26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਟਰੱਸਟ ਵਲੋਂ 214 ਧੀਆਂ ਦੇ ਵਿਆਹ ਮੁਕੰਮਲ, ਘਰ ਬਣਾਉਣ ਦਾ ਕੰਮ ਹੋਇਆ ਸ਼ੁਰੂ-ਡਾ. ਐੱਸ. ਪੀ. ਸਿੰਘ ਉਬਰਾਏ <br/>

Ad Position 21
No active advertisement
ਅਜੀਤ ਡੈਸਕ 27-02-2026

ਅਜਨਾਲਾ/ਚਮਿਆਰੀ, 26 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ)-ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ ਦਿਲੀ ਕਾਰਨ ਪੂਰੀ ਦੁਨੀਆਂ ਅੰਦਰ 'ਰੱਬ ਦੇ ਫ਼ਰਿਸ਼ਤੇ' ਵਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵਲੋਂ ਸ਼ੁਰੂ ਕੀਤੀ ਗਈ 'ਹੜ ਪ੍ਰਭਾਵਿਤ ਵਿਆਹ ਯੋਜਨਾ' ਤਹਿਤ ਅੱਜ ਅੰਮਿ੍ਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਨਾਲ ਸੰਬੰਧਿਤ ਵੱਖ-ਵੱਖ ਪਰਿਵਾਰਾਂ ਦੀਆਂ 16 ਹੋਰਨਾਂ ਧੀਆਂ ਸਮੇਤ ਗੁਰਦਾਸਪੁਰ ਜ਼ਿਲ੍ਹੇ ਦੀ 1 ਧੀ ਦੇ ਵਿਆਹ ਲਈ ਸਹਾਇਤਾ ਦੇ ਰੂਪ 'ਚ ਇਕ-ਇਕ ਲੱਖ ਰੁਪਏ ਦੇ ਚੈੱਕ ਸ਼ਗਨ ਵਜੋਂ ਦਿੱਤੇ ਗਏ | ਇਸ ਸੇਵਾ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਉਚੇਚੇ ਤੌਰ 'ਤੇ ਸਰਹੱਦੀ ਖੇਤਰ 'ਚ ਪਹੁੰਚੇ ਡਾ.ਅੱੈਸ.ਪੀ. ਸਿੰਘ ਉਬਰਾਏ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਟਰੱਸਟ ਵਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਨ ਦੇ ਫ਼ੈਸਲੇ ਤਹਿਤ ਅੱਜ ਜ਼ਿਲ੍ਹਾ ਅੰਮਿ੍ਤਸਰ ਦੀਆਂ 16, ਤਰਨਤਾਰਨ ਦੀਆਂ 25, ਫ਼ਿਰੋਜ਼ਪੁਰ ਦੀਆਂ 31, ਫ਼ਾਜ਼ਿਲਕਾ ਦੀਆਂ 28, ਮੋਗਾ ਦੀਆਂ 4 ਜਦਕਿ ਕਪੂਰਥਲਾ, ਜਲੰਧਰ ਤੇ ਗੁਰਦਾਸਪੁਰ ਦੀਆਂ 1-1 ਧੀਆਂ ਭਾਵ ਕੁਲ 107 ਪਰਿਵਾਰਾਂ ਨੂੰ ਵਿਆਹਾਂ ਵਾਸਤੇ ਇਕ-ਇਕ ਲੱਖ ਰੁਪਏ ਦੇਣ ਉਪਰੰਤ ਹੁਣ ਤੱਕ ਟਰੱਸਟ ਵਲੋਂ ਕੁਲ 214 ਧੀਆਂ ਦੇ ਵਿਆਹ ਮੁਕੰਮਲ ਹੋ ਗਏ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵਲੋਂ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਘਰਾਂ ਨੂੰ ਬਣਾਉਣ ਦਾ ਕਾਰਜ ਵੀ ਆਰੰਭ ਹੋ ਗਿਆ ਹੈ, ਜਿਸ ਤਹਿਤ 15 ਪੀੜਤ ਪਰਿਵਾਰਾਂ ਨੂੰ ਲੋੜੀਂਦੀ ਰਾਸ਼ੀ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ | ਡਾ. ਉਬਰਾਏ ਨੇ ਵਿਆਹ ਕਾਰਜਾਂ ਦੀ ਵੱਡੀ ਸੇਵਾ ਨੂੰ ਨੇਪਰੇ ਚਾੜ੍ਹਨ ਲਈ ਸਿਆਟਲ (ਯੂ.ਐੱਸ.