25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਅੱਜ ਆਰੰਭ ਹੋਵੇਗਾ ਤਿੰਨ ਦਿਨਾ 'ਅੰਮਿ੍ਤਸਰ ਸਾਹਿਤ ਉਤਸਵ' ਸ਼ਾਇਰਾ ਅਰਤਿੰਦਰ ਸੰਧੂ ਨੂੰ ਦਿੱਤਾ ਜਾਵੇਗਾ ਇਸ ਸਾਲ ਦਾ 'ਨਾਦ ਪ੍ਰਗਾਸੁ ਸ਼ਬਦ ਸਨਮਾਨ'

Ad Position 21
No active advertisement
ਅਜੀਤ ਡੈਸਕ 06-03-2026
ਅੰਮਿ੍ਤਸਰ, 5 ਮਾਰਚ (ਜਸਵੰਤ ਸਿੰਘ ਜੱਸ)-ਖੋਜ ਸੰਸਥਾ ਨਾਦ ਪ੍ਰਗਾਸੁ ਦੁਆਰਾ ਤਿੰਨ ਦਿਨਾ ਸਾਲਾਨਾ 'ਅੰਮਿ੍ਤਸਰ ਸਾਹਿਤ ਉਤਸਵ' ਕੱਲ 6 ਮਾਰਚ ਨੂੰ ਖ਼ਾਲਸਾ ਕਾਲਜ ਫਾਰ ਵਿਮਨ ਵਿਖੇ ਸਵੇਰੇ 10 ਵਜੇ ਆਰੰਭ ਹੋਵੇਗਾ | ਸੰਸਥਾ ਦੇ ਸਕੱਤਰ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਖ਼ਾਲਸਾ ਕਾਲਜ ਫਾਰ ਵੁਮੈਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਾਹਿਤ ਉਤਸਵ ਵਿਚ ਸੈਮੀਨਾਰਾਂ ਤੋਂ ਇਲਾਵਾ ਵਿਸ਼ੇਸ਼ ਭਾਸ਼ਣ, ਵਿਚਾਰ ਚਰਚਾਵਾਂ ਅਤੇ ਸੰਗੀਤਕ ਸ਼ਾਮ ਖਿੱਚ ਦਾ ਕੇਂਦਰ ਹੋਣਗੇ | ਇਸ ਦੌਰਾਨ ਹੋਣ ਵਾਲੇ ਵੱਖ-ਵੱਖ ਸਮਾਗਮਾਂ ਵਿਚ ਪੰਜਾਬ ਤੋਂ ਇਲਾਵਾ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਵਿਦਵਾਨ ਪਹੁੰਚ ਰਹੇ ਹਨ ਜਿਨ੍ਹਾਂ ਵਿਚ ਪ੍ਰੋ. ਅਕਸ਼ੈ ਕੁਮਾਰ, ਡਾ. ਰਾਜੇਸ਼ ਸ਼ਰਮਾ, ਡਾ. ਮਨਮੋਹਨ ਸਿੰਘ, ਪ੍ਰੋ. ਬਾਬੂ ਥਲਾਇਥ, ਡਾ. ਗੁਰਵਿੰਦਰ ਸਿੰਘ ਅਤੇ ਡਾ. ਜਸਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਉਤਸਵ ਦੇ ਆਖਰੀ ਦਿਨ 8 ਮਾਰਚ ਨੂੰ 'ਚੜਿ੍ਹਆ ਬਸੰਤ ਕਵੀ ਦਰਬਾਰ' ਹੋਵੇਗਾ ਤੇ ਇਸ ਮੌਕੇ ਸਾਹਿਤਕ ਯੋਗਦਾਨ ਲਈ 'ਨਾਦ ਪ੍ਰਗਾਸੁ ਸ਼ਬਦ ਸਨਮਾਨ' ਨਾਮਵਰ ਸ਼ਾਇਰਾ ਅਰਤਿੰਦਰ ਸੰਧੂ ਨੂੰ ਪ੍ਰਦਾਨ ਕੀਤਾ ਜਾਵੇਗਾ ਤੇ ਇਸ ਸਨਮਾਨ ਵਿਚ 21 ਹਜ਼ਾਰ ਦੀ ਨਗਦ ਰਾਸ਼ੀ ਦੇ ਨਾਲ ਸਨਮਾਨ ਪੱਤਰ, ਲੋਈ ਅਤੇ ਪੁਸਤਕਾਂ ਦਾ ਸੈੱਟ ਸ਼ਾਮਿਲ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਤ੍ਰੈ ਸ਼ਤਾਬਦੀ ਕਾਲਜ ਵਿਖੇ 'ਅਰਦਾਸ ਦਿਵਸ' ਅਤੇ ਸਾਲਾਨਾ ਇਨਾਮ ਵੰਡ ਸਮਾਗਮ ਅੱਜ <br/> ਅਗਲੀ ਖ਼ਬਰ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਨੇ ਹੋਲਾ ਮਹੱਲਾ ਪੁਰਬ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ
Ad Position 24