ਅੰਮਿ੍ਤਸਰ, 25 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀ ਮਜ਼ਦੂਰ ਸੰਘ ਦੇ ਜ਼ਿਲਾ ਪ੍ਰਧਾਨ ਪਹਿਲਵਾਨ ਰਾਮ ਲੁਭਾਇਆ ਅਤੇ ਜ਼ਿਲ੍ਹਾ ਮੰਤਰੀ ਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਅੰਮਿ੍ਤਸਰ ਦੇ ਨਾਂਅ 'ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਭਾਰਤੀ ਮਜ਼ਦੂਰ ਸੰਘ ਨਾਲ ਸੰਬੰਧਿਤ ਕੌਮੀ ਕਾਰਜਕਾਰਨੀ ਕਮੇਟੀ ਮੈਂਬਰ ਦਲਬੀਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਤੋਂ ਇਲਾਵਾ ਮਾਲੀ ਬੇਲਦਾਰ ਮਜ਼ਦੂਰ ਸੰਘ ਅੰਮਿ੍ਤਸਰ ਦੇ ਪ੍ਰਧਾਨ ਪਹਿਲਵਾਨ ਜਗਦੀਸ਼ ਗਿੱਲ, ਕਾਰਜਕਾਰੀ ਪ੍ਰਧਾਨ ਸੁੱਚਾ ਸਿੰਘ, ਭਾਰਤੀ ਮਜਦੂਰ ਸੰਘ ਨਗਰ ਨਿਗਮ ਅੰਮਿ੍ਤਸਰ ਨਾਲ ਸੰਬੰਧਿਤ ਸਫਾਈ ਮਜ਼ਦੂਰ ਯੂਨੀਅਨ ਦੀ ਜਨਰਲ ਸਕੱਤਰ ਹਰਜਿੰਦਰ ਕੌਰ ਸਹੋਤਾ, ਪ੍ਰਧਾਨ ਬਲਵਿੰਦਰ ਸਿੰਘ ਸ਼ੇਰ ਗਿੱਲ, ਟੈਕਸਟਾਈਲ ਮਜਦੂਰ ਸੰਘ ਦੇ ਪ੍ਰਧਾਨ ਮਦਨ ਲਾਲ, ਖੇਤ ਮਜ਼ਦੂਰ ਸੰਘ ਅੰਮਿ੍ਤਸਰ ਬਲਕਾਰ ਸਿੰਘ ਸਮੇਤ ਵੱਡੀ ਗਿਣਤੀ 'ਚ ਮੈਂਬਰ ਹਾਜ਼ਰ ਸਨ |