ਅੰਮਿ੍ਤਸਰ, 3 ਮਾਰਚ (ਜਸਵੰਤ ਸਿੰਘ ਜੱਸ)- ਕੁਝ ਦਿਨਾਂ ਤੋਂ ਖਾੜੀ ਦੇਸ਼ਾਂ 'ਚ ਜੰਗ ਕਾਰਨ ਵਧ ਰਹੇ ਤਣਾਅ ਤੇ ਹਵਾਈ ਸੇਵਾਵਾਂ ਬੰਦ ਹੋਣ ਦੌਰਾਨ ਉੱਥੇ ਫਸੇ ਜ਼ਿਲ੍ਹਾ ਅੰਮਿ੍ਤਸਰ ਵਾਸੀਆਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਹੈਲਪ-ਲਾਈਨ ਨੰਬਰ ਜਾਰੀ ਕੀਤਾ ਹੈ | ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਉਕਤ ਹੈਲਪ ਲਾਈਨ ਨੰਬਰ ਜਾਰੀ ਕਰਦਿਆਂ ਦੱਸਿਆ ਕਿ ਇਹ ਹੈਲਪ ਲਾਈਨ ਨੰਬਰ 0183-2226161 ਦਿਨ-ਰਾਤ ਕਾਰਜਸ਼ੀਲ ਰਹੇਗਾ ਅਤੇ ਖਾੜੀ ਦੇਸ਼ਾਂ ਵਿਚ ਫਸੇ ਜ਼ਿਲ੍ਹਾ ਵਾਸੀ ਅਤੇ ਉਨ੍ਹਾਂ ਦੇ ਏਥੇ ਰਹਿ ਰਹੇ ਪਰਿਵਾਰ ਇਸ ਨੰਬਰ ਉੱਪਰ ਤੁਰੰਤ ਸਹਾਇਤਾ ਲਈ ਸੰਪਰਕ ਕਰ ਸਕਦੇ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸੂਬਾ ਪੱਧਰ 'ਤੇ ਵੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਨੰਬਰ 0172 2260042, 0172 2260043 ਜਾਰੀ ਕੀਤੇ ਗਏ ਹਨ | ਲੋੜ ਪੈਣ 'ਤੇ ਇਨ੍ਹਾਂ ਨੰਬਰਾਂ 'ਤੇ ਕਾਲ ਕੀਤੀ ਜਾ ਸਕਦੀ ਹੈ ਜਾਂ ਵਟਸਅੱਪ ਨੰਬਰ +91 94787 79112 'ਤੇ ਮੈਸੇਜ ਭੇਜੇ ਜਾ ਸਕਦੇ ਹਨ | ਡੀ. ਸੀ. ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਖਾੜੀ ਮੁਲਕਾਂ ਵਿਚ ਪੰਜਾਬੀਆਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਵਿਚ ਇਨ੍ਹਾਂ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ |
ਅੰਮਿ੍ਤਸਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖਾੜੀ ਦੇਸ਼ਾਂ 'ਚ ਜੰਗ ਕਾਰਨ ਫਸੇ ਜ਼ਿਲ੍ਹਾ ਵਾਸੀਆਂ ਦੀ ਸਹਾਇਤਾ ਲਈ ਹੈਲਪ ਲਾਈਨ ਨੰਬਰ ਜਾਰੀ <br/>
ਅਜੀਤ ਡੈਸਕ
04-03-2026