09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਟੈੱਟ ਦੀ ਸ਼ਰਤ ਲਗਾਉਣ ਖ਼ਿਲਾਫ਼ ਅਧਿਆਪਕਾਂ ਵਲੋਂ ਮੰਤਰੀ ਦੀ ਰਿਹਾਇਸ਼ ਮੂਹਰੇ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 03-03-2026
ਸੁਲਤਾਨਵਿੰਡ, 2 ਮਾਰਚ (ਗੁਰਨਾਮ ਸਿੰਘ ਬੁੱਟਰ)-ਅਧਿਆਪਕਾਂ ਦੇ ਸੇਵਾ ਵਿਚ ਬਣੇ ਰਹਿਣ ਅਤੇ ਤਰੱਕੀਆਂ 'ਤੇ ਟੀ.ਈ.ਟੀ. ਦੀ ਸ਼ਰਤ ਲਗਾਉਣ ਖ਼ਿਲਾਫ ਪੰਜਾਬ ਦੀਆਂ ਸਮੂਹ ਸੰਘਰਸ਼ੀ ਅਧਿਆਪਕ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ ਈਟੀਓ ਕੈਬਨਿਟ ਮੰਤਰੀ ਦੇ ਨਿਵਾਸ ਰੋਸ ਪ੍ਰਦਰਸ਼ਨ ਕਰਕੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਰੋਸ ਪੱਤਰ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਇਸ ਮਾਮਲੇ ਵਿਚ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਪੰਜਾਬ ਵਿਧਾਨ ਸਭਾ ਵਿਚ ਬਿੱਲ/ਮਤਾ ਪਾਸ ਕੀਤਾ ਜਾਵੇ ਅਤੇ ਸੁਪਰੀਮ ਕੋਰਟ ਦੇ ਗ਼ੈਰ ਵਾਜਿਬ ਫੈਸਲੇ ਵਿਰੁੱਧ ਰਿਵਿਊ ਪਟੀਸ਼ਨ ਦਾਇਰ ਕਰਦੇ ਹੋਏ ਪੈਂਡਿੰਗ ਤਰੱਕੀਆਂ ਮੁਕੰਮਲ ਕੀਤੀਆਂ ਜਾਣ | ਇਸ ਮੌਕੇ ਅਧਿਆਪਕ ਆਗੂਆਂ ਅਸ਼ਵਨੀ ਅਵਸਥੀ, ਸੁੱਚਾ ਸਿੰਘ ਟਰਪਈ, ਹਰਜਿੰਦਰਪਾਲ ਸਿੰਘ ਪੰਨੂ, ਸੰਤਸੇਵਕ ਸਿੰਘ ਸਰਕਾਰੀਆ, ਦਲਬੀਰ ਸਿੰਘ ਐੱਸ. ਐੱਲ. ਏ., ਰਾਕੇਸ਼ ਕੁਮਾਰ, ਅਵਤਾਰ ਸਿੰਘ, ਪ੍ਰਸ਼ਾਂਤ ਕੁਮਾਰ ਰਈਆ, ਅਰਜਿੰਦਰ ਸਿੰਘ ਕਲੇਰ, ਨਵਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਐੱਨ. ਸੀ. ਟੀ. ਈ. ਦੇ ਨੋਟੀਫਿਕੇਸ਼ਨ ਦੀ ਅਣਦੇਖੀ ਕਰਦਿਆਂ 01.09.2025 ਦੇ ਫੈਸਲੇ ਕਾਰਨ ਸਭ ਅਧਿਆਪਕਾਂ 'ਤੇ ਬੇਲੋੜੀ ਟੈੱਟ ਦੀ ਸ਼ਰਤ ਥੋਪ ਦਿੱਤੀ ਗਈ ਹੈ | ਉਨ੍ਹਾਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਐੱਨ. ਸੀ. ਟੀ. ਈ. ਦੇ ਨੋਟੀਫਿਕੇਸ਼ਨ ਦੀ ਅਣਦੇਖੀ ਕਰਕੇ 01.09.2025 ਨੂੰ ਸਾਰੇ ਅਧਿਆਪਕਾਂ 