ਏ.) ਦੀ ਸਮੂਹ ਸਾਧ ਸੰਗਤ ਵਲੋਂ ਪਾਏ ਗਏ ਵਿਸ਼ੇਸ਼ ਯੋਗਦਾਨ ਲਈ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦਿਆਂ ਦੱਸਿਆ ਕਿ ਟਰੱਸਟ ਦੀ ਸਿਆਟਲ ਇਕਾਈ ਦੇ ਅਹੁਦੇਦਾਰ ਵੀ ਉਚੇਚੇ ਤੌਰ 'ਤੇ ਅਮਰੀਕਾ ਤੋਂ ਆ ਕੇ ਅੱਜ ਦੇ ਵਿਆਹ ਸਮਾਗਮਾਂ ਦਾ ਹਿੱਸਾ ਬਣੇ ਹਨ | ਸਮਾਗਮ ਦੇ ਅਖੀਰ 'ਚ ਕਸਬਾ ਚਮਿਆਰੀ ਦੇ ਮੁਹਤਬਰਾਂ ਵਲੋਂ ਡਾ. ਉਬਰਾਏ ਸਮੇਤ ਆਏ ਹੋਏ ਮਹਿਮਾਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਦੌਰਾਨ ਧੀਆਂ ਦੇ ਮਾਪਿਆਂ ਨੇ ਡਾ. ਉਬਰਾਏ ਸਮੇਤ ਟਰੱਸਟ ਦੀ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਦੀ ਬਦੌਲਤ ਅੱਜ ਉਹ ਆਪਣੀਆਂ ਧੀਆਂ ਦੇ ਵਿਆਹਾਂ ਦੇ ਖ਼ਰਚ ਤੋਂ ਭਾਰ ਮੁਕਤ ਹੋ ਗਏ ਹਨ | ਇਸ ਮੌਕੇ ਟਰੱਸਟੀ ਡਾ. ਸਤਨਾਮ ਸਿੰਘ ਨਿੱਝਰ, ਟਰੱਸਟ ਦੀ ਸਿਆਟਲ ਇਕਾਈ ਦੇ ਪ੍ਰਧਾਨ ਦਇਆਬੀਰ ਸਿੰਘ ਪਿੰਟੂ ਬਾਠ, ਗੁਰਦੀਪ ਸਿੰਘ ਸਿੱਧੂ, ਹਰਦੀਪ ਸਿੰਘ ਸਿੱਧ, ਗੁਰਮੀਤ ਸਿੰਘ ਨਿੱਝਰ, ਹਰਦੇਵ ਸਿੰਘ (ਯੂ.ਐੱਸ.ਏ.), ਸੈਕਟਰੀ ਰੈੱਡ ਕਰਾਸ ਅੰਮਿ੍ਤਸਰ ਸੈਮਸਨ ਮਸੀਹ, ਸਹਾਇਕ ਕਮਿਸ਼ਨਰ ਦਵਿੰਦਰ ਸਿੰਘ, ਮਾਸਟਰ ਅਮਰੀਕ ਸਿੰਘ ਸੰਧੂ, ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸੁਖਦੀਪ ਸਿੱਧੂ, ਸਿਸ਼ਪਾਲ ਸਿੰਘ ਲਾਡੀ, ਮਨਪ੍ਰੀਤ ਸੰਧੂ ਚਮਿਆਰੀ, ਰਵਿੰਦਰ ਸਿੰਘ ਮਠਾਰੂ, ਨਵਜੀਤ ਸਿੰਘ ਘਈ, ਜਗਦੇਵ ਸਿੰਘ ਛੀਨਾ, ਮਨਪ੍ਰੀਤ ਸਿੰਘ ਅਤੇ ਫਤਿਹ ਛੀਨਾ ਤੋਂ ਇਲਾਵਾ ਸਰਪੰਚ ਜੁਗਰਾਜਪਾਲ ਕੌਰ, ਸਾਬਕਾ ਸਰਪੰਚ ਜਰਨੈਲ ਸਿੰਘ ਵੜੈਚ, ਲੇਖਕ ਸਤਨਾਮ ਜੱਸੜ, ਗੁਰਚਰਨਜੀਤ ਸਿੰਘ ਅਵਾਨ, ਬਲਜਿੰਦਰ ਸਿੰਘ ਅਵਾਣ, ਪ੍ਰਭ ਸੋਹਲ, ਗੁਰਵਿੰਦਰ ਕਾਹਲੋਂ, ਬਾਬਾ ਰੇਸ਼ਮ ਸਿੰਘ, ਬਲਦੇਵ ਸਿੰਘ ਸੋਹੀ, ਜਸਬੀਰ ਸਿੰਘ ਢਿੱਲੋਂ, ਸਰਬਮਾਨ ਸਿੰਘ ਜੌਹਲ, ਦਲਬੀਰ ਸਿੰਘ ਧਾਲੀਵਾਲ ਕਲੇਰ, ਦਿਲਬਾਗ ਸਿੰਘ ਸੰਧੂ, ਹਰਦੇਵ ਸਿੰਘ ਸੰਧੂ, ਹੈਪੀ ਸੰਧੂ, ਵਿਰਸਾ ਸਿੰਘ ਸੋਹਲ, ਜਰਨੈਲ ਸਿੰਘ, ਅੰਗਰੇਜ਼ ਸਿੰਘ, ਫ਼ੌਜੀ ਸਰਬਜੀਤ ਸਿੰਘ, ਜੋਗਿੰਦਰ ਸਿੰਘ, ਰਵੀ ਬੱਲ, ਬਲਵਿੰਦਰ ਸਿੰਘ ਹਰੜ, ਕੁੱਕੂ ਕਾਹਲੋਂ, ਗੁਰਨੂਰ ਕਾਹਲੋਂ, ਮਨਜੋਤ ਕੈਨੇਡਾ ਅਤੇ ਦਲਜੀਤ ਸਿੰਘ ਸਮੇਤ ਇਲਾਕੇ ਦੇ ਮੋਹਤਬਰ ਵਿਅਕਤੀ ਸਨ |

Ad Position 22
No active advertisement
ਪਿਛਲੀ ਖ਼ਬਰ ਮਾਨਸਿਕ ਸਿਹਤ ਸੇਵਾਵਾਂ ਲਈ 'ਟੈਲੀ-ਮਾਨਸ' ਸਾਬਤ ਹੋ ਰਿਹਾ ਹੈ ਵਰਦਾਨ- ਡਾ. ਨਵਰੂਪ ਕੌਰ <br/> ਅਗਲੀ ਖ਼ਬਰ ਹਵਾਈ ਅੱਡਾ ਰੋਡ 'ਤੇ ਲਗੇ ਜਾਮ ਖੁਲ੍ਹਵਾਉਣ ਲਈ ਸੜਕ 'ਤੇ ਉਤਰੇ ਲੋਕ ਸਭਾ ਮੈਂਬਰ ਔਜਲਾ
Ad Position 24