19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਵਪਾਰੀਆਂ ਨੇ ਪ੍ਰਧਾਨ ਸੰਧੂ ਦੀ ਅਗਵਾਈ ਹੇਠ ਰਵਨੀਤ ਬਿੱਟੂ ਨੂੰ ਸੌਂਪਿਆ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 26-02-2026
ਅੰਮਿ੍ਤਸਰ, 25 ਫਰਵਰੀ (ਹਰਮਿੰਦਰ ਸਿੰਘ)-ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਮਜੀਠ ਮੰਡੀ ਡਰਾਈ ਫਰੂਟ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਮਹਿਰਾ ਦੀ ਅਗਵਾਈ 'ਚ ਵਪਾਰੀਆਂ ਦੇ ਵਫ਼ਦ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਅੰਮਿ੍ਤਸਰ ਸਥਿਤ ਮਜੀਠ ਮੰਡੀ ਡਰਾਈ ਫਰੂਟ ਐਸੋਸੀਏਸ਼ਨ ਦੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ 'ਤੇ ਚਰਚਾ ਕੀਤੀ ਗਈ | ਇਸ ਦੌਰਾਨ ਵਪਾਰੀਆਂ ਨੇ ਆਪਣੀਆਂ ਸਮੱਸਿਆਵਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਅਤੇ ਕੇਂਦਰੀ ਮੰਤਰੀ ਪਿਊਸ਼ ਗੋਇਲ (ਕੇਂਦਰੀ ਵਣਜ ਅਤੇ ਉਦਯੋਗ, ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ, ਅਤੇ ਕੱਪੜਾ ਮੰਤਰੀ) ਨੂੰ ਮੰਗ ਪੱਤਰ ਸੌਂਪਿਆ | ਵਫ਼ਦ 'ਚ ਮਜੀਠ ਮੰਡੀ ਡਰਾਈ ਫਰੂਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਬੇਦੀ, ਦਿੱਲੀ ਡਰਾਈ ਫਰੂਟ ਐਸੋਸੀਏਸ਼ਨ ਦੇ ਸਲਾਹਕਾਰ ਵਿਸ਼ਾਲ ਮਹਿਰਾ, ਸੰਜੇ ਮਹਿਰਾ, ਅੰਕੁਸ਼ ਮਹਿਰਾ, ਰਾਜਿੰਦਰ ਮੋਥਾ ਅਤੇ ਕਈ ਹੋਰ ਵਪਾਰੀ ਸ਼ਾਮਿਲ ਸਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਧੂ ਨੇ ਦੱਸਿਆ ਕਿ ਅੰਮਿ੍ਤਸਰ 'ਚ ਅਟਾਰੀ ਸਰਹੱਦ ਰਾਹੀਂ ਅਫ਼ਗਾਨਿਸਤਾਨ ਨਾਲ ਸੁੱਕੇ ਮੇਵੇ ਦਾ ਵਪਾਰ ਹੁੰਦਾ ਸੀ, ਜੋ ਸੜਕੀ ਵਪਾਰ ਬੰਦ ਹੋਣ ਕਾਰਨ ਰੁਕਿਆ ਹੋਇਆ ਹੈ ਅਤੇ ਹੁਣ ਸਮੁੰਦਰੀ ਰਸਤੇ ਰਾਹੀਂ ਵਪਾਰ ਹੋ ਰਿਹਾ ਹੈ ਜਿਸ ਕਾਰਨ ਵਪਾਰੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅੰਮਿ੍ਤਸਰ ਦੇ ਵਪਾਰੀਆਂ ਦੀਆਂ ਸੁੱਕੇ ਮੇਵੇ ਦੀਆਂ ਖੇਪਾਂ, ਜੋ ਪੂਰੀ ਤਰ੍ਹਾਂ ਕਾਨੂੰਨੀ ਹਨ ਅਤੇ ਢੁੱਕਵੇਂ ਸਰਕਾਰੀ-ਨਿਰਧਾਰਤ ਚੈਨਲਾਂ ਰਾਹੀਂ ਆਯਾਤ ਕੀਤੀਆਂ ਜਾਂਦੀਆਂ ਹਨ, ਇਸ ਸਮੇਂ ਮੁੰਬਈ ਬੰਦਰਗਾਹ 'ਤੇ ਰੁਕੀਆਂ ਹੋਈਆਂ ਹਨ | ਇਹ ਸਾਰੇ ਸਾਮਾਨ ਨਾਸ਼ਵਾਨ ਹਨ | ਬੰਦਰਗਾਹ 'ਤੇ ਦੇਰੀ ਨਾਲ ਪੂਰੀ ਤਰ੍ਹਾਂ ਨੁਕਸਾਨ ਹੋਣ ਦਾ ਗੰਭੀਰ ਖ਼ਤਰਾ ਹੈ | ਸੰਧੂ ਅਤੇ ਵਪਾਰੀਆਂ ਨੇ ਰਵਨੀਤ ਸਿੰਘ ਬਿੱਟੂ ਤੋਂ ਮੰਗ ਕੀਤੀ ਕਿ ਸੁੱਕੇ ਮੇਵੇ ਦਾ ਵਪਾਰ ਹੀ ਇਸ ਸਮੇਂ ਅੰਮਿ੍ਤਸਰ ਵਿਚ ਬਚਿਆ ਹੋਇਆ ਹੈ | ਇਸਨੂੰ ਬਚਾਉਣਾ ਸ਼ਹਿਰ ਦੀ ਆਰਥਿਕ ਸਥਿਤੀ ਲਈ ਬਹੁਤ ਜ਼ਰੂਰੀ ਹੈ | ਉਨ੍ਹਾਂ ਕੇਂਦਰੀ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਮੁੰਬਈ ਬੰਦਰਗਾਹ (ਕਸਟਮ) ਦੇ ਸੰਬੰਧਿਤ ਅਧਿਕਾਰੀਆਂ ਨੂੰ ਇਸ ਕਾਨੂੰਨੀ ਮਾਲ ਦੀ ਤੁਰੰਤ ਜਾਂਚ ਕਰਨ ਅਤੇ ਇਸਨੂੰ ਜਾਰੀ ਕਰਨ ਲਈ ਨਿਰਦੇਸ਼ ਦਿੱਤੇ ਜਾਣ |

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਨੂਨ-ਏ-ਪੰਜਾਬ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਖਾਪੜਖੇੜੀ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਸਮਰੱਥਾ ਵਧਾਈ ਜਾ ਰਹੀ ਹੈ-ਵਿਧਾਇਕ ਡਾ. ਅਜੇ ਗੁਪਤਾ <br/>
Ad Position 24