19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਬੀ. ਐੱਸ. ਐੱਫ. ਦੇ ਸੀਨੀਅਰ ਅਧਿਕਾਰੀ ਦਲਵੀਰ ਸਿੰਘ ਦਾ ਕੀਤਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 26-02-2026
ਅੰਮਿ੍ਤਸਰ, 25 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਬੀ. ਐੱਸ. ਐੱਫ. ਦੇ ਸੀਨੀਅਰ ਅਧਿਕਾਰੀ ਦਲਵੀਰ ਸਿੰਘ ਨੂੰ ਰਾਸ਼ਟਰ ਪ੍ਰਤੀ ਉਨ੍ਹਾਂ ਦੀ ਸ਼ਾਨਦਾਰ ਸੇਵਾ ਦੇ ਸਨਮਾਨ 'ਚ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਚੈਰੀਟੇਬਲ ਫਾਊਾਡੇਸ਼ਨ ਦੇ ਰਾਸ਼ਟਰੀ ਚੇਅਰਮੈਨ ਬੀ. ਐੱਸ. ਕਸ਼ਯਪ ਅਤੇ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਦੀ ਅਗਵਾਈ 'ਚ ਵਿਸ਼ੇਸ਼ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇਸ਼ ਦੀ ਸਰਹੱਦਾਂ ਦੀ ਰਾਖੀ ਕਰਨ ਵਾਲੇ ਬੀ. ਐੱਸ. ਐੱਫ. ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੈਨਿਕ ਆਪਣੇ ਪਰਿਵਾਰਾਂ ਨੂੰ ਤਿਆਗ ਦਿੰਦੇ ਹਨ ਅਤੇ ਆਪਣੀ ਪੂਰੀ ਜਵਾਨੀ ਦੇਸ਼ ਦੀ ਸੇਵਾ ਲਈ ਸਮਰਪਿਤ ਕਰਦੇ ਹਨ, ਇਸ ਲਈ ਅਜਿਹੇ ਬਹਾਦਰ ਅਤੇ ਦਲੇਰ ਸੈਨਿਕ ਸਮੇਂ-ਸਮੇਂ 'ਤੇ ਸਤਿਕਾਰ ਦੇ ਹੱਕਦਾਰ ਹਨ | ਉਨ੍ਹਾਂ ਨੇ ਦੇਸ਼ ਦੇ ਹਰ ਨੌਜਵਾਨ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਨਸ਼ਿਆਂ ਦਾ ਤਿਆਗ ਕਰਕੇ ਦੇਸ਼ ਦੀ ਸੇਵਾ ਲਈ ਫੌਜ 'ਚ ਭਰਤੀ ਹੋ ਕੇ ਆਪਣਾ ਯੋਗਦਾਨ ਦੇਣ | ਇਸ ਮੌਕੇ ਐੱਨ. ਸੀ. ਪੀ. ਯੁਵਾ ਆਗੂ ਬੌਬੀ ਸੇਠ, ਦੀਪਕ, ਸਤਵੰਤ ਸਿੰਘ ਅÏਲਖ, ਮਨੀਸ਼ ਅਤੇ ਹੋਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹਿਮਾਚਲ ਪ੍ਰਦੇਸ਼ ਨਿਸ਼ਕਾਮ ਸਭਾ ਵਲੋਂ ਲੰਗਰ ਲਗਾਇਆ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਬਾਬਾ ਦਰਸਨ ਸਿੰਘ ਵਲੋਂ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ <br/>
Ad Position 24