08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ. ਸੈ. ਸਕੂਲ ਵਿਖੇ ਧਾਰਮਿਕ ਵਜ਼ੀਫ਼ੇ ਵੰਡੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਅੰਮਿ੍ਤਸਰ, 3 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ. ਸੈ. ਸਕੂਲ ਰਾਮਸਰ ਰੋਡ ਵਿਖੇ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਵਜੀਫ਼ਾ ਪ੍ਰੀਖਿਆ ਤਹਿਤ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਜਥੇਦਾਰ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤਿ੍ੰਗ ਕਮੇਟੀ ਦੇ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਵਲੋਂ ਸਕੂਲ ਦੇ ਪਹਿਲੇ ਦਰਜੇ ਅਤੇ ਦੂਜੇ ਦਰਜੇ ਦੇ 36 ਵਿਦਿਆਰਥੀਆਂ ਨੂੰ ਕ੍ਰਮਵਾਰ 1100/- ਅਤੇ 2100/- ਦੇ ਨਗਦ ਵਜੀਫ਼ਿਆਂ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਬੀਬੀ ਮਮਤਾ ਕੌਰ ਵਲੋਂ ਜਿਥੇ ਅੰਤਿ੍ੰਗ ਕਮੇਟੀ ਦੇ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਦਾ ਧੰਨਵਾਦ ਕੀਤਾ, ਉਥੇ ਨਾਲ ਹੀ ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਗੁਰਮਤਿ ਦੇ ਖੇਤਰ 'ਚ ਇਸੇ ਤਰ੍ਹਾਂ ਕਾਮਯਾਬੀ ਹਾਸਲ ਕਰਨ ਲਈ ਪ੍ਰੇਰਿਆ | ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਹਲਕਾ ਪ੍ਰਚਾਰਕ ਭਾਈ ਜਸਪਾਲ ਸਿੰਘ, ਭਾਈ ਗੁਰਵਿੰਦਰ ਸਿੰਘ, ਕਵੀਸ਼ਰ ਭਾਈ ਰਣਜੀਤ ਸਿੰਘ, ਬੀਬੀ ਪ੍ਰਭਜੋਤ ਕੌਰ, ਸਰਬਜੀਤ ਸਿੰਘ, ਜੈਪਾਲ ਸਿੰਘ, ਗੁਰਪ੍ਰੀਤ ਸਿੰਘ ਧਾਰਮਿਕ ਅਧਿਆਪਕ, ਗੁਰਪਿੰਦਰ ਸਿੰਘ ਅਤੇ ਸਮੁੱਚਾ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਆਫ ਨਰਸਿੰਗ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਪਿ੍ੰਸੀਪਲ ਸ੍ਰੀਮਤੀ ਕੰਚਨ ਮਲਹੋਤਰਾ ਲੀਡਰਸ਼ਿਪ ਐਕਸੀਲੈਂਸ ਇਨ ਫਿਊਚਰ-ਰੈਡੀ ਐਜੂਕੇਸ਼ਨ ਐਵਾਰਡ ਨਾਲ ਸਨਮਾਨਿਤ <br/>
Ad Position 24