26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਝੂਠੇ ਪੁਲਿਸ ਮੁਕਾਬਲਿਆਂ 'ਤੇ ਕੇਂਦਰ ਸਰਕਾਰ, ਮਨੁੱਖੀ ਅਧਿਕਾਰ ਸੰਗਠਨ, ਸਿੱਖ ਬੁੱਧੀਜੀਵੀ ਅਤੇ ਸਿੱਖ ਜਥੇਬੰਦੀਆ ਦੀ ਚੁੱਪ ਚਿੰਤਾ ਦਾ ਵਿਸ਼ਾ-ਆਗੂ <br/>

Ad Position 21
No active advertisement
ਅਜੀਤ ਡੈਸਕ 27-02-2026
ਸੁਲਤਾਨਵਿੰਡ, 26 ਫਰਵਾਰੀ (ਗੁਰਨਾਮ ਸਿੰਘ ਬੁੱਟਰ)-ਪੰਜਾਬ ਪੁਲਿਸ ਵਲੋਂ ਆਏ ਦਿਨ ਬਣਾਏ ਜਾ ਰਹੇ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਖ਼ਿਲਾਫ਼ ਅੱਜ ਜਥਾ ਸਿਰਲੱਥ ਖਾਲਸਾ ਅਤੇ 21 ਮੈਂਬਰੀ ਕਮੇਟੀ ਗੁਰੁਦਆਰਾ ਅਟਾਰੀ ਸਾਹਿਬ ਦੀ ਮੀਟਿੰਗ ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਪਿੰਡ ਵਿਖੇ ਹੋਈ | ਜਿਸ ਵਿਚ ਪੰਜਾਬ ਸਰਕਾਰ ਦੀ ਸ਼ਹਿ 'ਤੇ ਪੰਜਾਬ ਪੁਲਿਸ ਵਲੋਂ ਆਏ ਦਿਨ ਬਣਾਏ ਜਾ ਰਹੇ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਜਥਾ ਸਿਰਲੱਥ ਖਾਲਸਾ ਦੇ ਮੁੱਖ ਸੇਵਾਦਾਰ ਭਾਈ ਦਿਲਬਾਗ ਸਿੰਘ ਖਾਲਸਾ ਅਤੇ 21 ਮੈਂਬਰੀ ਕਮੇਟੀ ਗੁਰੁਦਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਪਿੰਡ ਦੇ ਪ੍ਰਧਾਨ ਜਸਬੀਰ ਸਿੰਘ ਮੰਗਾ ਵਲੋਂ ਸਾਂਝੇ ਬਿਆਨ ਵਿਚ ਕਿਹਾ ਗਿਆ ਹੈ ਕਿ ਪੰਜਾਬ ਪੁਲਿਸ ਵਲੋਂ ਆਏ ਦਿਨ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਤੇ ਕੇਂਦਰ ਸਰਕਾਰ, ਸਿੱਖ ਬੁੱਧੀਜੀਵੀਆਂ, ਸਿੱਖ ਜਥੇਬੰਦੀਆਂ ਅਤੇ ਮਨੁੱਖੀ ਅਧਿਕਾਰ ਸੰਗਠਨ ਜਥੇਬੰਦੀਆਂ ਦੀ ਚੁੱਪ ਪੰਜਾਬ ਦੀ ਨੌਜਵਾਨੀ ਲਈ ਬਹੁਤ ਘਾਤਕ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਝੂਠੇ ਪੁਲਿਸ ਮੁਕਾਬਲਿਆਂ ਦੀ ਜਾਂਚ ਮਾਣਯੋਗ ਹਾਈਕੋਰਟ ਦੇ ਰਿਟਾਇਰਡ ਜੱਜ਼ਾਂ ਦੀ ਸਿੱਟ ਬਣਾ ਕੇ ਕਰਾਉਣੀ ਚਾਹੀਦੀ ਹੈ | ਇਸ ਮੌਕੇ ਅਰਜਨ ਸਿੰਘ ਚੀਮਾ, ਪਲਵਿੰਦਰ ਸਿੰਘ ਸੰਧੂ, ਸੁਪਿੰਦਰ ਸਿੰਘ ਢਿੱਲੋਂ, ਜਸਵਿੰਦਰ ਸਿੰਘ ਚੌਹਾਨ, ਭਾਈ ਤੇਜਪਾਲ ਸਿੰਘ, ਭਾਈ ਮੁਖਤਿਆਰ ਸਿੰਘ ਗੋਨਾ, ਹਰਜੀਤ ਸਿੰਘ ਮਾਹਲ, ਜਸਬੀਰ ਸਿੰਘ ਚੌਹਾਨ ਸਤਨਾਮ ਸਿੰਘ, ਗੁਰਮੇਜ ਸਿੰਘ ਮਾਹਲ, ਕਰਨਬੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਓਵਾਲ 'ਚ ਸਾਲਾਨਾ ਜੋੜ ਮੇਲ ਕਰਵਾਇਆ <br/> ਅਗਲੀ ਖ਼ਬਰ ਲੋਕ ਨਿਰਮਾਣ ਵਿਭਾਗ ਵਲੋਂ ਅਕਾਲ ਪੁਰਖ ਦੇ ਸ਼ੁਕਰਾਨੇ ਲਈ ਧਾਰਮਿਕ ਸਮਾਗਮ <br/>
Ad Position 24