07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਵਿਧਾਇਕਾ ਜੀਵਨਜੋਤ ਕੌਰ ਵਲੋਂ ਕੇਜਰੀਵਾਲ ਨਾਲ ਮੁਲਾਕਾਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-03-2026

ਅੰਮਿ੍ਤਸਰ, 3 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਅੰਮਿ੍ਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਕ ਕੇਸ 'ਚ ਅਦਾਲਤ ਵਲੋਂ ਬਰੀ ਕੀਤੇ ਜਾਣ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਖੁਸ਼ੀ ਦਾ ਇਜ਼ਹਾਰ ਕੀਤਾ | ਜੀਵਨਜੋਤ ਕੌਰ ਨੇ ਦੱਸਿਆ ਕਿ ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ 23 ਹੋਰਾਂ ਨੂੰ ਦਿੱਲੀ ਸ਼ਰਾਬ ਘੁਟਾਲੇ 'ਚੋਂ ਨਾ ਸਿਰਫ਼ ਬਰੀ ਕੀਤਾ, ਸਗੋਂ ਕੇਸ ਨੂੰ ਹੀ ਖਾਰਜ ਕਰ ਦਿੱਤਾ | ਇਸ ਫ਼ੈਸਲੇ ਤੋਂ ਇਹ ਸਾਬਤ ਹੋ ਗਿਆ ਹੈ ਕਿ ਸੀ.ਬੀ.ਆਈ. ਨੂੰ ਭਾਜਪਾ ਹਾਈ ਕਮਾਂਡ ਨੇ ਇਕ ਸਾਜ਼ਿਸ਼ ਤਹਿਤ 'ਆਪ' ਪਾਰਟੀ ਨੂੰ ਖਤਮ ਕਰਨ ਦੇ ਉਦੇਸ਼ ਨਾਲ ਇਹ ਫਰਜ਼ੀ ਕੇਸ ਚਲਾਉਣ ਲਈ ਕਿਹਾ ਸੀ | ਭਾਜਪਾ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਨੂੰ ਖਤਮ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰਦੀ ਰਹੀ ਹੈ ਲੇਕਿਨ ਅਖ਼ੀਰ 'ਚ ਜਿੱਤ ਸੱਚਾਈ ਦੀ ਹੀ ਹੁੰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੇ ਪੋਸਟਰ ਗੰਦਗੀ ਵਾਲੀਆਂ ਥਾਵਾਂ ਤੋਂ ਤੁਰੰਤ ਹਟਾਏ ਜਾਣ-ਗਿਆਨੀ ਰਘਬੀਰ ਸਿੰਘ <br/... ਅਗਲੀ ਖ਼ਬਰ ਚੋਰੀ ਦੀਆਂ 2 ਐਕਟਿਵਾ ਸਣੇ 2 ਕਾਬੂ
Ad Position 24