13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਟੈਕਸ ਦੀ ਅਦਾਇਗੀ ਨਾ ਕਰਨ ਵਾਲਿਆਂ ਨੂੰ ਕੱਢੇ ਨੋਟਿਸ ਪ੍ਰਾਪਰਟੀ ਟੈਕਸ ਵਿਭਾਗ ਹੋਇਆ ਸਰਗਰਮ

Ad Position 21
No active advertisement
ਅਜੀਤ ਡੈਸਕ 25-02-2026
ਅੰਮਿ੍ਤਸਰ, 24 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਡਿਫਾਲਟਰਾਂ ਦੇ ਖਿਲਾਫ਼ ਅਗਲੇ ਦਿਨਾਂ 'ਚ ਕਾਰਵਾਈ ਤੇਜ ਕੀਤੀ ਜਾਵੇ | ਪ੍ਰਾਪਰਟੀ ਟੈਕਸ ਦੀ ਅਦਾਇਗੀ ਸਮੇਂ 'ਤੇ ਨਾ ਕਰਨ ਵਾਲਿਆਂ ਦੀਆਂ ਜਾਇਦਾਦਾਂ ਨੂੰ ਸੀਲ ਕੀਤਾ ਜਾਵੇਗਾ | ਇਹ ਜਾਣਕਾਰੀ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ ਵਲੋਂ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਆਪਣਾ ਟੀਚਾ ਪੂਰਾ ਕਰਨ ਲਈ ਅਗਲੇ ਦਿਨਾਂ 'ਚ ਕਾਰਵਾਈ ਤੇਜ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਡਿਫਾਲਟਰਾਂ ਨੂੰ ਧਾਰਾ 138 ਦੇ ਤਹਿਤ ਨੋਟਿਸ ਕੱਢੇ ਜਾ ਰਹੇ ਹਨ | ਇਸ ਦੇ ਬਾਵਜੂਦ ਟੈਕਸ ਦੀ ਅਦਾਇਗੀ ਨਾ ਕਰਨ ਵਾਲੇ ਜਾਇਦਾਦਾਂ ਦੇ ਮਾਲਕਾਂ ਦੀਆਂ ਜਾਇਦਾਦਾਂ ਨੂੰ ਸੀਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ 31 ਮਾਰਚ ਤੋਂ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਆਪਣਾ ਟੀਚਾ ਮੁਕੰਮਲ ਕਰ ਲਿਆ ਜਾਵੇਗਾ | ਇਸ ਦੇ ਲਈ ਸੁਪਰਡੈਂਟਾਂ, ਇੰਸਪੈਕਟਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਜਿਸ ਦੇ ਸਾਰਥੱਕ ਸਿੱਟੇ ਸਾਹਮਣੇ ਆਉਣਗੇ |
Ad Position 22
No active advertisement
ਪਿਛਲੀ ਖ਼ਬਰ ਪ੍ਰਾਪਰਟੀ ਟੈਕਸ ਵਿਭਾਗ ਹੋਇਆ ਸਰਗਰਮ ਅਗਲੀ ਖ਼ਬਰ ਸੂਬਾ ਸਰਕਾਰ ਵਲੋਂ ਅੰੰਮਿ੍ਤਸਰ 'ਚ 3 ਦਿਨਾ ਰੰਗਲਾ ਪੰਜਾਬ ਉਤਸਵ ਹੋਵੇਗਾ 27 ਤੋਂ ਸ਼ੁਰੂ-ਡੀ. ਸੀ. <br/>
Ad Position 24