'ਤੇ ਥੋਪੇ ਟੈੱਟ ਦੇ ਗ਼ੈਰ ਸੰਵਿਧਾਨਿਕ ਫੈਸਲੇ ਨੂੰ ਰੋਕਣ ਲਈ ਪੰਜਾਬ ਵਿਧਾਨ ਸਭਾ ਵਿਚ ਬਿੱਲ ਪਾਸ ਕੀਤਾ ਜਾਵੇ, ਟੈੱਟ ਲਾਗੂ ਹੋਣ ਤੋਂ ਪਹਿਲਾਂ ਐੱਨ. ਸੀ. ਟੀ. ਈ. ਵਲੋਂ ਨਿਰਧਾਰਿਤ ਕੀਤੀਆਂ ਯੋਗਤਾਵਾਂ ਅਤੇ ਸਮੇਂ ਸਮੇਂ 'ਤੇ ਵੱਖ-ਵੱਖ ਟੈਸਟਾਂ ਦੀ ਮੈਰਿਟ ਅਨੁਸਾਰ ਨਿਯੁਕਤ ਕੀਤੇ ਗਏ ਅਧਿਆਪਕਾਂ ਨੂੰ ਇਨਸਾਫ ਦਿਵਾਉਣ ਲਈ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਦਾਖਲ ਕੀਤੀ ਜਾਵੇ, ਟੈੱਟ ਲਾਗੂ ਹੋਣ ਤੋਂ ਪਹਿਲਾਂ ਉਪਰੋਕਤ ਪ੍ਰਕਿਰਿਆ ਰਾਹੀਂ ਨਿਯੁਕਤ ਅਧਿਆਪਕਾਂ ਦੀਆਂ ਤੁਰੰਤ ਪਦਉਨਤੀਆਂ ਕੀਤੀਆਂ ਜਾਣ, ਟੈੱਟ ਲਾਗੂ ਹੋਣ ਤੋਂ ਪਹਿਲਾਂ ਉਪਰੋਕਤ ਪ੍ਰਕਿਰਿਆ ਰਾਹੀਂ ਨਿਯੁਕਤ ਅਧਿਆਪਕਾਂ 'ਤੇ 8 ਮਾਰਚ ਦੇ ਜਬਰੀ ਥੋਪੇ ਟੈੱਟ ਦਾ ਟੈਸਟ ਰੱਦ ਕੀਤਾ ਜਾਵੇ ਅਤੇ ਇਨ੍ਹਾਂ ਅਧਿਆਪਕਾਂ 'ਤੇ 15 ਮਾਰਚ ਨੂੰ ਮੁਢਲੀ ਨਿਯੁਕਤੀ ਲਈ ਲਿਆ ਜਾ ਰਿਹਾ ਟੈੱਟ ਥੋਪਣਾ ਬੰਦ ਕੀਤਾ ਜਾਵੇ | ਇਸ ਮੌਕੇ ਜਰਮਨਜੀਤ ਸਿੰਘ ਛੱਜਲਵੱਡੀ, ਹਰਵਿੰਦਰ ਸਿੰਘ ਸੁਲਤਾਨਵਿੰਡ, ਹੀਰਾ ਸਿੰਘ ਭੱਟੀ, ਗੁਰਬਿੰਦਰ ਸਿੰਘ ਖਹਿਰਾ, ਹਰਮਨਦੀਪ ਸਿੰਘ ਭੰਗਾਲੀ, ਅਰੁਣ ਕੁਮਾਰ, ਗੁਰਿੰਦਰ ਸਿੰਘ ਘੁੱਕੇਵਾਲੀ, ਨਵਜੋਤ ਸਿੰਘ ਰਤਨ, ਹਰਪ੍ਰੀਤ ਸਿੰਘ ਸੋਹੀਆਂ, ਹਰਵਿੰਦਰ ਸਿੰਘ ਜਲਾਲਾਬਾਦ, ਨਿਰਮਲ ਸਿੰਘ ਭੋਮਾ,ਜਗਜੀਤ ਸਿੰਘ ਅਮਰਬੀਰ ਸਿੰਘ, ਨਿਰਮਲ ਸਿੰਘ ਸੁਖਰਾਜ ਸਿੰਘ ਮਾਹਲ, ਜਗਦੀਸ਼ ਮਧੇਪੁਰ, ਲਖਬੀਰ ਸਿੰਘ, ਅਮਰੀਕ ਸਿੰਘ, ਰਵੀਇੰਦਰ ਪਾਲ ਸਿੰਘ, ਨਵਦੀਪ ਸਿੰਘ, ਨਵਤੇਜ ਸਿੰਘ ਖਿਲਚੀਆਂ, ਨਿਰਮਲ ਸਿੰਘ, ਨਵਤੇਜ ਸਿੰਘ ਜੱਬੋਵਾਲ, ਕੰਵਲਜੀਤ ਕੌਰ ਛੱਜਲਵੱਡੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹਿਰ 'ਚੋਂ ਡੇਅਰੀਆਂ ਬਾਹਰ ਕੱਢਣ ਦਾ ਕੰਮ ਪਛੜਿਆ <br/> ਅਗਲੀ ਖ਼ਬਰ ਰੇਲਵੇ ਨੇ ਅੰਮਿ੍ਤਸਰ ਤੇ ਲੁਧਿਆਣਾ ਸਟੇਸ਼ਨਾਂ 'ਤੇ ਪਾਰਸਲ ਦੀ ਜਾਂਚ ਦੌਰਾਨ ਜੁਰਮਾਨਾ ਵਸੂਲਿਆ <br/>
Ad Position 24