13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਖ਼ਾਲਸਾ ਕਾਲਜ ਆਫ ਐਜੂਕੇਸ਼ਨ ਵਿਖੇ ਕਰਵਾਈ ਐਲੂਮਨੀ ਮਿਲਣੀ 'ਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਸ਼ਿਰਕਤ <br/>

Ad Position 21
No active advertisement
ਅਜੀਤ ਡੈਸਕ 25-02-2026
ਅੰਮਿ੍ਤਸਰ, 24 ਫਰਵਰੀ (ਜਸਵੰਤ ਸਿੰਘ ਜੱਸ)-ਸਥਾਨਕ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ. ਟੀ. ਰੋਡ ਵਿਖੇ ਐਲੂਮਨੀ ਮਿਲਣੀ ਦਾ ਆਯੋਜਨ ਕੀਤਾ ਗਿਆ | ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਉਲੀਕੀ ਗਈ ਇਸ ਅਲੂਮਨੀ ਮਿਲਣੀ 'ਚ ਕਾਲਜ ਦੇ ਸਾਬਕਾ ਵਿਦਿਆਰਥੀ ਖ਼ਾਲਸਾ ਯੂਨੀਵਰਸਿਟੀ ਤੋਂ ਫੈਕਲਟੀ ਆਫ ਲੈਂਗੂਏਜਸ, ਮੁਖੀ ਡਾ. ਰਮਿੰਦਰ ਕੌਰ, ਲੁਧਿਆਣਾ ਤੋਂ ਸੇਵਾਮੁਕਤ ਪਿ੍ੰਸੀਪਲ ਡਾ. ਕੰਵਲਦੀਪ ਕੌਰ, ਡਿਪਾਰਟਮੈਂਟ ਆਫ ਡਿਸਟੈਂਸ ਐਡ ਓਪਨ ਲਰਨਿੰਗ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਜਸ਼ਨਦੀਪ ਕੌਰ ਅਤੇ ਪ੍ਰੋ. ਕੁਲਦੀਪ ਪੁਰੀ ਨੇ ਸਿੱਖਿਆ ਸਾਹਿਤ ਅਤੇ ਸਮਾਜ ਦੇ ਵਿਸ਼ੇ 'ਤੇ ਪੈਨਲ ਡਿਸਕਸ਼ਨ ਕਰਕੇ ਆਏ ਸਾਬਕਾ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ |
ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਨ ਉਪਰੰਤ ਸਮਾਗਮ ਦੀ ਸ਼ੁਰੂਆਤ ਹੋਈ ਤੇ ਡਾ. ਕੁਮਾਰ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਿਸੇ ਵੀ ਕਾਲਜ ਦਾ ਮੁੱਖ ਥੰਮ ਐਲੂਮਨੀ ਹੁੰਦੇ ਹਨ ਜੋ ਕਿ ਪੜ੍ਹ ਕੇ ਸਮਾਜ 'ਚ ਸੰਸਥਾ ਦੇ ਵੱਕਾਰ ਨੂੰ ਬਰਕਰਾਰ ਰੱਖਦੇ ਹਨ | ਉਨ੍ਹਾਂ ਕਿਹਾ ਕਿ ਇਸ ਸੰਸਥਾ ਦੇ ਸਾਰੇ ਹੀ ਐਲੂਮਨੀ ਅੱਜ ਵੱਖ-ਵੱਖ ਸਕੂਲਾਂ ਕਾਲਜਾਂ ਜਾਂ ਹੋਰ ਸੰਸਥਾਵਾਂ ਨਾਲ ਜੁੜ ਕੇ ਕਾਲਜ ਦਾ ਨਾਮ ਰੌਸ਼ਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਉਕਤ ਸਮਾਰੋਹ 'ਚ 100 ਤੋਂ ਵਧੇਰੇ ਸਾਬਕਾ ਵਿਦਿਆਰਥੀਆਂ 'ਚ ਸਭ ਤੋਂ ਪੁਰਾਣੇ ਐਲੂਮਨੀ ਸੰਤੋਖ ਸਿੰਘ ਸੇਠੀ ਅਤੇ ਡਾ: ਚਰਨਜੀਤ ਸਿੰਘ ਗੁਮਟਾਲਾ ਆਦਿ ਵੀ ਸ਼ਾਮਿਲ ਸਨ | ਜਦੋਂਕਿ ਹੋਰਨਾਂ ਸਾਬਕਾ ਵਿਦਿਆਰਥੀਆਂ 'ਚ ਡਾ. ਹਰਪ੍ਰੀਤ ਕੌਰ, ਡਾ. ਰਾਕੇਸ਼ ਕਪੂਰ, ਡਾ. ਬੀ. ਐੱਮ. ਸ਼ਰਮਾ, ਗੁਰਪ੍ਰੀਤ ਸਿੰਘ ਰਿਆੜ, ਰਾਕੇਸ਼ ਕੁਮਾਰ ਗੁਲਾਟੀ ਅਤੇ ਪਿ੍ੰ: ਕੁਲਵੰਤ ਸਿੰਘ ਅਣਖੀ ਦੇ ਨਾਲ-ਨਾਲ ਕਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਚ ਪਿ੍ੰਸੀਪਲ ਅਤੇ ਅਧਿਆਪਕਾਂ ਵਜੋਂ ਕਾਰਜਸ਼ੀਲ ਐਲੂਮਨੀ ਸ਼ਾਮਿਲ ਸਨ | ਵਿਦਿਆਰਥੀਆਂ ਅਤੇ ਆਏ ਕਈ ਐਲੂਮਨੀ ਨੇ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ | ਉਨ੍ਹਾਂ ਕਿਹਾ ਕਿ ਇਸ ਐਲੂਮਨੀ ਮੀਟ ਦਾ ਆਯੋਜਨ ਡਾ. ਮਨਪ੍ਰੀਤ ਕੌਰ, ਡਾ. ਪਾਰੂਲ ਅਗਰਵਾਲ ਅਤੇ ਡਾ. ਸੁਖਮਨਦੀਪ ਕੌਰ ਦੀ ਅਗਵਾਈ ਹੇਠ ਕੀਤਾ ਗਿਆ | ਇਸ ਦੌਰਾਨ ਡਾ. ਕੁਮਾਰ ਅਤੇ ਐਸੋਸੀਏਟ ਪ੍ਰੋਫੈਸਰ ਡਾ. ਗੁਰਜੀਤ ਕੌਰ ਨੇ ਪੈਨਲ ਡਿਸਕਸ਼ਨ 'ਚ ਭਾਗ ਲੈਣ ਵਾਲੇ ਐਲੂਮਨੀਜ਼ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਓਠੀਆਂ ਪਿੰਡ ਦਾ ਜਾਇਜ਼ਾ <br/> ਅਗਲੀ ਖ਼ਬਰ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਅੰਧ ਵਿਦਿਆਲਿਆ ਦਾ ਕੀਤਾ ਦੌਰਾ
Ad Position 24