19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਬਾਬਾ ਦਰਸਨ ਸਿੰਘ ਵਲੋਂ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ <br/>

Ad Position 21
No active advertisement
ਅਜੀਤ ਡੈਸਕ 26-02-2026
ਚੱਬਾ, 25 ਫਰਵਰੀ (ਜੱਸਾ ਅਣਜਾਣ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਮਨਾਏ ਜਾਂਦੇ ਸਮਾਗਮਾਂ ਅਤੇ ਹਰ ਐਤਵਾਰ ਨੂੰ ਵੱਖ-ਵੱਖ ਜਗ੍ਹਾ 'ਤੇ ਡਿਊਟੀਆਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸਨ ਸਿੰਘ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਨਮਾਨ ਕਰਨ ਤੋਂ ਪਹਿਲਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸੇਵਾਦਾਰਾਂ ਦੀ ਤੰਦਰੁਸਤੀ ਅਤੇ ਚੜ੍ਹਦੀ ਕਲਾ ਦੀ ਗਿਆਨੀ ਸੂਰਤਾ ਸਿੰਘ ਅਰਦਾਸੀਆ ਸਿੰਘ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਲੋਂ ਅਰਦਾਸ ਕੀਤੀ ਗਈ ਤੇ ਗੁਰੂ ਘਰ ਚ ਸੇਵਾ ਕਰਨ ਵਾਲੇ ਪ੍ਰੇਮੀਆਂ, ਨੇਮੀਆ ਅਤੇ ਸੇਵਾਦਾਰਾਂ ਦਾ ਗੁਰੂ ਬਖਸ਼ਿਸ਼ ਸਿਰੋਪਾਓ ਅਤੇ ਯਾਦਗਾਰੀ ਸਰੂਪ ਨਾਲ ਸਨਮਾਨ ਕਰਨ ਉਪਰੰਤ ਬਾਬਾ ਦਰਸ਼ਨ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਿਖੇ ਮਨਾਏ ਜਾਂਦੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਜਿਵੇਂ ਮੇਨ ਦਰਬਾਰ ਵਿਚ, ਜੋੜਾ ਘਰ, ਸਾਈਕਲ ਸਟੈਂਡ, ਕਾਰ ਪਾਰਕਿੰਗ, ਚਾਹ ਪਕੌੜਿਆਂ, ਲੰਗਰਾਂ 'ਚ ਅਤੇ ਬਾਲਣ ਆਦਿ 'ਤੇ ਹਰ ਐਤਵਾਰ ਵੱਖ-ਵੱਖ ਜਗ੍ਹਾ 'ਤੇ ਸੇਵਾ ਦੀਆਂ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਗੁਰੂ ਬਖਸ਼ਿਸ਼ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਬਾਬਾ ਦਰਸ਼ਨ ਸਿੰਘ ਨੇ ਸੇਵਾਦਾਰਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹੋਲੇ ਮਹੱਲੇ ਦੇ ਸੰਬੰਧ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ 1 ਮਾਰਚ ਤੋਂ 4 ਮਾਰਚ ਤੱਕ ਲਗਾਏ ਜਾ ਰਹੇ ਲੰਗਰਾਂ ਵਿਚ ਵੀ ਸੇਵਾ ਦੀਆਂ ਸੇਵਾਵਾਂ ਜ਼ਰੂਰ ਨਿਭਾਉਣ | ਇਸ ਮੌਕੇ ਸੇਵਾਦਾਰਾਂ ਵਲੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਬਾਬਾ ਦਰਸ਼ਨ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਤਨ ਮਨ ਅਤੇ ਇਮਾਨਦਾਰੀ ਨਾਲ ਲੰਗਰਾਂ ਦੀ ਸੇਵਾ ਵਿਚ ਸੇਵਾਵਾਂ ਨਿਭਾਉਣਗੇ | ਇਸ ਮੌਕੇ ਪ੍ਰਧਾਨ ਕਸ਼ਮੀਰ ਸਿੰਘ, ਜਥੇ. ਨਰਿੰਦਰ ਸਿੰਘ, ਮੈਨੇਜਰ ਰਣਦੀਪ ਸਿੰਘ, ਜਸਬੀਰ ਸਿੰਘ ਗੋਰਾ, ਬਾਬਾ ਗੁਰਾ ਸਿੰਘ, ਡਾਕਟਰ ਜਗਦੀਪ ਸਿੰਘ, ਜਥੇਦਾਰ ਮੇਵਾ ਸਿੰਘ, ਰਛਪਾਲ ਸਿੰਘ ਲਾਂਗਰੀ, ਸੇਵਕ ਸਿੰਘ, ਜਗਤਾਰ ਸਿੰਘ, ਦਿਲਬਾਗ ਸਿੰਘ ਸਾਂਈ, ਇੰਦਰਜੀਤ ਸਿੰਘ, ਕੁਲਵੰਤ ਸਿੰਘ, ਅਮਰੀਕ ਸਿੰਘ, ਕੁਲਵੰਤ ਸਿੰਘ ਚੱਬਾ, ਗੁਰਦੀਪ ਸਿੰਘ, ਹਰਭਜਨ ਸਿੰਘ, ਰਾਜਬੀਰ ਸਿੰਘ, ਪੂਰਨ ਸਿੰਘ, ਗੁਰਨਾਮ ਸਿੰਘ ਚਾਟੀਵਿੰਡ, ਲਖਵਿੰਦਰ ਸਿੰਘ ਮਰਦਾਨਾ, ਤਰਸੇਮ ਸਿੰਘ, ਗੁਰਦਿਆਲ ਸਿੰਘ, ਸਤਨਾਮ ਸਿੰਘ, ਦਵਿੰਦਰ ਸਿੰਘ, ਮਾਸਟਰ ਸੁਖਵੰਤ ਸਿੰਘ, ਗੁਰਬਖਸ ਸਿੰਘ, ਗੁਰਿੰਦਰ ਸਿੰਘ, ਚਾਨਣ ਸਿੰਘ, ਹਰਦੇਵ ਸਿੰਘ ਗੋਸਾਂਬਾਦ, ਮਨਜੀਤ ਸਿੰਘ, ਗੁਰਲਾਲ ਸਿੰਘ, ਗੁਰਸਾਹਿਬ ਸਿੰਘ, ਮਹਿੰਦਰ ਸਿੰਘ, ਪ੍ਰਗਟ ਸਿੰਘ, ਕਰਨ ਸਿੰਘ, ਬਚਿੱਤਰ ਸਿੰਘ ਹਰਦੇਵ ਸਿੰਘ, ਪਝਤਾਪ ਸਿੰਘ, ਮਨਜੋਤ ਸਿੰਘ ਖਡੂਰ ਸਾਹਿਬ, ਫੂਲਾ ਸਿੰਘ, ਚਰਨ ਸਿੰਘ, ਭਾਗ ਸਿੰਘ, ਅਰਜਨ ਸਿੰਘ, ਕੰਵਲਜੀਤ ਸਿੰਘ, ਰਾਜ ਸਿੰਘ, ਅਜ਼ਾਦਬੀਰ ਸਿੰਘ, ਤਰਨਬੀਰ ਸਿੰਘ, ਸੁਖਦੇਵ ਸਿੰਘ, ਜੈਦੀਪ ਸਿੰਘ, ਬਲਜੀਤ ਸਿੰਘ ਗੋਲੀ, ਮਲਕੀਤ ਸਿੰਘ, ਮਨਪ੍ਰੀਤ ਸਿੰਘ, ਬਲਦੇਵ ਸਿੰਘ ਮਹਿਮਾ, ਜਸਪਾਲ ਸਿੰਘ, ਗ੍ਰੰਥੀ ਸੰਘਾ ਸਿੰਘ, ਭਾਈ ਦਵਿੰਦਰ ਸਿੰਘ, ਪਵਿੱਤਰ ਸਿੰਘ ਆਦਿ ਤੇ ਬੀਬੀਆਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀ. ਐੱਸ. ਐੱਫ. ਦੇ ਸੀਨੀਅਰ ਅਧਿਕਾਰੀ ਦਲਵੀਰ ਸਿੰਘ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ ਐੱਸ. ਪੀ. ਗੁਰਵਿੰਦਰ ਸਿੰਘ ਨੇ ਅੰਮਿ੍ਤਸਰ ਰੇਲਵੇ ਸਟੇਸ਼ਨ 'ਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>
Ad Position 24