27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸ਼੍ਰੋਮਣੀ ਕਮੇਟੀ ਦੇ ਸਕੂਲਾਂ 'ਚ ਨਰਸਰੀ ਵਿੰਗ ਲਈ ਬਚਪਨ ਪ੍ਰੋਜੈਕਟ ਖੇਡ ਪ੍ਰਣਾਲੀ ਲਾਗੂ

Ad Position 21
No active advertisement
ਅਜੀਤ ਡੈਸਕ 27-02-2026
ਅੰਮਿ੍ਤਸਰ, 26 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਏ ਜਾ ਰਹੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਮਸਰ ਰੋਡ ਵਿਖੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਨੇ ਸਕੂਲ 'ਚ ਚੱਲ ਰਹੇ ਸਿੱਖਿਆ ਅਤੇ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ | ਇਸ ਦੌਰੇ ਦਾ ਮਕਸਦ ਸਕੂਲ 'ਚ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਉੱਚਾ ਚੁੱਕਣਾ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਪੱਧਰ ਦੀ ਪੜ੍ਹਾਈ ਪ੍ਰਦਾਨ ਕਰਨਾ ਸੀ | ਇਸ ਮੌਕੇ ਪਿ੍ੰਸੀਪਲ ਮਮਤਾ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਸਿੱਖੀ ਅਤੇ ਸਿੱਖਿਆ ਦੇ ਪ੍ਰਚਾਰ-ਪਸਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਕੂਲ 'ਚ ਸੀ.ਆਈ.ਸੀ.ਐਸ.ਈ ਪੱਧਰ ਦੀ ਪੜ੍ਹਾਈ ਸ਼ੁਰੂ ਕਰਨ ਲਈ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਅਤੇ ਮੁਕਾਬਲਾਤਮਕ ਸਿੱਖਿਆ ਪ੍ਰਾਪਤ ਹੋ ਸਕੇ | ਇਸ ਮੌਕੇ ਪੁਰ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਵਲੋਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਕੂਲਾਂ 'ਚ ਨਰਸਰੀ ਵਿੰਗ ਲਈ ਬਚਪਨ ਪ੍ਰੋਜੈਕਟ ਖੇਡ ਪ੍ਰਣਾਲੀ ਲਾਗੂ ਕਰਨ ਹਿੱਤ ਲਗਭਗ 50 ਲੱਖ ਰੁਪਏ ਦਾ ਸਮਾਨ ਜਾਰੀ ਗਿਆ, ਜੋ ਛੋਟੇ ਬੱਚਿਆਂ ਨੂੰ ਖੇਡ-ਖੇਡ 'ਚ ਸਿੱਖਿਆ ਵੀ ਦਿੰਦਾ ਹੈ | ਇਸ ਪ੍ਰੋਜੈਕਟ ਦਾ ਮੁੱਖ ਮਕਸਦ ਬੱਚਿਆਂ ਦੀ ਸੋਚਣ ਸ਼ਕਤੀ, ਬੋਲਣ ਦੀ ਕਲਾ ਅਤੇ ਜ਼ਿੰਦਗੀ ਦੇ ਹੁਨਰਾਂ ਨੂੰ ਨਿਖਾਰਨਾ ਤਾਂ ਜੋ ਉਨ੍ਹਾਂ ਦਾ ਭਵਿੱਖ ਵਧੀਆ ਹੋ ਸਕੇ | ਇਸ ਦੌਰਾਨ ਸਕੂਲ ਦੀ ਬਿਲਡਿੰਗ ਦੀ ਰੈਨੋਵੇਸ਼ਨ ਸੰਬੰਧੀ ਵੀ ਚਰਚਾ ਕੀਤੀ ਗਈ | ਇਸ ਮੌਕੇ ਐਕਸੀਅਨ ਜਤਿੰਦਰਪਾਲ ਸਿੰਘ, ਸੁਖਵਿੰਦਰ ਸਿੰਘ, ਐਸ.ਡੀ.ਓ. ਸੁਖਬੀਰ ਸਿੰਘ, ਜੇ.ਈ. ਸਿਮਰਨਜੀਤ ਸਿੰਘ, ਮਨਿੰਦਰ ਮੋਹਨ ਸਿੰਘ, ਪ੍ਰਭਜੋਤ ਕੌਰ ਅਧਿਆਪਕਾ, ਸੰਦੀਪ ਕੌਰ ਅਧਿਆਪਕਾ ਅਤੇ ਜੈਪਾਲ ਸਿੰਘ ਅਕਾਉਂਟੈਂਟ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਸੇਲ ਤੇ ਮਾਰਕੀਟਿੰਗ ਰਣਨੀਤੀਆਂ 'ਤੇ ਇਕ ਵਿਸ਼ੇਸ਼ ਸੈਮੀਨਾਰ <br/> ਅਗਲੀ ਖ਼ਬਰ ਸ਼ੇਰ-ਏ-ਪੰਜਾਬ ਸੇਵਾ ਕੇਂਦਰ ਪਿੰਡ ਸੁਲਤਾਨਵਿੰਡ ਵਿਖੇ ਬਿਲੀਅਨ ਹਾਰਟ ਬੀਟਿੰਗ ਪਲੇਠਾ ਫ਼੍ਰੀ ਮੈਡੀਕਲ ਕੈਂਪ ਲਾਇਆ <br/>...
Ad Position 24