19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਅਧਿਆਪਕਾਂ ਨੂੰ ਮਨਜ਼ੂਰ ਨਹੀਂ ਸਰਕਾਰ ਦੇ ਸਿੱਖਿਆ ਵਿਰੋਧੀ ਫ਼ੈਸਲੇ-ਜੀ. ਟੀ. ਯੂ.

Ad Position 21
No active advertisement
ਗੌਰਮਿੰਟ ਟੀਚਰਜ਼ ਯੂਨੀਅਨ ਦੇ ਪ੍ਰਧਾਨ ਸੁੱਚਾ ਸਿੰਘ ਟਰਪਈ, ਸੂਬਾਈ ਮੀਤ ਪ੍ਰਧਾਨ ਗੁਰਦੀਪ ਸਿੰਘ ਬਾਜਵਾ, ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੁਲਤਾਨਵਿੰਡ ਤੇ ਹੋਰ | ਤਸਵੀਰ : ਹਰਜੀਤ ਸਿੰਘ <br/> 26-02-2026
ਅੰਮਿ੍ਤਸਰ, 25 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਸੁੱਚਾ ਸਿੰਘ ਟਰਪਈ, ਸੂਬਾਈ ਮੀਤ ਪ੍ਰਧਾਨ ਗੁਰਦੀਪ ਸਿੰਘ ਬਾਜਵਾ, ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੁਲਤਾਨਵਿੰਡ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਤਾਜ਼ਾ ਫ਼ੈਸਲਿਆਂ ਕਾਰਨ ਸਿੱਖਿਆ ਪ੍ਰਣਾਲੀ 'ਤੇ ਨਕਾਰਾਤਮਕ ਅਸਰ ਪੈ ਰਿਹਾ ਹੈ | ਯੂਨੀਅਨ ਆਗੂਆਂ ਅਨੁਸਾਰ ਇਸ ਵੇਲੇ ਜਦੋਂ ਸਕੂਲਾਂ ਵਿਚ ਬੋਰਡ ਪ੍ਰੀਖਿਆਵਾਂ ਦੀਆਂ ਡਿਊਟੀਆਂ ਚੱਲ ਰਹੀਆਂ ਹਨ ਅਤੇ ਨਾਨ-ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਜ਼ੋਰਾਂ 'ਤੇ ਹੈ, ਉਸ ਸਮੇਂ ਅਧਿਆਪਕਾਂ ਨੂੰ ਹੋਰ ਡਿਊਟੀਆਂ 'ਚ ਲਗਾਉਣਾ ਸਿੱਖਿਆ ਵਿਰੋਧੀ ਕਦਮ ਹੈ | ਆਗੂਆਂ ਨੇ ਦੋਸ਼ ਲਗਾਇਆ ਕਿ ਪਹਿਲਾਂ ਐੱਸ. ਆਈ. ਆਰ. ਡਿਊਟੀ ਦੇ ਨਾਂ 'ਤੇ ਅਧਿਆਪਕਾਂ ਨੂੰ ਬੱਚਿਆਂ ਤੋਂ ਦੂਰ ਰੱਖਿਆ ਗਿਆ ਅਤੇ ਹੁਣ ਸਿਹਤ ਬੀਮਾ ਯੋਜਨਾ ਨਾਲ ਸੰਬੰਧਿਤ ਡਿਊਟੀਆਂ ਲਗਾ ਕੇ ਸਕੂਲਾਂ ਨੂੰ ਅਧਿਆਪਕ-ਹੀਣ ਕੀਤਾ ਜਾ ਰਿਹਾ ਹੈ | ਇਸ ਕਾਰਨ ਮਾਪੇ ਅਤੇ ਵਿਦਿਆਰਥੀ ਦੋਵੇਂ ਹੈਰਾਨ ਹਨ | ਇਸ ਮੌਕੇ ਜ਼ਿਲ੍ਹਾ ਸਰਪ੍ਰਸਤ ਮੰਗਲ ਸਿੰਘ ਟਾਂਡਾ, ਕੈਸ਼ੀਅਰ ਹਰਪ੍ਰੀਤ ਸਿੰਘ ਸੋਹੀਆਂ ਅਤੇ ਸੀਨੀਅਰ ਮੀਤ ਪ੍ਰਧਾਨ ਹੀਰਾ ਸਿੰਘ ਭੱਟੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਅਧਿਆਪਕਾਂ ਦੀਆਂ ਮੁੱਖ ਮੰਗਾਂ ਅਜੇ ਤੱਕ ਅਧੂਰੀਆਂ ਹਨ | ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਲਾਗੂ ਨਹੀਂ ਕੀਤਾ ਗਿਆ, ਡੀ. ਏ. ਅਤੇ ਬਕਾਏ ਜਾਰੀ ਨਹੀਂ ਕੀਤੇ ਗਏ ਅਤੇ ਤਰੱਕੀਆਂ ਵੀ ਲਟਕ ਰਹੀਆਂ ਹਨ | ਅਧਿਆਪਕ ਯੋਗਤਾ ਟੈਸਟ ਮਾਮਲੇ 'ਤੇ ਵੀ ਸਰਕਾਰ ਵਲੋਂ ਕੋਈ ਸਪਸ਼ਟਤਾ ਨਹੀਂ ਦਿੱਤੀ ਗਈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਸਿਹਤ ਬੀਮਾ ਕਾਰਡ ਬਣਾਉਣ ਲਈ ਲੱਗੀਆਂ ਡਿਊਟੀਆਂ ਤੋਂ ਅਧਿਆਪਕ ਨੂੰ ਫਾਰਗ ਕਰੇ | ਜੇਕਰ ਸਰਕਾਰ ਨੇ ਅਧਿਆਪਕਾਂ 'ਤੇ ਦੋਹਰੀ-ਤੇਹਰੀ ਡਿਊਟੀਆਂ ਦਾ ਬੋਝ ਘਟਾਇਆ ਨਾ ਤਾਂ ਅਧਿਆਪਕ ਸੰਘਰਸ਼ ਲਈ ਮਜਬੂਰ ਹੋਣਗੇ, ਜਿਸਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਖੋਖਲੇ ਸਾਬਤ ਹੋਏ ਅੰਮਿ੍ਤਸਰ ਨੂੰ ਆਈਕੌਨਿਕ ਸਿਟੀ ਬਣਾਉਣ ਦੇ ਦਾਅਵੇ <br/> ਅਗਲੀ ਖ਼ਬਰ 40 ਫੁੱਟ ਰੋਡ ਵਿਖੇ ਨੂੰ ਹ ਦੇ ਪੇਕਿਆਂ ਨੇ ਕੀਤੀ ਕੁੜਮਾਂ ਦੇ ਘਰ ਗੁੰਡਾਗਰਦੀ <br/>
Ad Position 24