ਅੰਮਿ੍ਤਸਰ, 25 ਫਰਵਰੀ (ਰੇਸ਼ਮ ਸਿੰਘ)-ਕਾਂਗਰਸ ਦੀ ਮਗਨਰੇਗਾ ਬਚਾਓ ਰੈਲੀ ਅਤੇ ਭਾਰਤ ਅਮਰੀਕਾ ਸਮਝੌਤਾ ਰੱਦ ਕਰਵਾਉਣ ਲਈ ਬਰਨਾਲਾ ਵਿਖੇ ਕੌਮੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋ ਰਹੀ ਰੈਲੀ 'ਚ ਹਲਕਾ ਪੂਰਬੀ ਤੋਂ ਕਾਂਗਰਸੀ ਆਗੂਆਂ ਤੇ ਵਰਕਰਾ ਦਾ ਇਕ ਵੱਡਾ ਜਥਾ ਰਵਾਨਾ ਹੋਵੇਗਾ | ਇਹ ਪ੍ਰਗਟਾਵਾ ਵਾਰਡ ਨੰਬਰ 27 ਕੋਟ ਪਰਜਾ ਵਿਖੇ ਕਾਂਗਰਸੀ ਆਗੂ ਰਾਜ ਕੁਮਾਰ ਰਾਜੂ ਦੀ ਅਗਵਾਈ ਹੇਠ ਹੋਏ ਵੱਡੇ ਇਕਠ ਨੂੰ ਸੰਬੋਧਨ ਕਰਦਿਆਂ ਸਾਬਕਾ ਲੋਕ ਸਭਾ ਮੈਂਬਰ ਤੇ ਹਲਕਾ ਪੂਰਬੀ ਤੋਂ ਕਾਂਗਰਸ ਦੇ ਇੰਚਾਰਜ਼ ਜਸਬੀਰ ਸਿੰਘ ਡਿੰਪਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਇਸ ਮੌਕੇ ਆਪ ਦੇ ਆਗੂ ਲਖਵਿੰਦਰ ਸਿੰਘ ਰੰਧਾਵ, ਜਗਤਾਰ ਸਿੰਘ ਜੱਗਾ, ਦਲਬੀਰ ਸਿੰਘ, ਜਸਬੀਰ ਸਿੰਘ ਸੇਠੀ, ਗੋਲਡੀ ਗਿੱਲ, ਮਿੱਠੂ ਪ੍ਰਧਾਨ ਤੇ ਹੋਰਾਂ ਨੇ ਆਪਣੇ ਸਾਥੀਆਂ ਸਮੇਤ ਆਪ ਨੂੰ ਤਿਲਾਂਜਲੀ ਦੇ ਕੇ ਕਾਂਗਰਸ 'ਚ ਸ਼ਾਮਿਲ ਹੋਣ ਦਾ ਐਲਾਨ ਵੀ ਕੀਤਾ | ਜਿਨ੍ਹਾਂ ਨੂੰ ਸ: ਡਿੰਪਾ ਨੇ ਪਾਰਟੀ ਚਿੰਨ੍ਹ ਪਹਿਨਾ ਕੇ ਪਾਰਟੀ 'ਚ ਸ਼ਾਮਿਲ ਹੋਣ ਦਾ ਸਵਾਗਤ ਕੀਤਾ ਤੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਦਾਅਵਾ ਕੀਤਾ ਕਿ ਲੋਕ ਵੱਡੀ ਤਾਦਾਦ 'ਚ ਆਪ 'ਚੋਂ ਕਾਂਗਰਸ ਪਾਰਟੀ 'ਚ ਆਉਣਾ ਸਪੱਸ਼ਟ ਸੰਕੇਤ ਹੈ ਕਿ ਲੋਕ ਕਾਂਗਰਸ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ |