10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਜਸਪਾਲ ਸਿੰਘ ਢਿੱਲੋਂ ਵਲੋਂ ਐੱਸ.ਡੀ.ਐੱਮ. ਅਸ਼ੋਕ ਕੁਮਾਰ ਦਾ ਸਨਮਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਅਜਨਾਲਾ, 3 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਸਬ ਡਵੀਜ਼ਨ ਅਜਨਾਲਾ ਦੇ ਨਵ-ਨਿਯੁਕਤ ਐੱਸ.ਡੀ.ਐੱਮ ਅਸ਼ੋਕ ਕੁਮਾਰ ਨੂੰ ਉਨ੍ਹਾਂ ਦੇ ਦਫਤਰ ਵਿਖੇ ਜਾ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਨੇ ਐੱਸ.ਡੀ.ਐੱਮ. ਅਸ਼ੋਕ ਕੁਮਾਰ ਨੂੰ ਗੁਲਦਸਤਾ ਭੇਟ ਕਰਕੇ ਜਿੱਥੇ ਜੀ ਆਇਆਂ ਆਖਿਆ ਉਥੇ ਹੀ ਵਿਸ਼ਵਾਸ ਦਿਵਾਇਆ ਕਿ ਬਤੌਰ ਪ੍ਰਧਾਨ ਨਗਰ ਪੰਚਾਇਤ ਅਜਨਾਲਾ ਉਹ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਕਰਨਗੇ | ਇਸ ਦੌਰਾਨ ਗੱਲਬਾਤ ਕਰਦਿਆਂ ਐੱਸ.ਡੀ.ਐੱਮ. ਅਸ਼ੋਕ ਕੁਮਾਰ ਨੇ ਕਿਹਾ ਕਿ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸਬ-ਡਵੀਜ਼ਨ ਅਜਨਾਲਾ ਦੇ ਲੋਕਾਂ ਦੀ ਸੇਵਾ ਕਰਨਗੇ, ਅਗਰ ਕਿਸੇ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧਾ ਵੀ ਮਿਲ ਸਕਦਾ ਹੈ | ਇਸ ਮੌਕੇ ਨਾਇਬ ਤਹਿਸੀਲਦਾਰ ਅਜਨਾਲਾ ਅਭਿਨਵ ਤਿਵਾੜੀ, ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ ਅਤੇ ਕੌਂਸਲਰ ਰਾਜਬੀਰ ਕੌਰ ਚਾਹਲ ਦੇ ਪਤੀ ਸ਼ਿਵਦੀਪ ਸਿੰਘ ਚਾਹਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰ ਯੂਨੀਅਨ ਤਹਿਸੀਲ ਅਜਨਾਲਾ ਦੀ ਮੀਟਿੰਗ <br/> ਅਗਲੀ ਖ਼ਬਰ ਸਬ-ਡਵੀਜ਼ਨ ਚੋਗਾਵਾਂ 'ਚ ਪ੍ਰਮੋਸ਼ਨ ਹੋਣ 'ਤੇ ਕੀਤਾ ਸਨਮਾਨਿਤ <br/>
Ad Position 24