13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਦੋ ਦਿਨਾ ਅੰਤਰ-ਕਾਲਜ ਸੱਭਿਆਚਾਰਕ ਮੁਕਾਬਲੇ ਅੱਜ ਤੋਂ

Ad Position 21
No active advertisement
ਅਜੀਤ ਡੈਸਕ 25-02-2026
ਅੰਮਿ੍ਤਸਰ, 24 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 25 ਅਤੇ 26 ਫਰਵਰੀ ਨੂੰ ਦੋ ਰੋਜ਼ਾ ਅੰਤਰ-ਕਾਲਜ ਸੱਭਿਆਚਾਰਕ ਮੁਕਾਬਲੇ ਕਰਵਾਏ ਜਾ ਰਹੇ ਹਨ | ਇਨ੍ਹਾਂ ਮੁਕਾਬਲਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ: ਸਤਨਾਮ ਸਿੰਘ ਦਿਓਲ ਨੇ ਦੱਸਿਆ ਕਿ ਇਸ ਵਕਾਰੀ ਸਮਾਗਮ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ 25 ਫਰਵਰੀ ਨੂੰ ਸਵੇਰੇ 11 ਵਜੇ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਕੀਤਾ ਜਾਵੇਗਾ | ਪ੍ਰੋ. ਦਿਓਲ ਅਨੁਸਾਰ ਇਨ੍ਹਾਂ ਮੁਕਾਬਲਿਆਂ 'ਚ ਯੂਨੀਵਰਸਿਟੀ ਨਾਲ ਸੰਬੰਧਿਤ ਲਗਭਗ 45 ਕਾਲਜਾਂ ਦੇ ਵਿਦਿਆਰਥੀ 11 ਵੱਖ-ਵੱਖ ਵਿਧਾਵਾਂ 'ਚ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ | ਪ੍ਰੋ: ਦਿਓਲ ਨੇ ਕਿਹਾ ਕਿ ਅਜਿਹੇ ਸਮਾਗਮਾਂ ਦਾ ਮੁੱਖ ਮਨੋਰਥ ਨੌਜਵਾਨ ਸ਼ਕਤੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖ ਕੇ ਉਨ੍ਹਾਂ ਦੀ ਰਚਨਾਤਮਕ ਊਰਜਾ ਨੂੰ ਸਹੀ ਪਾਸੇ ਲਗਾਉਣਾ ਹੈ | ਉਨ੍ਹਾਂ ਦੱਸਿਆ ਕਿ 2 ਰੋਜਾ ਸਮਾਗਮ ਦੇ ਅੰਤ 'ਚ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਚਿਨਮਯ ਵਾਨਪ੍ਰਸਥ ਸੰਸਥਾਨ ਦੀ ਮੀਟਿੰਗ <br/> ਅਗਲੀ ਖ਼ਬਰ ਕਾਰਗਿਲ ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਾਂ ਮਜੀਠਾ ਦੀ 26ਵੀਂ ਬਰਸੀ ਮਨਾਈ <br/>
Ad Position 24