13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸੂਬਾ ਸਰਕਾਰ ਵਲੋਂ ਅੰੰਮਿ੍ਤਸਰ 'ਚ 3 ਦਿਨਾ ਰੰਗਲਾ ਪੰਜਾਬ ਉਤਸਵ ਹੋਵੇਗਾ 27 ਤੋਂ ਸ਼ੁਰੂ-ਡੀ. ਸੀ. <br/>

Ad Position 21
No active advertisement
ਅਜੀਤ ਡੈਸਕ 25-02-2026

ਅੰਮਿ੍ਤਸਰ, 24 ਫਰਵਰੀ (ਰੇਸ਼ਮ ਸਿੰਘ)-ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵਲੋਂ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਨੂੰ ਵਿਸ਼ਵ ਪੱਧਰ 'ਤੇ ਪ੍ਰਸਿੱਧ ਕਰਨ ਦੇ ਮੰਤਵ ਨਾਲ ਮਿਤੀ 27 ਫਰਵਰੀ ਤੋਂ 1 ਮਾਰਚ ਤੱਕ ਅੰਮਿ੍ਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿਖੇ ਤਿੰਨ ਰੋਜ਼ਾ 'ਰੰਗਲਾ ਪੰਜਾਬ' ਉਤਸਵ ਕਰਵਾਇਆ ਜਾ ਰਿਹਾ ਹੈ | ਰੰਗਲਾ ਪੰਜਾਬ ਉਤਸਵ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਡੀ. ਸੀ. ਦਲਵਿੰਦਰਜੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸਿੰਘ ਨੇ ਦੱਸਿਆ ਕਿ ਅੰਮਿ੍ਤਸਰ ਦੇ ਰਣਜੀਤ ਐਵੀਨਿਊ ਦੇ ਮੈਦਾਨ ਵਿਚ 27 ਫਰਵਰੀ ਨੂੰ ਰੰਗਲਾ ਪੰਜਾਬ ਉਤਸਵ ਸ਼ੁਰੂ ਹੋਵੇਗਾ ਜੋ 1 ਮਾਰਚ ਤੱਕ ਚੱਲੇਗਾ | ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਇਹ ਰੰਗਲਾ ਪੰਜਾਬ ਉਤਸਵ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਹੋਵੇਗਾ ਰੰਗਲਾ ਪੰਜਾਬ ਉਤਸਵ ਦੌਰਾਨ ਖ਼ੂਬਸੂਰਤ ਕਰਾਫ਼ਟ ਬਜ਼ਾਰ ਲਗਾਇਆ ਜਾਵੇਗਾ ਜਿਸ ਦੁਕਾਨਦਾਰਾਂ ਵਲੋਂ ਸਟਾਲ ਲਗਾ ਕੇ ਰਿਵਾੲਤੀ ਪੰਜਾਬੀ ਅਤੇ ਹੋਰ ਸਾਮਾਨ ਵੇਚਿਆ ਜਾਵੇਗਾ | ਇਸ ਤੋਂ ਇਲਾਵਾ ਉਤਸਵ ਦੌਰਾਨ ਲਗਾਈ ਜਾਣ ਵਾਲੀ ਫੂਡ ਕੋਰਟ ਵਿਚ ਪੰਜਾਬ ਦੇ ਲਜ਼ੀਜ਼ ਪਕਵਾਨਾਂ ਦਾ ਸਵਾਦ ਵੀ ਚੱਖਿਆ ਜਾ ਸਕੇਗਾ ਅਤੇ ਫੂਡ ਕੋਰਟ ਵਿਚ 30 ਸਟਾਲ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਦੇ ਤਿੰਨੇ ਦਿਨ ਸ਼ਾਮ ਨੂੰ ਪੰਜਾਬ ਦੇ ਨਾਮੀਂ ਗਾਇਕ ਕਲਾਕਾਰਾਂ ਵਲੋਂ ਗਾਇਕੀ ਦੇ ਅਖ਼ਾੜੇ ਲਗਾ ਕੇ ਦਰਸ਼ਕਾਂ ਦਾ ਮੰਨੋਰੰਜ਼ਨ ਕੀਤਾ ਜਾਵੇਗਾ | ਇਸ ਦੇ ਨਾਲ ਹੀ ਪੰਜਾਬੀ ਸੱਭਿਆਚਾਰ ਦੀਆਂ ਹੋਰ ਵੰਨਗੀਆਂ ਗਿੱਧਾ-ਭੰਗੜਾ ਦੀ ਪੇਸ਼ਕਾਰੀ ਵੀ ਦੇਖਣ ਨੂੰ ਮਿਲੇਗੀ | ਉਨ੍ਹਾਂ ਦੱਸਿਆ ਕਿ 27 ਫਰਵਰੀ ਨੂੰ ਰੰਗਲਾ ਪੰਜਾਬ ਉਤਸਵ ਦੇ ਪਹਿਲੇ ਦਿਨ ਦੀ ਸ਼ਾਮ ਨੂੰ ਵਿਸ਼ਵ ਪ੍ਰਸਿੱਧ ਲੋਕ ਗਾਇਕ ਵਿਰਾਸਤ ਸੰਧੂ, ਜਸਪਿੰਦਰ ਨਰੂਲਾ ਅਤੇ ਜੈਜੀ ਬੀ ਵਲੋਂ ਅਖਾੜਾ ਲਗਾ ਕੇ ਦਰਸ਼ਕਾਂ ਦਾ ਮੰਨੋਰੰਜਨ ਕੀਤਾ ਜਾਵੇਗਾ | ਉਤਸਵ ਦੇ ਦੂਸਰੇ ਦਿਨ ਦੀ ਸ਼ਾਮ ਨੂੰ ਗਾਇਕਾ ਮੀਤ ਕੌਰ, ਕੌਰ ਬੀ ਅਤੇ ਗਾਇਕ ਕੁਲਵਿੰਦਰ ਬਿੱਲਾ ਵਲੋਂ ਪੇਸ਼ਕਾਰੀ ਕੀਤੀ ਜਾਵੇਗੀ | ਰੰਗਲਾ ਪੰਜਾਬ ਉਤਸਵ ਦੇ ਤੀਸਰੇ ਤੇ ਆਖਰੀ ਦਿਨ ਦੀ ਸ਼ਾਮ ਨੂੰ ਗਾਇਕ ਹਰਜੀਤ ਹਰਮਨ, ਬਾਣੀ ਸੰਧੂ ਅਤੇ ਮਨਮੋਹਨ ਵਾਰਿਸ ਵਲੋਂ ਆਪਣੀ ਗਾਇਕੀ ਰਾਹੀਂ ਰੰਗ ਬੰਨਿਆ ਜਾਵੇਗਾ | ਰੰਗਲਾ ਪੰਜਾਬ ਉਤਸਵ ਦੌਰਾਨ ਆਮ ਲੋਕਾਂ ਦੀ ਐਂਟਰੀ ਬਿਲਕੁੱਲ ਮੁਫ਼ਤ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਟੈਕਸ ਦੀ ਅਦਾਇਗੀ ਨਾ ਕਰਨ ਵਾਲਿਆਂ ਨੂੰ ਕੱਢੇ ਨੋਟਿਸ ਪ੍ਰਾਪਰਟੀ ਟੈਕਸ ਵਿਭਾਗ ਹੋਇਆ ਸਰਗਰਮ ਅਗਲੀ ਖ਼ਬਰ ਖ਼ਾਲਸਾ ਕਾਲਜ ਦੇ 10 ਵਿਦਿਆਰਥੀਆਂ ਦੀ ਨਿੱਜੀ ਬੈਂਕ ਵਲੋਂ ਨੌਕਰੀਆਂ ਲਈ ਚੋਣ
Ad Position 24