19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਆਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਜੀ.ਐੱਨ. ਐੱਮ. ਦੂਸਰਾ ਸਮੈਸਟਰ ਦੇ ਆਏ ਨਤੀਜਿਆਂ 'ਚ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 26-02-2026
ਕਾਲਜ ਦੇ ਮਿਹਨਤੀ ਸਟਾਫ਼ ਦੇ ਸਦਕਾ ਕੀਤੀਆਂ ਪੁਜ਼ੀਸ਼ਨਾਂ ਹਾਸਿਲ-ਚੇਅਰਮੈਨ ਐੱਮ. ਐੱਮ. ਆਨੰਦ


ਜੇਠੂਵਾਲ, 25 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਤਸਰ ਬਟਾਲਾ ਜੀ.ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਨਰਸਿੰਗ, ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਐਂਡ ਸਾਇੰਸ ਵਲੋਂ ਜੀ.ਐੱਨ.ਐੱਮ. ਦੂਸਰਾ ਸਮੈਸਟਰ ਦੇ ਐਲਾਨੇ ਨਤੀਜਿਆਂ 'ਚ ਸ਼ਾਨਦਾਰ ਮੱਲ੍ਹਾਂ ਮਾਰੀਆਂ ਹਨ | ਜਿਨ੍ਹਾਂ ਵਿਦਿਆਰਥਣਾ 'ਚ ਜੈਸਮੀਨਪ੍ਰੀਤ ਕੌਰ ਨੇ ਪਹਿਲਾ, ਕਿਰਨਪ੍ਰੀਤ ਕੌਰ ਤੇ ਸੁਦੀਕਸ਼ਾ ਰਾਣੀ ਨੇ ਦੂਸਰਾ, ਕੋਮਲਪ੍ਰੀਤ ਕੌਰ ਨੇ ਤੀਸਰਾ ਅਤੇ ਦਿਲਜੀਤ ਕੌਰ, ਰਵਨੀਤ ਕੌਰ, ਹਰਮਨਪ੍ਰੀਤ ਕੌਰ, ਸੁੱਖਪ੍ਰੀਤ ਕੌਰ, ਨਵਨੀਤ ਕੌਰ ਨੇ ਚੌਥਾ ਅਤੇ ਇਸ ਤੋਂ ਇਲਾਵਾ ਕਾਲਜ ਦੀਆਂ ਹੋਰਨਾਂ ਵਿਦਿਆਰਥਣਾਂ ਨੇ ਵੀ ਵੱਖ-ਵੱਖ ਪੁਜੀਸ਼ਨਾਂ ਹਾਸਲ ਕਰਕੇ ਆਪਣੇ ਮਾਤਾ-ਪਿਤਾ ਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਐੱਮ. ਐੱਮ. ਆਨੰਦ, ਵਾਇਸ ਚੇਅਰਮੈਨ ਡਾ. ਜੇ. ਐੱਸ. ਢਿੱਲੋਂ, ਐੱਮ. ਡੀ. ਸੂਰਿਯਾ ਪ੍ਰਕਾਸ਼ ਆਨੰਦ, ਐਡਮਿਨਿਸਟਰੇਟਰ ਰੇਨੂ ਠਾਕੁਰ, ਪਿ੍ੰ: ਰਚਨਾ ਕੁਮਾਰੀ, ਵਾਇਸ ਪਿ੍ੰ: ਰਮਨਦੀਪ ਕੌਰ ਸੋਹਲ ਅਤੇ ਨਰਸਿੰਗ ਐਡਵਾਈਜ਼ਰ ਊਸ਼ਾ ਸਰੀਨ ਨੇ ਸਾਂਝੇ ਤੌਰ 'ਤੇ ਉਕਤ ਪ੍ਰੀਖਿਆ 'ਚ ਸ਼ਾਨਦਾਰ ਸਥਾਨ ਹਾਸਿਲ ਕਰਨ 'ਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਕਾਲਜ ਜਿਥੇ ਵਿਦਿਆਰਥਣਾਂ ਨੂੰ ਨਰਸਿੰਗ ਅਤੇ ਬੀ. ਐੱਡ. ਲਈ ਉਚੇਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਉਥੇ ਚੰਗੀ ਕਾਰਗੁਜ਼ਾਰੀ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਕਾਲਜ ਵਲੋਂ ਵੱਖ-ਵੱਖ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਡਾ. ਆਨੰਦ ਨੇ ਕਿਹਾ ਕਿ ਉਕਤ ਨਤੀਜੇ ਦਾ ਸਿਹਰਾ ਕਾਲਜ ਦੇ ਯੋਗ ਅਤੇ ਮਿਹਨਤੀ ਸਟਾਫ਼ ਨੂੰ ਜਾਂਦਾ ਹੈ, ਜਿਨ੍ਹਾਂ ਦੁਆਰਾ ਵਿਦਿਆਰਥਣਾਂ ਨੂੰ ਉਚੇਰੀ ਸਿੱਖਿਆ ਲਈ ਸਖ਼ਤ ਅਭਿਆਸ ਕਰਵਾਇਆ ਜਾਂਦਾ ਹੈ |
ਇਸ ਮੌਕੇ ਪ੍ਰੋ. ਮੈਡਮ ਮਨਵਿੰਦਰ, ਸਾਕਸ਼ੀ ਸ਼ਰਮਾ, ਭਾਵਨਾ ਸ਼ਰਮਾ, ਪੂਨਮ, ਹਰਲੀਨ ਕੌਰ, ਮਨਦੀਪ ਕੌਰ, ਪਿ੍ਯੰਕਾ, ਕੋਮਲ ਢਿੱਲੋਂ, ਪੁਨਰ, ਰਮਨਦੀਪ ਕੌਰ, ਰਮਨ ਸੰਧੂ, ਹਰਮਨਜੋਤ ਕੌਰ, ਸਰਨਦੀਪ ਕੌਰ, ਸਿਮਰਨ ਢਿੱਲੋਂ, ਸੁਖਸਰਨ, ਨਿਧੀ, ਰਿੱਪਨਦੀਪ ਕੌਰ, ਸ਼ਵੇਤਾ, ਸੀਮਾ, ਅੰਜਲੀ, ਸਮਰੀਨ, ਮਨਪ੍ਰੀਤ, ਪੁਨਰਨਵਜੋਤ ਕੌਰ, ਅਬਿਦਾਹ ਸਮੇਤ ਹੋਰ ਸਟਾਫ਼ ਅਤੇ ਵਿਦਿਆਰਥਣਾਂ ਵੀ ਸ਼ਾਮਿਲ ਸਨ |


Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਰਾਹੁਲ ਗਾਂਧੀ ਦੀ ਅਗਵਾਈ 'ਚ ਬਰਨਾਲਾ ਰੈਲੀ ਦੌਰਾਨ ਕਿਸਾਨਾਂ ਮਜ਼ਦੂਰਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰੇ... ਅਗਲੀ ਖ਼ਬਰ ਲੱਛਮੀਂ ਵਿਹਾਰ ਕਾਲੋਨੀ 'ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ
Ad Position 24