13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਨੇ ਸਵਾਮੀ ਸ਼ਰਧਾਨੰਦ ਦਾ ਜਨਮ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-02-2026
ਅੰਮਿ੍ਤਸਰ, 24 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਪ੍ਰਧਾਨ ਪਦਮਸ੍ਰੀ ਡਾ. ਪੂਨਮ ਸੂਰੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਿ੍ੰਸੀਪਲ ਡਾ. ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਅਮਰ ਸ਼ਹੀਦ ਸਵਾਮੀ ਸ਼ਰਧਾਨੰਦ ਦੇ ਜਨਮ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਪੋ੍ਰਗਰਾਮ ਦੀ ਸ਼ੁਰੂਆਤ ਪਵਿੱਤਰ ਹਵਨ ਯੱਗ ਨਾਲ ਕੀਤੀ, ਜਿਸ 'ਚ ਪਿ੍ੰਸੀਪਲ ਡਾ. ਅੰਜਨਾ ਗੁਪਤਾ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਆਹੂਤੀਆਂ ਦਿੱਤੀਆਂ | ਇਸ ਮੌਕੇ ਪਿ੍ੰਸੀਪਲ ਡਾ. ਅੰਜਨਾ ਗੁਪਤਾ ਨੇ ਕਿਹਾ ਕਿ ਸਵਾਮੀ ਸ਼ਰਧਾਨੰਦ ਸਵਾਮੀ ਦਯਾਨੰਦ ਸਰਸਵਤੀ ਦੇ ਪੈਰੋਕਾਰ ਅਤੇ ਆਰੀਆ ਸਮਾਜ ਦੇ ਇਕ ਉੱਘੇ ਆਗੂ ਸਨ | ਉਨ੍ਹਾਂ ਨੇ ਵੈਦਿਕ ਸਿੱਖਿਆ ਪ੍ਰਣਾਲੀ ਦਾ ਪ੍ਰਚਾਰ ਕਰਨ ਲਈ ਹਰਿਦੁਆਰ 'ਚ ਗੁਰੂਕੁਲ ਕਾਂਗੜੀ ਦੀ ਸਥਾਪਨਾ ਕੀਤੀ | ਅÏਰਤਾਂ ਦੀ ਸਿੱਖਿਆ ਅਤੇ ਸਮਾਜ ਭਲਾਈ 'ਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ | ਉਨ੍ਹਾਂ ਆਪਣਾ ਪੂਰਾ ਜੀਵਨ ਰਾਸ਼ਟਰ, ਰਾਸ਼ਟਰੀ ਭਾਸ਼ਾ, ਧਰਮ ਅਤੇ ਲੋਕਾਂ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ ਸੀ | ਇਸ ਮੌਕੇ ਵਿਦਿਆਰਥੀਆਂ ਦਰਮਿਆਨ ਭਾਸ਼ਣ ਮੁਕਾਬਲਾ ਅਤੇ ਵੈਦਿਕ ਕੁਇਜ਼ ਵੀ ਕਰਵਾਇਆ ਗਿਆ, ਜਿਸ 'ਚ ਪੰਜਵੀਂ, ਛੇਵੀਂ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ 'ਚ ਉਤਸ਼ਾਹ ਨਾਲ ਹਿੱਸਾ ਲਿਆ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਧਾਮੀ ਨੇ ਆਧੁਨਿਕ ਪਹਿਰਾਵੇ ਪਹਿਨ ਕੇ ਆਏ ਮੈਨੇਜਰਾਂ ਤੇ ਹੋਰਨਾਂ ਨੂੰ ਪਾਈ ਝਾੜ 21- 21 ਸੌ ਰੁਪਏ ਦਾ ਲਗਾਇਆ... ਅਗਲੀ ਖ਼ਬਰ ਕਬੱਡੀ ਕੱਪ 28 ਨੂੰ
Ad Position 24