19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਕਾਂਗਰਸ ਪਾਰਟੀ ਰਾਹੁਲ ਗਾਂਧੀ ਦੀ ਅਗਵਾਈ 'ਚ ਬਰਨਾਲਾ ਰੈਲੀ ਦੌਰਾਨ ਕਿਸਾਨਾਂ ਮਜ਼ਦੂਰਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰੇਗੀ-ਹਰਪ੍ਰਤਾਪ ਸਿੰਘ ਅਜਨਾਲਾ <br/>

Ad Position 21
No active advertisement
ਅਜੀਤ ਡੈਸਕ 26-02-2026
ਅਜਨਾਲਾ, 25 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-'ਮਨਰੇਗਾ ਬਚਾਓ ਅਭਿਆਨ' ਤਹਿਤ 28 ਫਰਵਰੀ ਨੂੰ ਬਰਨਾਲਾ ਵਿਖੇ ਕਾਂਗਰਸ ਪਾਰਟੀ ਦੇ ਕੌਮੀ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਅੱਜ ਕਾਂਗਰਸ ਪਾਰਟੀ ਦੇ ਸੂਬਾਈ ਆਗੂ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਹਲਕੇ ਦੇ ਸਿਰਕੱਢ ਆਗੂਆਂ ਤੇ ਵਰਕਰਾਂ ਨਾਲ ਅਹਿਮ ਮੀਟਿੰਗ ਕਰਕੇ ਇਸ ਰੈਲੀ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਲਈ ਰਣਨੀਤੀ ਉਲੀਕੀ ਗਈ | ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਸ: ਅਜਨਾਲਾ ਨੇ ਕਿਹਾ ਕਿ ਬਰਨਾਲਾ ਰੈਲੀ 'ਚ ਕਾਂਗਰਸ ਪਾਰਟੀ ਕਿਸਾਨਾਂ-ਮਜ਼ਦੂਰਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰੇਗੀ | ਉਨ੍ਹਾਂ ਦੱਸਿਆ ਕਿ ਰਾਹੁਲ ਗਾਂਧੀ ਨੇ ਜਿੱਥੇ ਦੇਸ਼ ਦੀ ਸੰਸਦ ਵਿਚ ਮਗਨਰੇਗਾ ਕਾਨੂੰਨ ਬਦਲਣ ਅਤੇ ਅਮਰੀਕਾ-ਭਾਰਤ ਵਪਾਰ ਸਮਝੌਤੇ ਦੇ ਖ਼ਿਲਾਫ਼ ਆਵਾਜ਼ ਉਠਾਈ ਹੈ ਉੱਥੇ ਵੱਖ-ਵੱਖ ਰਾਜਾਂ ਵਿਚ ਰੈਲੀਆਂ ਕਰਕੇ ਲੋਕਾਂ ਨੂੰ ਕਿਸਾਨ-ਮਜ਼ਦੂਰ ਵਿਰੋਧੀ ਵਪਾਰ ਸਮਝੌਤੇ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਮਗਨਰੇਗਾ ਸਕੀਮ ਗ਼ਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਆਧਾਰ ਹੈ ਅਤੇ ਇਸ ਨੂੰ ਬਚਾਉਣ ਲਈ ਰਾਹੁਲ ਗਾਂਧੀ ਖ਼ੁਦ ਮੈਦਾਨ ਵਿਚ ਨਿੱਤਰ ਰਹੇ ਹਨ | ਉਨ੍ਹਾਂ ਕਿਹਾ ਕਿ ਮਗਨਰੇਗਾ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਵੀ ਹੈ ਜਿਸ ਨੂੰ ਕਿਸੇ ਵੀ ਕੀਮਤ 'ਤੇ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਮੋਦੀ ਸਰਕਾਰ ਤੋਂ ਦੇਸ਼ ਅਤੇ ਭਗਵੰਤ ਮਾਨ ਸਰਕਾਰ ਤੋਂ ਪੰਜਾਬ ਬਚਾਉਣ ਦੀ ਲੋੜ ਹੈ ਕਿਉਂਕਿ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਏ ਦਿਨ ਹੀ ਲੋਕ ਵਿਰੋਧੀ ਫ਼ੈਸਲੇ ਲੈ ਰਹੇ ਹਨ ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਵੀ ਲਗਾਤਾਰ ਕੇਂਦਰ ਦਾ ਸਾਥ ਦੇ ਕੇ ਪੰਜਾਬੀਆਂ ਨਾਲ ਵਿਸ਼ਵਾਸਘਾਤ ਕਰ ਰਹੇ ਹਨ | ਹਰਪ੍ਰਤਾਪ ਸਿੰਘ ਅਜਨਾਲਾ ਨੇ ਦਾਅਵਾ ਕਰਦਿਆਂ ਕਿਹਾ ਕਿ 28 ਫਰਵਰੀ ਨੂੰ ਬਰਨਾਲਾ ਵਿਖੇ ਰਾਹੁਲ ਗਾਂਧੀ ਦੀ ਹੋਣ ਵਾਲੀ ਰੈਲੀ ਲੋਕ ਵਿਰੋਧੀ ਨੀਤੀਆਂ ਵਿਰੁੱਧ ਇਕ ਵੱਡਾ ਜਨ ਅੰਦੋਲਨ ਸਾਬਤ ਹੋਵੇਗੀ | ਉਨ੍ਹਾਂ ਪੰਜਾਬ ਦੀ ਮੌਜੂਦਾ ਮਾਨ ਸਰਕਾਰ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਸਰਕਾਰ ਭਾਜਪਾ ਦੀ ਬੀ ਟੀਮ ਵਜੋਂ ਕੰਮ ਕਰਕੇ ਮਗਨਰੇਗਾ ਮਾਮਲੇ ਤੇ ਚੁੱਪ ਧਾਰੀ ਬੈਠੀ ਹੈ, ਜਿਸ ਦਾ ਜਵਾਬ ਪੰਜਾਬ ਦੇ ਸੂਝਵਾਨ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਦੇਣਗੇ | ਇਸ ਮੌਕੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਤੋਂ ਇਲਾਵਾ ਬਲਾਕ ਪ੍ਰਧਾਨ ਰਾਜਬੀਰ ਸਿੰਘ ਮੱਧੂਛਾਂਗਾ, ਸਾਬਕਾ ਸੰਮਤੀ ਮੈਂਬਰ ਰਾਣਾ ਰਣਜੀਤ ਸਿੰਘ ਭੱਖਾ, ਅਰਵਿੰਦਰਪਾਲ ਸਿੰਘ ਜੈਂਟੀ ਅੱਬੂਸੈਦ, ਗੁਰਿੰਦਰਬੀਰ ਸਿੰਘ ਮਾਹਲ ਗੱਗੋਮਾਹਲ, ਅਮਨਦੀਪ ਸਿੰਘ ਝੰਡੇਰ, ਬਲਜੀਤ ਸਿੰਘ ਸਲੇਮਪੁਰਾ, ਸਾਬਕਾ ਸਰਪੰਚ ਬਲਦੇਵ ਸਿੰਘ ਭੋਏਵਾਲੀ, ਮਾਸਟਰ ਬਲਵਿੰਦਰ ਸਿੰਘ ਜਗਦੇਵ ਖ਼ੁਰਦ, ਹਰਪ੍ਰੀਤ ਸਿੰਘ ਹੈਪੀ ਗੁੱਝਾਪੀਰ, ਗੁਰਸ਼ਿੰਦਰ ਸਿੰਘ ਸੈਂਸਰਾ, ਸਰਵਣ ਸਿੰਘ ਨਿਜ਼ਾਮਪੁਰਾ, ਸਰਬਜੋਤ ਸਿੰਘ ਮਾਹਲ, ਗੁਰਵਿੰਦਰ ਸਿੰਘ ਲਸ਼ਕਰੀ ਨੰਗਲ, ਦਿਲਬਾਗ ਸਿੰਘ ਪ੍ਰਧਾਨ ਰਮਦਾਸ, ਜਗਰੂਪ ਸਿੰਘ ਨੰਗਲ, ਸਰਪੰਚ ਸੋਨੂੰ ਮਾਕੋਵਾਲ, ਨਿਰਮਲ ਸਿੰਘ ਕੋਟਲਾ ਸਦਰ, ਲਖਬੀਰ ਸਿੰਘ ਰਾਜੀਆਂ, ਕੁਲਵਿੰਦਰ ਸਿੰਘ ਚਾਹੜਪੁਰ, ਬੇਅੰਤ ਸਿੰਘ ਬੱਲੜਵਾਲ, ਬੰਟੀ ਕੱਲੋਮਾਹਲ, ਸਰਬਜੀਤ ਸਿੰਘ ਡੱਲਾ ਰਾਜਪੂਤਾਂ, ਰਜਿੰਦਰ ਸਿੰਘ ਜਗਦੇਵ ਖ਼ੁਰਦ, ਗੁਰਜੀਤ ਸਿੰਘ ਚੇਤਨਪੁਰਾ, ਪਰਮਿੰਦਰ ਸਿੰਘ ਸੰਗੂਆਣਾ, ਬਲਵਿੰਦਰ ਸਿੰਘ ਹਰਦੋਪੁਰਲੀ ਅਤੇ ਹਨੀ ਰਮਦਾਸ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਰਨਾਲਾ 'ਚ ਕਾਂਗਰਸੀ ਰੈਲੀ 'ਚ ਹਲਕਾ ਪੂਰਬੀ ਤੋਂ ਵੱਡਾ ਜਥਾ ਹੋਵੇਗਾ ਰਵਾਨਾ-ਡਿੰਪਾ <br/> ਅਗਲੀ ਖ਼ਬਰ ਆਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਜੀ.ਐੱਨ. ਐੱਮ. ਦੂਸਰਾ ਸਮੈਸਟਰ ਦੇ ਆਏ ਨਤੀਜਿਆਂ 'ਚ ਮਾਰੀਆਂ ਮੱਲਾਂ <br...
Ad Position 24