅਪਨੀਤ ਕÏਰ, ਪੋ੍ਰ. ਵਿਸ਼ਾਲ ਸ਼ਰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਵਲੋਂ ਅੰੰਮਿ੍ਤਸਰ 'ਚ 3 ਦਿਨਾ ਰੰਗਲਾ ਪੰਜਾਬ ਉਤਸਵ ਹੋਵੇਗਾ 27 ਤੋਂ ਸ਼ੁਰੂ-ਡੀ. ਸੀ. <br/> ਅਗਲੀ ਖ਼ਬਰ ਗਲੀ 'ਚ ਖੇਡਦੇ ਸਮੇਂ ਬੱਚਿਆਂ ਨੂੰ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਪੁਲਿਸ ਨੇ ਨਹੀਂ ਕੀਤੀ ਕਾਰਵਾਈ...
Ad Position 24