27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸ਼੍ਰੋਮਣੀ ਕਮੇਟੀ ਵਲੋਂ ਸਾਬਕਾ ਮੁੱਖ ਗ੍ਰੰਥੀ ਗਿਆਨੀ ਮੋਹਣ ਸਿੰਘ ਦੀ ਯਾਦ 'ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 27-02-2026
ਅੰਮਿ੍ਤਸਰ, 26 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰੀਬ ਤਿੰਨ ਦਹਾਕੇ ਮੁੱਖ ਗੰੰ੍ਰਥੀ ਤੇ ਗ੍ਰੰਥੀ ਸਿੰਘ ਵਜੋਂ ਸੇਵਾਵਾਂ ਨਿਭਾਉਣ ਵਾਲੇ ਗਿਆਨੀ ਮੋਹਣ ਸਿੰਘ, ਜੋ ਬੀਤੇ ਸਮੇਂ ਕੈਨੇਡਾ ਵਿਖੇ ਗੁਰਪੁਰੀ ਪਿਆਨਾ ਕਰ ਗਏ ਸਨ, ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ, ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਤੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ, ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ, ਪਰਿਵਾਰਕ ਮੈਂਬਰ ਤੇ ਸਿੱਖ ਸੰਗਤਾਂ ਮੌਜੂਦ ਸਨ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸਤਨਾਮ ਸਿੰਘ ਕੁਹਾੜਕਾ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਗਾਇਣ ਕੀਤਾ | ਸੰਗਤਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਮੋਹਣ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਮਾ ਸਮਾਂ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਣਾ ਕੀਤੀ | ਉਨ੍ਹਾਂ ਕਿਹਾ ਕਿ ਸਿੱਖ ਦੀ ਰਹਿਣੀ ਤੇ ਕਥਨੀ ਇਕ ਹੋ ਜਾਵੇ ਇਹ ਗੁਰੂ ਦੀ ਬਖ਼ਸ਼ਿਸ਼ ਹੁੰਦੀ ਹੈ ਤੇ ਗਿਆਨੀ ਮੋਹਣ ਸਿੰਘ ਦੇ ਜੀਵਨ ਵਿਚੋਂ ਇਸ ਦੀ ਝਲਕ ਹਮੇਸ਼ਾ ਝਲਕਦੀ ਰਹੀ | ਉਹ ਆਪਣੀ ਰਿਹਾਇਸ਼ ਵੀ ਗੁਰੂ ਘਰ ਦੇ ਨਾਮ ਲਗਵਾ ਕੇ ਸੰਗਤ ਲਈ ਵੱਡੀ ਪ੍ਰੇਰਣਾ ਬਣੇ | ਉਨ੍ਹਾਂ ਜਿਥੇ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਏ ਜਾਣ ਬਾਰੇ ਆਖਿਆ, ਉਥੇ ਹੀ ਉਨ੍ਹਾਂ ਦੇ ਜੀਵਨ ਬਾਰੇ ਇਕ ਕਿਤਾਬਚਾ ਵੀ ਛਾਪਣ ਦਾ ਐਲਾਨ ਕਰਦਿਆਂ ਇਹ ਕਿਤਾਬਚਾ ਲਿਖਣ ਦੀ ਸੇਵਾ ਗਿਆਨੀ ਪਿੰਦਰਪਾਲ ਸਿੰਘ ਨੂੰ ਨਿਭਾਉਣ ਲਈ ਆਖਿਆ | ਗਿਆਨੀ ਪਿੰਦਰਪਾਲ ਸਿੰਘ ਨੇ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਸਮੇਂ ਗੁਰੂ ਘਰ ਦੀ ਮਰਯਾਦਾ ਨੂੰ ਕਾਇਮ ਰੱਖਣ ਲਈ ਗਿਆਨੀ ਮੋਹਣ ਸਿੰਘ ਵਲੋਂ ਨਿਭਾਈਆਂ ਸੇਵਾਵਾਂ ਨੂੰ ਪੰਥ ਹਮੇਸ਼ਾ ਯਾਦ ਰੱਖੇਗਾ | ਇਸ ਮੌਕੇ ਗਿਆਨੀ ਮੋਹਣ ਸਿੰਘ ਦੀ ਧਰਮ ਪਤਨੀ ਬੀਬੀ ਸੁਰਜੀਤ ਕੌਰ ਅਤੇ ਉਨ੍ਹਾਂ ਦੇ ਸਪੁੱਤਰ ਤਰਲੋਚਨ ਸਿੰਘ ਨੇ ਗਿਆਨੀ ਮੋਹਣ ਸਿੰਘ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਨਾਮ ਕੀਤੀ ਕੋਠੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਸੌਂਪੀਆਂ | ਸਿੰਘ ਸਾਹਿਬਾਨ ਤੇ ਪ੍ਰਧਾਨ ਧਾਮੀ ਵਲੋਂ ਗਿਆਨੀ ਮੋਹਣ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਤੇ ਗਿਆਨੀ ਬਲਜੀਤ ਸਿੰਘ, ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ, ਸ਼੍ਰੋਮਣੀ ਕਮੇਟੀ ਮੈਂਬਰ ਫੁੰਮਣ ਸਿੰਘ, ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ, ਸਾਬਕਾ ਜਥੇ. ਗਿਆਨੀ ਗੁਰਬਚਨ ਸਿੰਘ, ਓ. ਐੱਸ. ਡੀ. ਸ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਪ੍ਰੀਤਪਾਲ ਸਿੰਘ, ਮੀਤ ਸਕੱਤਰ ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਗਿਆਨੀ ਮੋਹਣ ਸਿੰਘ ਦੇ ਪਰਿਵਾਰਕ ਮੈਂਬਰਾਂ ਵਿਚੋਂ ਬੀਬੀ ਸੁਰਜੀਤ ਕੌਰ, ਗਿਆਨੀ ਤਰਲੋਚਨ ਸਿੰਘ, ਜੁਝਾਰ ਸਿੰਘ, ਸੁਖਦੇਵ ਸਿੰਘ ਤਲਵੰਡੀ, ਐਡੀਸ਼ਨਲ ਸੈਸ਼ਨ ਜੱਜ ਬਲਜਿੰਦਰ ਸਿੰਘ, ਹਰਪਾਲ ਸਿੰਘ ਤੇ ਹਰਜੀਤ ਸਿੰਘ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਰਜਿੰਦਰ ਸਿੰਘ ਰੂਬੀ, ਜਸਪਾਲ ਸਿੰਘ ਢੱਡੇ, ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਅਰਦਾਸੀਏ ਭਾਈ ਬਲਜੀਤ ਸਿੰਘ ਸਮੇਤ ਹੋਰ ਸੰਗਤਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਫਲੋਰੈਸ ਇੰਟਰਨੈਸ਼ਨਲ ਸਕੂਲ 'ਚ ਸਾਲਾਨਾ ਖੇਡ ਮੇਲਾ ਕਰਵਾਇਆ <br/> ਅਗਲੀ ਖ਼ਬਰ ਸ਼ਹੀਦ ਬਾਬਾ ਬਘੇਲ ਸਿੰਘ, ਸ਼ਹੀਦ ਬਾਬਾ ਅਮਰ ਸਿੰਘ, ਸ਼ਹੀਦ ਬਾਬਾ ਤਾਰਾ ਸਿੰਘ ਵਾਂ ਅਤੇ ਸਮੂਹ ਸ਼ਹੀਦ ਸਿੰਘਾਂ ਦੀ 300 ਸਾ...
Ad Position 24